ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਖ਼ਤਰੇ ਦੇ ਮੱਦੇਨਜ਼ਰ ਹਵੇਲੀ ਦੀ ਸੁਰੱਖਿਆ ’ਚ ਵਾਧਾ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਦੀ ਅਚਾਨਕ ਮਾਨਸਾ ਪੁਲੀਸ ਵਲੋਂ ਸੁਰੱਖਿਆ ਵਧਾਈ ਗਈ ਹੈ। ਹਵੇਲੀ ਦੇ ਆਲ਼ੇ ਦੁਆਲ਼ੇ 150 ਦੇ ਕਰੀਬ ਸੁਰੱਖਿਆ ਜਵਾਨ ਤਾਇਨਾਤ ਕਰ ਦਿੱਤੇ। ਗਏ ਹਨ। ਪੁਲੀਸ ਵੱਲੋਂ ਪਿੰਡ ਮੂਸਾ ਨੂੰ ਜਾਂਦੇ ਸਾਰੇ ਰਸਤਿਆਂ ਉਤੇ ਆਧੁਨਿਕ ਹਥਿਆਰਾਂ ਸਮੇਤ ਫੋਰਸ ਦੀ ਸਖ਼ਤ ਪਹਿਰੇਦਾਰੀ ਕੀਤੀ ਗਈ ਹੈ ਤੇ ਪੂਰੀ ਤਲਾਸ਼ੀ ਤੋਂ ਬਾਅਦ ਹੀ ਰਾਹਗੀਰਾਂ ਨੂੰ ਅੱਗੇ ਭੇਜਿਆ ਜਾ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਗੈਂਗਸਟਰਾਂ ਤੋਂ ਪਰਿਵਾਰ ਨੂੰ ਖਤਰੇ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਸਿੱਧੂਰ ਮੂਸੇਵਾਲੇ ਦੇ ਪਰਿਵਾਰ ਨੂੰ ਫ਼ਿਲਹਾਲ ਹਵੇਲੀ ਅੰਦਰ ਹੀ ਰਹਿਣ ਲਈ ਕਿਹਾ ਗਿਆ ਹੈ।
29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੇਸ਼ ਵਿਦੇਸ਼ ਵਿਚ ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਇਹ ਸਭ ਤੋਂ ਦੁਖਦਾਈ ਘਟਨਾ ਸੀ। ਸਿੱਧੂ ਮੂਸੇਵਾਲਾ ਕਤਲ ਉੱਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਸੀ ਕਿਉਂਕਿ ਕਤਲ ਤੋਂ 1 ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘੱਟ ਕੀਤੀ ਗਈ ਸੀ। ਸਰਕਾਰ ਨੂੰ ਲੋਕਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਿਆ ਸੀ। ਮੂਸੇਵਾਲਾ ਕਤਲ ਕੇਸ (Musewala murder case) ਦੀ ਜ਼ਿੰਮੇਦਾਰੀ ਕੈਨੇਡਾ ਵਿਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀ ਇਸ ਕੇਸ ਵਿਚ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ। ਪੋਸਟਮਾਰਟਮ ਰਿਪੋਰਟ ਵਿਚ ਦੱਸਿਆ ਗਿਆ ਕਿ ਸਿੱਧੂ ਮੂਸੇਵਾਲਾ ਨੂੰ 30 ਗੋਲੀਆਂ ਲੱਗੀਆਂ ਸਨ।
With Thanks Reference to: https://www.punjabitribuneonline.com/news/malwa/in-view-of-the-danger-to-the-family-of-sidhu-moosewala-the-security-of-the-mansion-has-been-increased-200698
With Thanks Reference to: https://www.etvbharat.com/punjabi/punjab/entertainment/movie/security-has-been-increased-at-the-late-singer-moosewala-haveli-see-video/pb20221223140225116116126