ਚੰਡੀਗੜ੍ਹ ਨੂੰ ਅੱਜ ਮਿਲੇਗਾ ਨਵਾਂ ਮੇਅਰ, ਆਪ ਤੇ ਕਾਂਗਰਸ ਗਠਜੋੜ ਤੇ ਭਾਜਪਾ ਵਿਚਾਲੇ ਮੁਕਾਬਲਾ
Chandigarh Mayor Elections 2024: ਚੰਡੀਗੜ੍ਹ ਦੇ ਮੇਅਰ ਦੀ ਚੋਣ ਅੱਜ 30 ਜਨਵਰੀ ਨੂੰ ਪੁਲਿਸ ਦੀ ਸਖ਼ਤ ਸੁਰੱਖਿਆ ਦੇ ਪਹਿਰੇ ਹੇਠ ਹੋਵੇਗੀ। ਚੰਡੀਗੜ੍ਹ ਪੁਲਿਸ ਵੱਲੋਂ ਇਨ੍ਹਾਂ ਚੋਣਾਂ ਸਬੰਧੀ ਨਗਰ ਨਿਗਮ ਵਿਚ ਬਾਹਰੀ ਜਾਂ ਕਿਸੀ ਹੋਰ ਸ਼ੱਕੀ ਵਿਅਕਤੀ ਦੇ ਦਾਖ਼ਲੇ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।
Chandigarh Mayor Elections 2024: ਚੰਡੀਗੜ੍ਹ ਵਿਚ 5 ਦਿਨਾਂ ਤੋਂ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ਅੱਜ ਮੰਗਲਵਾਰ ਨੂੰ ਨਵੇਂ ਮੇਅਰ ਦੀ ਚੋਣ (Chandigarh Mayor Elections 2024) ਹੋਵੇਗੀ। ਚੰਡੀਗੜ੍ਹ ਵਿੱਚ ਅੱਜ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਲਈ ਚੋਣ ਹੋਵੇਗੀ। ਸਵੇਰੇ 10 ਵਜੇ ਤੋਂ ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ। ਇਹ ਚੋਣਾਂ ਹਾਈ ਕੋਰਟ ਦੇ ਹੁਕਮਾਂ ‘ਤੇ ਕਰਵਾਈਆਂ ਜਾ ਰਹੀਆਂ ਹਨ।
ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਆਪਣੇ ਆਖਰੀ ਹੁਕਮਾਂ ‘ਚ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਉਣ ਲਈ ਕਿਹਾ ਸੀ। ਚੋਣਾਂ ਵਿੱਚ ਕਾਂਗਰਸ-ਆਮ ਆਦਮੀ ਪਾਰਟੀ ਗਠਜੋੜ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ।
ਚੰਡੀਗੜ੍ਹ ਦੇ ਮੇਅਰ ਦੀ ਚੋਣ ਅੱਜ 30 ਜਨਵਰੀ ਨੂੰ ਪੁਲਿਸ ਦੀ ਸਖ਼ਤ ਸੁਰੱਖਿਆ ਦੇ ਪਹਿਰੇ ਹੇਠ ਹੋਵੇਗੀ। ਚੰਡੀਗੜ੍ਹ ਪੁਲਿਸ ਵੱਲੋਂ ਇਨ੍ਹਾਂ ਚੋਣਾਂ ਸਬੰਧੀ ਨਗਰ ਨਿਗਮ ਵਿਚ ਬਾਹਰੀ ਜਾਂ ਕਿਸੀ ਹੋਰ ਸ਼ੱਕੀ ਵਿਅਕਤੀ ਦੇ ਦਾਖ਼ਲੇ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।
ਨਿਗਮ ਭਵਨ ਵਿੱਚ ਨਿਗਮ ਕੌਂਸਲਰਾਂ, ਨਿਗਮ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਹੋਰ ਕਿਸੇ ਬਾਹਰੀ ਵਿਅਕਤੀ, ਕੌਂਸਲਰਾਂ ਦੇ ਸਮਰਥਕਾਂ, ਪਾਰਟੀ ਆਗੂਆਂ ਅਤੇ ਦੂਜੇ ਰਾਜਾਂ ਦੀ ਪੁਲਿਸ ਦੇ ਦਾਖ਼ਲੇ ’ਤੇ ਰੋਕ ਰਹੇਗੀ। ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਵੀ ਸੁਰੱਖਿਆ ਦੇ ਤੌਰ ’ਤੇ ਆਪਣੇ ਸ਼ਨਾਖਤੀ ਪੱਤਰ ਲਿਆਉਣ ਲਈ ਕਿਹਾ ਗਿਆ ਹੈ।
ਜਾਣਕਾਰੀ ਅਨੁਸਾਰ ਨਗਰ ਨਿਗਮ ਹਾਊਸ ਵਿੱਚ ਜਿੱਥੇ ਮੇਅਰ ਦੀ ਚੋਣ ਹੋਣੀ ਹੈ, ਉਥੇ ਨਿਗਮ ਦੇ ਸਬੰਧਤ ਅਧਿਕਾਰੀਆਂ ਅਤੇ ਨਿਗਮ ਕੌਂਸਲਰਾਂ ਤੋਂ ਇਲਾਵਾ ਕਿਸੇ ਹੋਰ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਣ ਵਾਲੀ ਇਸ ਚੋਣ ਸਬੰਧੀ ਨਿਗਮ ਪ੍ਰਸ਼ਾਸਨ ਸਮੇਤ ਚੰਡੀਗੜ੍ਹ ਪੁਲਿਸ ਵਿਭਾਗ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤਣਾ ਚਾਹੁੰਦੀ ਅਤੇ ਪ੍ਰਸ਼ਾਸਨ ਸਮੇਤ ਨਗਰ ਨਿਗਮ ਅਤੇ ਪੁਲਿਸ ਮਹਿਕਮਾਂ ਮੇਅਰ ਦੀ ਚੋਣ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਪੱਬਾਂ ਭਾਰ ਹਨ।
ਨਗਰ ਨਿਗਮ ਦੇ ਕੁੱਲ 35 ਚੁਣੇ ਗਏ ਕੌਂਸਲਰਾਂ ਅਤੇ ਸੰਸਦ ਦੀ ਇਕ ਵੋਟ ਜੋੜ ਕੇ ਕੁੱਲ 36 ਵੋਟਾਂ ਬਣਦੀਆਂ ਹਨ। ਇਨ੍ਹਾਂ ਵਿਚੋਂ ‘ਆਪ’-ਕਾਂਗਰਸ ਗੱਠਜੋੜ (13 ਆਪ ਤੇ 7 ਕਾਂਗਰਸ) ਕੋਲ 20 ਵੋਟਾਂ ਹਨ ਅਤੇ ਭਾਜਪਾ ਕੋਲ ਆਪਣੇ 14 ਕੌਂਸਲਰਾਂ ਅਤੇ ਸੰਸਦ ਮੈਂਬਰ ਦੀ ਇਕ ਵੋਟ ਸਮੇਤ ਕੁੱਲ 15 ਵੋਟਾਂ ਹਨ। ਨਿਗਮ ਵਿਚ ਇਕ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਦੀ ਹੈ। ਨਿਗਮ ਵਿੱਚ 9 ਨਾਮਜ਼ਦ ਕੌਂਸਲਰ ਵੀ ਹਨ ਪਰ ਫਿਲਹਾਲ ਉਨ੍ਹਾਂ ਨੂੰ ਮੇਅਰ ਦੀ ਚੋਣ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ।
ਮੇਅਰ ਦੀ ਸੀਟ ਲਈ ‘ਆਪ’-ਕਾਂਗਰਸ ਦੇ ਕੁਲਦੀਪ ਕੁਮਾਰ ਟੀਟਾ ਤੇ ਭਾਜਪਾ ਦੇ ਮਨੋਜ ਸੋਨਕਰ ਵਿਚਾਲੇ ਸਿੱਧਾ ਮੁਕਾਬਲਾ ਹੈ। ਇਸ ਤਰ੍ਹਾਂ ਸੀਨੀਅਰ ਡਿਪਟੀ ਮੇਅਰ ਲਈ ‘ਆਪ’-ਕਾਂਗਰਸ ਗਠਜੋੜ ਦੇ ਗੁਰਪ੍ਰੀਤ ਸਿੰਘ ਗਾਬੀ ਤੇ ਭਾਜਪਾ ਦੇ ਕੁਲਜੀਤ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਇਸ ਤੋਂ ਪਹਿਲਾਂ 18 ਜਨਵਰੀ ਨੂੰ ਮੇਅਰ ਦੀ ਚੋਣ ਹੋਣੀ ਸੀ ਪਰ ਚੋਣ ਅਫ਼ਸਰ ਦੇ ਬਿਮਾਰ ਹੋਣ ਕਾਰਨ ਅਚਾਨਕ ਇਹ ਚੋਣ ਟਾਲ ਦਿੱਤੀ ਸੀ। ਜਿਸ ਕਰਕੇ ਕਾਂਗਰਸ ਤੇ ਆਪ ਨੇ ਇਸ ਦੇ ਖਿਲਾਫ਼ ਹਾਈਕੋਰਟ ਦਾ ਰੁਖ ਕੀਤਾ ਸੀ। ਹਾਈ ਕੋਰਟ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਨਗਰ ਨਿਗਮ ਨੇ ਪਹਿਲਾਂ ਕਿਹਾ ਸੀ ਕਿ 6 ਫਰਵਰੀ ਨੂੰ ਚੋਣ ਕਰਵਾਈ ਜਾਵੇਗੀ। ਜਿਸ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਇੲ ਤਰੀਕ ਬਹੁਤ ਦੂਰ ਹੈ ਕੋਈ ਨਵੀਂ ਡੇਟ ਜਾਰੀ ਕੀਤੀ ਜਾਵੇ। ਜਿਸ ਕਰਕੇ 30 ਜਨਵਰੀ ਹਾਈਕੋਰਟ ‘ਚ ਤਰੀਕ ਤੈਅ ਹੋਈ ਸੀ।
ਨਿਗਮ ਵਿੱਚ ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਦੀ ਹੈ। ਅਕਾਲੀ ਦਲ ਦੇ ਕੌਂਸਲਰ ਨੇ ਕਿਹਾ ਸੀ ਕਿ ਉਹ ਨੋਟਾ ਨੂੰ ਵੋਟ ਪਾ ਸਕਦੇ ਹਨ। ਨਿਗਮ ਵਿੱਚ 9 ਨਾਮਜ਼ਦ ਕੌਂਸਲਰ ਵੀ ਹਨ, ਪਰ ਫਿਲਹਾਲ ਉਨ੍ਹਾਂ ਨੂੰ ਮੇਅਰ ਦੀ ਚੋਣ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ। ਮੇਅਰ ਦੀ ਚੋਣ ਜਿੱਤਣ ਲਈ 19 ਵੋਟਾਂ ਦੀ ਲੋੜ ਹੈ। ‘ਆਪ’-ਕਾਂਗਰਸ ਗੱਠਜੋੜ ਆਪਣੇ ਕੁੱਲ 20 ਕੌਂਸਲਰਾਂ ਨੂੰ ਲੈਕੇ ਮੇਅਰ ਦੀ ਚੋਣ ਜਿੱਤਣ ਲਈ ਪੂਰੀ ਤਰ੍ਹਾਂ ਆਸਵੰਦ ਹੈ।
ਦੂਜੇ ਪਾਸੇ ਭਾਜਪਾ ਵੀ ਸਿਰਫ਼ 15 ਕੌਂਸਲਰਾਂ ਦੇ ਜ਼ੋਰ ’ਤੇ ਮੇਅਰ ਦੀ ਚੋਣ ਜਿੱਤਣ ਦਾ ਦਾਅਵਾ ਕਰ ਰਹੀ ਹੈ। ਭਾਜਪਾ ਦਾ ਕਹਿਣਾ ਹੈ ਕਿ ਦੂਜੀਆਂ ਪਾਰਟੀਆਂ ਦੇ ਕੌਂਸਲਰ ਵੀ ਆਪਣੀ ਪਾਰਟੀ ਵੱਲੋਂ ਕੀਤੇ ਵਿਕਾਸ ਕਾਰਜਾਂ ਨੂੰ ਲੈ ਕੇ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਪਾਉਣਗੇ।
With Thanks Reference to: https://punjab.news18.com/news/punjab/chandigarh-mayor-elections-live-updates-india-alliance-and-bjp-aap-heavy-police-force-gw-524537.html and https://punjabi.abplive.com/news/punjab/election-of-chandigarh-mayor-will-be-held-today-on-january-30-774698