ਪੰਜਾਬ ਦੇ ਇਨ੍ਹਾਂ 11 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਤੇ ਮੀਂਹ ਦਾ ਅਲਰਟ…

ਪੰਜਾਬ ਅਲਰਟ

ਪੱਛਮੀ ਗੜਬੜੀ ਕਾਰਨ ਸੂਬੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਹ ਵੈਸਟਰਨ ਡਿਸਟਰਬੈਂਸ ਕਮਜ਼ੋਰ ਹੈ, ਇਸ ਲਈ ਅਸਰ ਜ਼ਿਆਦਾ ਨਹੀਂ ਹੋਵੇਗਾ। ਮੌਸਮ ਵਿਭਾਗ ਨੇ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਇਸ ਸਮੇਂ ਪੂਰਾ ਉੱਤਰ ਭਾਰਤ ਠੰਢ ਦੀ ਲਪੇਟ ਵਿਚ ਹੈ। ਕਈ ਰਾਜਾਂ ਵਿੱਚ ਸੰਘਣੀ ਧੁੰਦ ਪੈ ਰਹੀ ਹੈ। ਯਮੁਨਾ ਐਕਸਪ੍ਰੈਸ ਵੇਅ ਦੇ ਨਾਲ-ਨਾਲ ਕਈ ਥਾਵਾਂ ‘ਤੇ ਸੜਕ ਹਾਦਸਿਆਂ ਦੀਆਂ ਖਬਰਾਂ ਹਨ। ਉੱਤਰੀ ਭਾਰਤ ‘ਚ ਬੁੱਧਵਾਰ ਨੂੰ ਠੰਢ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ।

ਮੌਸਮ ਵਿਭਾਗ ਨੇ ਅਗਲੇ ਤਿੰਨ-ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ। 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਮਾਹਿਰਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਨਵੇਂ ਸਾਲ ਦਾ ਸਵਾਗਤ ਸੰਘਣੀ ਧੁੰਦ ਅਤੇ ਮੀਂਹ ਨਾਲ ਹੋ ਸਕਦਾ ਹੈ।

ਪੱਛਮੀ ਗੜਬੜੀ ਕਾਰਨ ਸੂਬੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਹ ਵੈਸਟਰਨ ਡਿਸਟਰਬੈਂਸ ਕਮਜ਼ੋਰ ਹੈ, ਇਸ ਲਈ ਅਸਰ ਜ਼ਿਆਦਾ ਨਹੀਂ ਹੋਵੇਗਾ। ਮੌਸਮ ਵਿਭਾਗ ਨੇ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਏ. ਸਿੰਘ ਨੇ ਦੱਸਿਆ ਕਿ ਆਉਣ ਵਾਲੇ ਚਾਰ-ਪੰਜ ਦਿਨਾਂ ਵਿੱਚ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ। ਖਾਸ ਤੌਰ ‘ਤੇ ਪੰਜਾਬ ਦੇ ਸਰਹੱਦੀ ਖੇਤਰ ਦੇ ਨਾਲ ਲੱਗਦੇ ਖੇਤਰਾਂ ਵਿੱਚ ਬਿਲਕੁਲ ਜ਼ੀਰੋ ਵਿਜ਼ੀਬਿਲਟੀ ਮਾਪੀ ਗਈ ਹੈ, ਇਸ ਲਈ ਉੱਥੇ ਪੂਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।

ਇਸ ਤੋਂ ਇਲਾਵਾ ਕੈਥਲ, ਕਰਨਾਲ ਅਤੇ ਕੁਰੂਕਸ਼ੇਤਰ ‘ਚ ਦੋ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਡਰਾਈਵਰਾਂ ਨੂੰ ਸਾਵਧਾਨੀ ਵਰਤਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ‘ਚ ਕਿਹਾ ਗਿਆ ਹੈ ਕਿ ਵਾਹਨ ਉਸ ਰਫਤਾਰ ‘ਤੇ ਹੀ ਚਲਾਇਆ ਜਾਵੇ ਜਿਸ ‘ਤੇ ਕੰਟਰੋਲ ਕੀਤਾ ਜਾ ਸਕੇ।

ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰੇ ਧੁੰਦ ਛਾਈ ਰਹੀ ਅਤੇ ਦੋਵਾਂ ਸੂਬਿਆਂ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਰਿਹਾ। ਮੌਸਮ ਵਿਭਾਗ ਨੇ ਦੱਸਿਆ ਕਿ ਦੋਵਾਂ ਸੂਬਿਆਂ ਦੇ ਕਈ ਹਿੱਸਾ ਵਿੱਚ ਸਵੇਰੇ ਸੰਘਣੀ ਧੁੰਦ ਛਾਈ ਰਹੀ ਅਤੇ ਦਿੱਸਣ ਦੀ ਹੱਦ ਘੱਟ ਰਹੀ। ਬਠਿੰਡਾ ਵਿੱਚ ਘੱਟ ਤੋਂ ਘੱਟ ਤਾਪਮਾਨ 6.2 ਡਿਗਰੀ, ਜਦੋਂਕਿ ਲੁਧਿਆਣਾ ਵਿੱਚ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸੇ ਤਰ੍ਹਾਂ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 8.6, ਪਟਿਆਲਾ ਦਾ 8.8 ਅਤੇ ਪਠਾਨਕੋਟ ਦਾ 7.2 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ 30 ਦਸੰਬਰ ਤੋਂ ਪਹਿਲੀ ਜਨਵਰੀ ਤੱਕ ਦਰਮਿਆਨੇ ਪਹਾੜਾਂ ਵਿੱਚ ਹਲਕਾ ਮੀਂਹ ਪੈਣ ਅਤੇ ਉੱਚੀਆਂ ਥਾਵਾਂ ’ਤੇ ਹਲਕਾ ਮੀਂਹ ਪੈਣ ਜਾਂ ਬਰਫ਼ਬਾਰੀ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਕਿਹਾ ਕਿ 28 ਦਸੰਬਰ ਤੋਂ 2 ਜਨਵਰੀ ਤੱਕ ਨੀਮ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ।

With Thanks Reference to: https://punjab.news18.com/news/punjab/north-india-11-people-died-intense-fog-grips-delhi-punjab-rajasthan-haryana-uttar-pradesh-weather-imd-alert-gw-506757.html

Spread the love