ਰਾਜਪਾਲ ਵੱਲੋਂ 20-21 ਅਕਤੂਬਰ ਦਾ ਵਿਸ਼ੇਸ਼ ਸੈਸ਼ਨ ਗ਼ੈਰਕਾਨੂੰਨੀ ਕਰਾਰ

CM MANN

ਰਾਜਪਾਲ ਵੱਲੋਂ 20-21 ਅਕਤੂਬਰ ਦਾ ਵਿਸ਼ੇਸ਼ ਸੈਸ਼ਨ ਗ਼ੈਰਕਾਨੂੰਨੀ ਕਰਾਰ :ਪੰਜਾਬ ਸਰਕਾਰ ਵੱਲੋਂ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ। ਰਾਜਪਾਲ ਦੇ ਦਫਤਰ ਨੇ 20-21 ਅਕਤੂਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੇ ਸੈਸ਼ਨ ਦੌਰਾਨ ਹੋਣ ਵਾਲੇ ਕਿਸੇ ਵੀ ਕੰਮ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ। ਰਾਜਪਾਲ ਦੇ ਦਫਤਰ ਨੇ 20-21 ਅਕਤੂਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੇ ਸੈਸ਼ਨ ਦੌਰਾਨ ਹੋਣ ਵਾਲੇ ਕਿਸੇ ਵੀ ਕੰਮ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਹੈ।

ਚੇਤੇ ਰਹੇ ਕਿ ਪੰਜਾਬ ਨੇ ਐਸ.ਵਾਈ.ਐਲ. ਨਹਿਰ ਵਿਵਾਦ ਦੇ ਮੱਦੇਨਜ਼ਰ 20-21 ਅਕਤੂਬਰ ਨੂੰ ਦੋ ਰੋਜ਼ਾ ਵਿਧਾਨ ਸਭਾ ਸੈਸ਼ਨ ਬੁਲਾਇਆ ਹੈ। ਇਸ ਸਬੰਧੀ ਪੰਜਾਬ ਰਾਜ ਭਵਨ ਵੱਲੋਂ ਸਕੱਤਰ ਪੰਜਾਬ ਵਿਧਾਨ ਸਭਾ ਨੂੰ ਪੱਤਰ ਭੇਜਿਆ ਗਿਆ ਹੈ।

ਰਾਜਪਾਲ ਪੁਰੋਹਿਤ ਸਰਹੱਦੀ ਜ਼ਿਲ੍ਹਿਆਂ ਦੇ ਤਿੰਨ ਦਿਨਾਂ ਦੌਰੇ ‘ਤੇ ਹਨ ਅਤੇ ਅੱਜ ਗੁਰਦਾਸਪੁਰ ਦਾ ਦੌਰਾ ਕਰ ਰਹੇ ਹਨ। ਇਸ ਤੋਂ ਪਹਿਲਾਂ ਜੂਨ ਮਹੀਨੇ ਸਰਕਾਰ ਨੇ ਵਿਸ਼ੇਸ਼ ਇਜਲਾਸ ਸੱਦਿਆ ਸੀ। 19 ਅਤੇ 20 ਜੂਨ ਨੂੰ ਪੰਜਾਬ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਕੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਇਆ, ਹਾਲਾਂਕਿ ਰਾਜਪਾਲ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਬਿੱਲ ਨੂੰ ਹਾਲੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ 20 ਅਕਤੂਬਰ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ 14 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਸੂਤਰਾਂ ਅਨੁਸਾਰ ਵਜ਼ਾਰਤ ਦੀ ਮੀਟਿੰਗ ਵਿੱਚ ਵਿਸ਼ੇਸ਼ ਇਜਲਾਸ ਵਿੱਚ ਚੁੱਕੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।

ਚੰਡੀਗੜ੍ਹ, 13 ਅਕਤੂਬਰ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਦਫਤਰ ਨੇ 20-21 ਅਕਤੂਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੇ ਸੈਸ਼ਨ ਦੌਰਾਨ ਹੋਣ ਵਾਲੇ ਕਿਸੇ ਵੀ ਕੰਮ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਪੰਜਾਬ ਨੇ ਐੱਸਵਾਈਐੱਲ ਨਹਿਰ ਵਿਵਾਦ ਦੇ ਮੱਦੇਨਜ਼ਰ 20-21 ਅਕਤੂਬਰ ਨੂੰ ਦੋ ਰੋਜ਼ਾ ਵਿਧਾਨ ਸਭਾ ਸੈਸ਼ਨ ਬੁਲਾਇਆ ਹੈ। ਇਸ ਸਬੰਧੀ ਪੰਜਾਬ ਰਾਜ ਭਵਨ ਵੱਲੋਂ ਸਕੱਤਰ ਪੰਜਾਬ ਵਿਧਾਨ ਸਭਾ ਨੂੰ ਪੱਤਰ ਭੇਜਿਆ ਗਿਆ ਹੈ। ਰਾਜਪਾਲ ਪੁਰੋਹਿਤ ਸਰਹੱਦੀ ਜ਼ਿਲ੍ਹਿਆਂ ਦੇ ਤਿੰਨ ਦਿਨਾਂ ਦੌਰੇ ‘ਤੇ ਹਨ ਅਤੇ ਅੱਜ ਗੁਰਦਾਸਪੁਰ ਦਾ ਦੌਰਾ ਕਰ ਰਹੇ ਹਨ। ਪੱਤਰ, ਜਿਸ ਦੀ ਇਕ ਕਾਪੀ ‘ਪੰਜਾਬੀ ਟ੍ਰਿਬਿਊਨ’ ਕੋਲ ਹੈ, ਵਿਚ 19-20 ਜੂਨ ਨੂੰ ਵਿਸ਼ੇਸ਼ ਸੈਸ਼ਨ ਸੱਦਣ ’ਤੇ ਰਾਜਪਾਲ ਵੱਲੋਂ ਕੀਤੇ ਇਤਰਾਜ਼ ਸ਼ਾਮਲ ਹਨ।

With Thanks Reference to: https://punjab.news18.com/news/punjab/governor-banwari-lal-purohit-declared-illegal-punjab-govt-two-day-special-session-gw-469373.html and https://www.punjabitribuneonline.com/news/chandigarh/two-day-special-session-called-by-punjab-government-illegal-governor/

Spread the love