ਕਲਮ ਛੋੜ੍ਹ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਦੀ ਚਿਤਾਵਨੀ, ਕਿਹਾ – ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..
ਕਲਮ ਛੋੜ੍ਹ ਹੜਤਾਲ ਦੇ ਐਲਾਨ ਤੋਂ ਬਾਅਦ CM ਭਗਵੰਤ ਮਾਨ ਨੇ ਟਵੀਟ ਕਰ ਇਹ ਸਪਸ਼ਟ ਕੀਤਾ ਕਿ ਉਹ ਕਲਮ ਛੋੜ ਹੜਤਾਲ ਕਰਨ ਪਰ ਬਾਅਦ ਵਿੱਚ ਕਲਮ ਉਨ੍ਹਾਂ ਦੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ। ਇਸ ਦੇ ਨਾਲ ਹੀ CM ਪੰਜਾਬ ਨੇ ਭਰੋਸਾ ਦਿੱਤਾ ਕੀ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ।
CM Bhagwant Mann on Pen-Down Strike: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਲਮ ਛੋੜ ਹੜਤਾਲ ਦੇ ਐਲਾਨ ਤੇ ਮਾਲ ਮਹਿਕਮੇ ਦੀ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਤੁਸੀਂ ਕਲਮ ਛੋੜ ਹੜਤਾਲ ਬੇਸ਼ੱਕ ਕਰ ਲਵੋ ਪਰ ਬਾਅਦ ‘ਚ ਇਹ ਕਲਮ ਤੁਹਾਡੇ ਹੱਥਾਂ ‘ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ। ਸੀਐਮ ਮਾਨ ਨੇ ਕਿਹਾ ਕਿ ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਹਨ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਵਿੱਚ ਫਸੇ ਆਪਣੇ ਇੱਕ ਸਾਥੀ ਦੇ ਹੱਕ ਚ..ਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਵਿੱਚ ਕਲਮ ਛੋੜ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..।
ਦੇਖੋ CM ਮਾਨ ਦਾ ਟਵੀਟ :-
ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕੰਮ ਮੁੜ ਵਾਰ ਠੱਪ ਹੋਣ ਵਾਲਾ ਹੈ। ਕਿਉਂਕਿ ਡੀਸੀ ਮੁਲਾਜ਼ਮ ਯੂਨੀਅਨ ਵੱਲੋਂ 11 ਤੋਂ 13 ਸਤੰਬਰ ਤੱਕ ਪੰਜਾਬ ਭਰ ਵਿੱਚ ਕਲਮ ਛੋੜ੍ਹ ਹੜਤਾਲ ਕੀਤੀ ਜਾਵੇਗੀ। ਜਿਸ ਦੇ ਨਤੀਜੇ ਵਜੋਂ ਦਫਤਰਾਂ ‘ਚ ਕੰਮ ਨਹੀਂ ਹੋਣਗੇ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ। ਸਰਕਾਰ ਵਾਰ-ਵਾਰ ਆਪਣੇ ਵਾਅਦਿਆਂ ਤੋਂ ਉਲਟ ਜਾ ਰਹੀ ਹੈ, ਜਿਸ ਕਾਰਨ ਹੜਤਾਲ ਕੀਤੀ ਜਾਵੇਗੀ।
ਇਸ ਹੜਤਾਲ ਦੇ ਐਲਾਨ ਤੋਂ ਬਾਅਦ CM ਭਗਵੰਤ ਮਾਨ ਨੇ ਟਵੀਟ ਕਰ ਇਹ ਸਪਸ਼ਟ ਕੀਤਾ ਕਿ ਉਹ ਕਲਮ ਛੋੜ ਹੜਤਾਲ ਕਰਨ ਪਰ ਬਾਅਦ ਵਿੱਚ ਕਲਮ ਉਨ੍ਹਾਂ ਦੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ। ਇਸ ਦੇ ਨਾਲ ਹੀ CM ਪੰਜਾਬ ਨੇ ਭਰੋਸਾ ਦਿੱਤਾ ਕੀ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ।
With Thanks Reference to: https://punjab.news18.com/news/punjab/chief-minister-bahgwant-mann-warning-to-the-employees-who-went-on-pen-drop-strike-said-people-of-punjab-will-not-suffer-tc-456737.html