Punjab Cabinet Meeting: ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ
Punjab Cabinet Meeting: ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ ਦੇਦੇ ਕਿਹਾ, ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ ‘ਚ ਮੋਹਰੀ ਸੂਬਾ ਬਣਿਆ ਹੈ…ਸਾਡੀ ਕੋਸ਼ਿਸ਼ ਹੈ ਕਿ ਹਰ ਉਪਰਾਲੇ ‘ਚ ਪੰਜਾਬ ਮੋਹਰੀ ਹੋਵੇ।
ਚੰਡੀਗੜ੍ਹ- ਚੰਡੀਗੜ੍ਹ- ਅੱਜ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਮੰਤਰੀ ਮੰਡਲ ਦੀ ਮੀਟਿੰਗ ਹੇਠ ਹੋਈ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਹਨ।
ਇਸ ਦੌਰਾਨ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਕੀਤਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਪ੍ਰਵਾਨਗੀ ਮਗਰੋਂ ਇਹ ਵਿਸ਼ੇਸ਼ ਛੋਟ ਦੇ ਕੈਦੀਆਂ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।
ਪੁਲਿਸ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ
ਪੰਜਾਬ ਕੈਬਨਿਟ ਨੇ ਪੁਲਿਸ ਵਿਭਾਗ ਦੀ ਸਾਲ 2019 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦਿੱਤੀ।
ਕੈਬਨਿਟ ਨੇ ਸੂਬੇ ਵਿੱਚ ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਦੀ ਵੀ ਸਹਿਮਤੀ ਦੇ ਦਿੱਤੀ। ਇਸ ਫੈਸਲੇ ਦਾ ਮੰਤਵ ਸ਼ਾਸਨ ਵਿੱਚ ਏ.ਆਈ. ਦੀ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਅਤੇ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਨਾ ਹੈ। ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ ਘਟਾਉਣ, ਟੈਕਸ ਚੋਰੀ ਰੋਕਣ, ਸਿਹਤ ਸੇਵਾਵਾਂ ਵਿੱਚ ਸੁਧਾਰ, ਲੋਕਾਂ ਦੇ ਮਸਲਿਆਂ ਦੇ ਵੱਧ ਪ੍ਰਭਾਵੀ ਢੰਗ ਨਾਲ ਹੱਲ ਤੇ ਹੋਰ ਕੰਮਾਂ ਵਿੱਚ ਏ.ਆਈ. ਮਦਦਗਾਰ ਸਾਬਤ ਹੋ ਸਕਦੀ ਹੈ।
ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਸ ਫੋਰਸ ਦੀ ਸ਼ੁਰੂਆਤ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਅਤੇ ਇਹ ਫੋਰਸ 5500 ਕਿਲੋਮੀਟਰ ਰਾਜ ਤੇ ਕੌਮੀ ਸ਼ਾਹਰਾਹ ਦੀਆਂ ਸੜਕਾਂ ਦੀ ਸੁਰੱਖਿਆ ਕਰੇਗੀ। ਵਜ਼ਾਰਤ ਦਾ ਮੰਨਣਾ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਦਹਾਕਿਆਂ ਵਿਚ ਸੜਕਾਂ ਦਾ ਬੁਨਿਆਦੀ ਢਾਂਚਾ ਵਧਿਆ ਅਤੇ ਟ੍ਰੈਫਿਕ ਵਿਚ ਵੀ ਕਾਫੀ ਵਾਧਾ ਹੋਇਆ ਹੈ। ਸੂਬੇ ਵਿਚ ਕੌਮੀ ਤੇ ਰਾਜ ਮਾਰਗਾਂ ਸਮੇਤ 72078 ਕਿਲੋਮੀਟਰ ਲੰਮਾ ਸੜਕ ਨੈੱਟਵਰਕ ਹੈ, ਜਿਸ ਵਿੱਚੋਂ 4025 ਕਿਲੋਮੀਟਰ ਕੌਮੀ ਤੇ ਰਾਜ ਮਾਰਗ ਹਨ, ਜੋ ਕੁੱਲ ਸੜਕੀ ਨੈੱਟਵਰਕ ਦਾ 5.64 ਫੀਸਦੀ ਹੈ।
ਮੰਤਰੀ ਮੰਡਲ ਨੇ ਚਿੰਤਾ ਜ਼ਾਹਰ ਕੀਤੀ ਕਿ 65 ਫੀਸਦੀ ਸੜਕ ਹਾਦਸੇ ਕੌਮੀ ਤੇ ਰਾਜ ਮਾਰਗਾਂ ਉਤੇ ਵਾਪਰਦੇ ਹਨ। ਸਾਲ 2021 ਵਿਚ 580 ਸੜਕ ਹਾਦਸਿਆਂ ਵਿਚ 4476 ਜਾਨਾਂ ਚਲੀਆਂ ਗਈਆਂ। ਇਹ ਵੀ ਦੇਖਣ ਵਿੱਚ ਆਇਆ ਹੈ ਕਿ ਇਨ੍ਹਾਂ ਵਿੱਚੋਂ ਬਹੁਤੇ ਸੜਕ ਹਾਦਸੇ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਵਾਪਰਦੇ ਹਨ, ਜਿਸ ਵੇਲੇ ਇਨ੍ਹਾਂ ਸੜਕਾਂ ਉਤੇ ਪੁਲੀਸ ਦੀ ਮੌਜੂਦਗੀ ਬਹੁਤ ਘੱਟ ਹੁੰਦੀ ਹੈ। ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਪਿਛਲੇ ਸਾਲਾਂ ਵਿਚ ਵਾਪਰੇ ਸੜਕ ਹਾਦਸਿਆਂ ਦੇ ਆਧਾਰ ਉਤੇ ਹਾਈਵੇਅ ਉਤੇ ਗਸ਼ਤ ਕਰਨ ਵਾਲੇ ਰੂਟਾਂ ਦੀ ਸ਼ਨਾਖਤ ਕਰ ਲਈ ਗਈ ਹੈ।
With Thanks Reference to: https://punjab.news18.com/news/punjab/punjab-cabinet-meeting-approval-to-give-special-exemption-in-the-sentence-of-45-prisoners-in-the-jails-of-the-state-ak-450795.html