ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋਇਆ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ, ਵੱਡੀ ਗਿਣਤੀ ਸੰਗਤ ਹੋਈ ਨਤਮਸਤਕ

ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ

ਜਥੇਦਾਰ ਲੱਖੇਵਾਲ ਨੇ ਕਿਹਾ ਕਿ 22 ਦਸੰਬਰ ਸ਼ੁੱਕਰਵਾਰ ਨੂੰ ਧਾਰਮਿਕ ਸਟੇਜ ਤੋਂ ਕਈ ਪੰਥਕ ਸ਼ਖ਼ਸੀਅਤਾਂ ਸੰਗਤ ਦੇ ਸਨਮੁੱਖ ਹੋਣਗੀਆਂ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹ

ਸਮਸ਼ੇਰ ਸਿੰਘ ਭੋਜੇਮਾਜਰਾ, ਸ੍ਰੀ ਚਮਕੌਰ ਸਾਹਿਬ :: ਸ਼ਹੀਦੀ ਪੰਦਰਵਾੜੇ ਦੇ ਚੌਥੇ ਪੜਾਅ ਅਧੀਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ 21, 22, 23 ਦਸੰਬਰ ਤੱਕ ਚੱਲਣ ਵਾਲਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਵੀਰਵਾਰ ਨੂੰ ਸ਼ੁਰੂ ਹੋ ਗਿਆ। ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਵੀਰਵਾਰ ਨੂੰ ਭਾਈ ਸੰਗਤ ਸਿੰਘ ਦੀਵਾਨ ਹਾਲ ਵਿਚ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਗੜ੍ਹੀ ਸਾਹਿਬ, ਗੁਰਦੁਆਰਾ ਤਾੜੀ ਸਾਹਿਬ ਵਿਖੇ ਦੂਰ-ਦੁਰਾਡੇ ਤੋਂ ਸੰਗਤ ਵੱਡੀ ਗਿਣਤੀ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਐੱਸਜੀਪੀਸੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਨੇ ਦੱਸਿਆ ਕਿ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਐੱਸਜੀਪੀਸੀ ਵੱਲੋਂ ਸੰਗਤ ਦੀ ਆਮਦ ਵਿਚ ਉਚੇਚੇ ਤੌਰ ’ਤੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਟੇਜ ਤੋਂ ਤਿੰਨੋ ਦਿਨ ਪੰਥ ਦੇ ਪ੍ਰਸਿੱਧ ਰਾਗੀ ,ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ।

ਜਥੇਦਾਰ ਲੱਖੇਵਾਲ ਨੇ ਕਿਹਾ ਕਿ 22 ਦਸੰਬਰ ਸ਼ੁੱਕਰਵਾਰ ਨੂੰ ਧਾਰਮਿਕ ਸਟੇਜ ਤੋਂ ਕਈ ਪੰਥਕ ਸ਼ਖ਼ਸੀਅਤਾਂ ਸੰਗਤ ਦੇ ਸਨਮੁੱਖ ਹੋਣਗੀਆਂ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਸਿੱਜਦਾ ਕਰਨ ਲਈ ਸੰਗਤਾਂ ਗੁਰੂਘਰਾਂ ਵਿਚ ਸਵੇਰੇ ਤੋਂ ਹੀ ਨਤਮਸਤਕ ਹੋ ਰਹੀਆ ਹਨ। ਵੱਖ-ਵੱਖ ਥਾਵਾਂ ’ਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਤੇ ਗੁਰਦੁਆਰਾ ਸੁਪਰਵਾਈਜ਼ਰ ਅਮਰੀਕ ਸਿੰਘ, ਮੇਲਾ ਇੰਚਾਰਜ ਬਲਰਾਜ ਸਿੰਘ ਆਦਿ ਹਾਜ਼ਰ ਸਨ।

ਮਾਪੇ ਆਪਣੇ ਬੱਚਿਆ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ : ਕਰਨ ਸਿੰਘ

ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਅਕਾਲੀ ਦਲ ਦੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਇੰਚਾਰਜ ਕਰਨ ਸਿੰਘ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੀ ਉਹ ਪਵਿੱਤਰ ਧਰਤੀ ਹੈ ਜਿਸ ਦਾ ਚੱਪਾ-ਚੱਪਾ ਸਿੰਘਾਂ ਦੇ ਪਵਿੱਤਰ ਖੂਨ ਨਾਲ ਸਿੰਜਿਆ ਹੋਇਆ ਹੈ। ਉਹ ਇਸ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ’ਤੇ ਪਹੁੰਚਣ ਵਾਲੀ ਸਮੂਹ ਸੰਗਤਾਂ ਦਾ ਸਵਾਗਤ ਕਰਦੇ ਹਨ ਅਤੇ ਬੇਨਤੀ ਕਰਦੇ ਹਨ ਕਿ ਮਾਪੇ ਆਪਣੇ ਬੱਚਿਆਂ ਨੂੰ ਜ਼ਰੂਰ ਇਸ ਪਵਿੱਤਰ ਧਰਤੀ ਦੇ ਦਰਸ਼ਨ ਕਰਵਾਉਣ ਤੇ ਇਥੋਂ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਤਾਂ ਕਿ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਵੱਡੇ ਸਾਹਿਬਜਾਦੇ ਅਤੇ ਸਿੰਘਾਂ ਦੀਆਂ ਲਾਸਾਨੀ ਕੁਰਬਾਨੀਆਂ ਦਾ ਪਤਾ ਲੱਗ ਸਕੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲ ਦਲ ਵੱਲੋਂ ‘ਮੇਰੀ ਦਸਤਾਰ, ਮੇਰੀ ਸ਼ਾਨ’ ਦਸਤਾਰ ਬੰਨਣ ਦਾ ਕੈਂਪ ਲਾਇਆ ਗਿਆ ਹੈ ਜਿਸ ਵਿਚ ਨੌਜਵਾਨ ਬੜੀ ਉਤਸ਼ਾਹ ਨਾਲ ਪਹੁੰਚੇ ਹਨ।

With Thanks Reference to: https://www.punjabijagran.com/punjab/ropar-the-three-day-martyrdom-procession-started-with-the-initiation-of-sri-akhand-path-sahib-at-gurdwara-sri-katalgarh-sahib-a-large-number-of-people-joined-in-paying-obeisance-9315778.html

Spread the love