ਪੰਜਾਬ ਦੇ ਸਾਰੇ ਸਕੂਲ ਕੱਲ੍ਹ ਤੋਂ ਮੁੜ ਬੰਦ, ਫਿਰ ਹੋਇਆ ਛੁੱਟੀਆਂ ਦਾ ਐਲਾਨ, ਵਧਦੀ ਠੰਡ ਨੂੰ ਦੇਖਦੇ ਹੋਏ CM ਮਾਨ ਨੇ ਦਿੱਤੇ ਹੁਕਮ
ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਦੱਸਵੀਂ ਜਮਾਤ ਤੱਕ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਹੁਣ ਪੰਜਾਬ ਦੇ ਸਾਰੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ।
ਚੰਡੀਗੜ੍ਹ: ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਦੱਸਵੀਂ ਜਮਾਤ ਤੱਕ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਹੁਣ ਪੰਜਾਬ ਦੇ ਸਾਰੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।
ਇਸ ਤੋਂ ਇਲਾਵਾ ਚੰਡੀਗੜ੍ਹ ‘ਚ ਪੈ ਰਹੀ ਕੜਾਕੇ ਦੀ ਸਰਦੀ ਅਤੇ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲਿਆ ਹੈ। ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ। ਜਦਕਿ ਪਹਿਲਾਂ ਸਕੂਲ 8 ਜਨਵਰੀ ਤੋਂ ਖੁੱਲ੍ਹਣੇ ਸਨ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਤੱਕ ਦਾ ਸਮਾਂ 6 ਜਨਵਰੀ ਨੂੰ ਜਾਰੀ ਹੁਕਮਾਂ ਅਨੁਸਾਰ ਹੋਵੇਗਾ। ਜਿਸ ਤਹਿਤ ਸਕੂਲ ਸਵੇਰੇ 9:30 ਤੋਂ 3 ਵਜੇ ਤੱਕ ਖੁੱਲ੍ਹਣਗੇ।
With Thanks Reference to: https://punjab.news18.com/news/punjab/all-the-schools-of-punjab-have-been-closed-again-from-yesterday-holidays-have-been-declared-again-the-cm-mann-has-given-orders-in-view-of-the-growing-cold-skm-512621.html