AP Dhillon Firing : ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ, ਜਾਣੋ ਕਿਸ ਗੈਂਗ ਨੇ ਲਈ ਜ਼ਿੰਮੇਵਾਰੀ ?

3e6e84745e7b317eb1fe289a9fc59724_1280X720

ਮਸ਼ਹੂਰ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਹੋਣ ਦੀ ਖ਼ਬਰ ਹੈ। ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ ਅਤੇ ਸਲਮਾਨ ਖਾਨ ਦਾ ਵੀ ਜ਼ਿਕਰ ਹੈ।

ਕੈਨੇਡਾ (Canada )ਦੇ ਵੈਨਕੂਵਰ (Vancouver ) ‘ਚ ਵਿਕਟੋਰੀਆ ਆਈਲੈਂਡ ( Victoria Island) ‘ਤੇ ਪੰਜਾਬੀ ਗਾਇਕ ਏਪੀ ਢਿੱਲੋਂ (AP Dhillon’s house ) ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ। ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨਾਮਕ ਵਿਅਕਤੀ ਨੇ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਦਸ ਦਈਏ ਕਿ ਰੈਪਰ ਏਪੀ ਢਿੱਲੋਂ ਬ੍ਰਿਟਿਸ਼ ਕੋਲੰਬੀਆ ਦੇ ਵਿਕਟੋਰੀਆ ਆਈਲੈਂਡ ਵਿਖੇ ਰਹਿੰਦੇ ਹਨ।

AP Dhillon Firing : ਕੈਨੇਡਾ ਵਿੱਚ ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਗਾਇਕ ਦਾ ਕੈਨੇਡਾ ਦੇ ਵੈਨਕੂਵਰ ਵਿਕਟੋਰੀਆ ਆਈਲੈਂਡ ਵਿੱਚ ਘਰ ਹੈ। ਗੋਲੀਬਾਰੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਗੋਲੀਬਾਰੀ ਕਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਹਾਲਾਂਕਿ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ।

ਕੈਨੇਡਾ ‘ਚ ਵਾਪਰੀ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਸ਼ਹੂਰ ਗਾਇਕ ਏਪੀ ਢਿੱਲੋਂ ਦੇ ਬੰਗਲੇ ‘ਤੇ ਗੋਲੀਬਾਰੀ ਹੋਈ ਹੈ। ਇਸ ਤੋਂ ਇਲਾਵਾ ਕੈਨੇਡਾ ‘ਚ ਇੱਕ ਹੋਰ ਥਾਂ ‘ਤੇ ਵੀ ਗੋਲੀਬਾਰੀ ਕੀਤੀ ਗਈ ਹੈ। ਵਾਇਰਲ ਪੋਸਟ ‘ਚ ਲਿਖਿਆ ਗਿਆ ਹੈ ਕਿ 1 ਸਤੰਬਰ ਦੀ ਰਾਤ ਨੂੰ ਕੈਨੇਡਾ ‘ਚ ਦੋ ਥਾਵਾਂ ‘ਤੇ ਗੋਲੀਬਾਰੀ ਕੀਤੀ।

ਲਾਰੈਂਸ-ਰੋਹਿਤ ਗੈਂਗ ਨੇ ਲਈ ਜ਼ਿੰਮੇਵਾਰੀ

ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਨੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲਈ ਹੈ। ਇਹ ਪੋਸਟ ਸਲਮਾਨ ਖਾਨ ਅਤੇ ਢਿੱਲੋਂ ਦੇ ਰਿਸ਼ਤੇ ਨੂੰ ਲੈ ਕੇ ਲਿਖੀ ਗਈ ਹੈ। ਦੱਸ ਦਈਏ ਕਿ ਇਸ ਗੋਲੀਬਾਰੀ ਦਾ ਕਾਰਨ ਸਲਮਾਨ ਖਾਨ ਨਾਲ ਕੰਮ ਕਰਨਾ ਦੱਸਿਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਏਪੀ ਢਿੱਲੋਂ ਦਾ ਸਲਮਾਨ ਖਾਨ ਨਾਲ ਇੱਕ ਗਾਣਾ ਆਇਆ ਹੈ, ਜਿਸ ਕਾਰਨ ਇਹ ਗੋਲੀਬਾਰੀ ਹੋਈ ਹੈ।

ਆਪਣੀ ਹੱਦ ’ਚ ਰਹਿ, ਨਹੀਂ ਤਾਂ ਮਾਰਿਆ ਜਾਵੇਗਾ

ਪੋਸਟ ‘ਚ ਕਿਹਾ ਗਿਆ ਹੈ ਕਿ ਤੁਸੀਂ ਜਿਸ ਅੰਡਰਵਰਲਡ ਲਾਈਫ ਦੀ ਨਕਲ ਕਰਦੇ ਹੋ, ਅਸਲ ‘ਚ ਉਹ ਜ਼ਿੰਦਗੀ ਹੈ ਜੋ ਅਸੀਂ ਜੀ ਰਹੇ ਹਾਂ। ਆਪਣੀ ਸੀਮਾ ਵਿੱਚ ਰਹੋ, ਨਹੀਂ ਤਾਂ ਮਾਰਿਆ ਜਾਵੇਗਾ। ਸੁਰੱਖਿਆ ਏਜੰਸੀਆਂ ਨੇ ਇਸ ਪੋਸਟ ਅਤੇ ਗੋਲੀਬਾਰੀ ਦੇ ਤੱਥਾਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਗੋਲਡੀ-ਲਾਰੈਂਸ ਗੈਂਗ ਨੇ ਕੁਝ ਮਹੀਨੇ ਪਹਿਲਾਂ ਵਿਦੇਸ਼ ‘ਚ ਗਿੱਪੀ ਗਰੇਵਾਲ ਦੇ ਘਰ ‘ਤੇ ਗੋਲੀਆਂ ਚਲਾਈਆਂ ਸਨ। ਕੈਨੇਡੀਅਨ ਪੁਲਿਸ ਨੇ ਅਜੇ ਤੱਕ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

With Thanks Reference to:https://punjab.news18.com/news/entertainment/shooting-outside-canada-house-of-punjabi-singer-ap-dhillon-gangster-took-responsibility-ak-646183.html and https://www.ptcnews.tv/news-in-punjabi/firing-outside-punjabi-singer-ap-dhillon-house-in-canada-lawrence-rohit-gang-took-responsibility-4397072

Spread the love