ਪੰਜਾਬ ਦੇ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਦਿੱਤਾ, ਅੱਜ ਸ਼ਾਮ ਤੱਕ ਨਵੇਂ ਮੰਤਰੀ ਚੁੱਕ ਸਕਦੇ ਹਨ ਸਹੁੰ
Fauja Singh Sarari. Tribune photo: Pradeep Tewari
ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ। ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਰਹਿਣਗੇ। ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋ ਰਿਹਾ ਹੈ, ਜਦੋਂ ਕਿ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾਣਗੇ। ਸੂਤਰਾਂ ਅਨੁਸਾਰ ਅੱਜ ਸ਼ਾਮ 5 ਵਜੇ ਤੋਂ ਪਹਿਲਾਂ ਰਾਜ ਭਵਨ ਵਿੱਚ ਨਵੇਂ ਮੰਤਰੀ ਸਹੁੰ ਵੀ ਸਕਦੇ ਹਨ।
With Thanks Reference to: https://www.punjabitribuneonline.com/news/punjab/punjab-minister-fauja-singh-sarari-resigned-new-ministers-can-take-oath-by-this-evening-203691