Delhi Pollution: ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ਦੇ ਮੁੱਦੇ ‘ਤੇ ਹਰਿਆਣਾ ਦਾ ਮੁੱਖ ਸਕੱਤਰ ਤਲਬ; ਪੰਜਾਬ ਨੂੰ ਕਹੀ ਇਹ ਗੱਲ
ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਨਾ ਕੀਤੇ ਜਾਣ ਤੋਂ ਨਾਰਾਜ਼ ਸੁਪਰੀਮ ਕੋਰਟ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਅਗਲੇ ਬੁੱਧਵਾਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਰਾਜ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਮਾਮੂਲੀ ਜੁਰਮਾਨੇ ਲਗਾ ਕੇ ਲੋਕਾ
Supreme Court Angry on AQI Issue: ਸੁਪਰੀਮ ਕੋਰਟ ਨੇ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕਰਨ ’ਤੇ ਪੰਜਾਬ ਤੇ ਹਰਿਆਣਾ ਸਰਕਾਰਾਂ ’ਤੇ ਨਾਰਾਜ਼ਗੀ ਜਤਾਈ ਹੈ। ਅਦਾਲਤ ਨੇ ਦੋਵਾਂ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਅਗਲੇ ਬੁੱਧਵਾਰ (23 ਅਕਤੂਬਰ 2024) ਨੂੰ ਵਿਅਕਤੀਗਤ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਇਲਾਵਾ ਅਦਾਲਤ ਨੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੂੰ ਦੋਵਾਂ ਰਾਜਾਂ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ।
ਸੁਪਰੀਮ ਕੋਰਟ ਆਪਣੇ ਆਦੇਸ਼ਾਂ ਅਤੇ CAQM ਦੁਆਰਾ ਸਮੇਂ-ਸਮੇਂ ‘ਤੇ ਜਾਰੀ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ‘ਤੇ ਨਾਰਾਜ਼ ਸੀ। ਅਦਾਲਤ ਨੇ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਕਿਹਾ, “ਜੇਕਰ ਮੁੱਖ ਸਕੱਤਰ ਕਿਸੇ ਦੇ ਕਹਿਣ ‘ਤੇ ਕਾਰਵਾਈ ਨਹੀਂ ਕਰ ਰਹੇ ਹਨ, ਤਾਂ ਉਨ੍ਹਾਂ ਦਾ ਨਾਮ ਦੱਸਣ। ਅਸੀਂ ਉਸ ਨੂੰ ਵੀ ਅਦਾਲਤ ਵਿੱਚ ਬੁਲਾਵਾਂਗੇ। ਅਦਾਲਤ ਨੇ ਕਿਹਾ, ISRO ਤੁਹਾਨੂੰ ਪਰਾਲੀ ਸਾੜਨ ਬਾਰੇ ਰੀਅਲ ਟਾਈਮ ਜਾਣਕਾਰੀ ਦਿੰਦਾ ਹੈ। ਪਰ ਤੁਹਾਡੇ ਅਫਸਰ ਲਿਖਦੇ ਹਨ ਕਿ ਉਹਨਾਂ ਨੇ ਉਸ ਥਾਂ ਤੇ ਅਜਿਹਾ ਕੁਝ ਨਹੀਂ ਦੇਖਿਆ ਅਤੇ ਸਿਰਫ ਦਿਖਾਵੇ ਲਈ ਕੁਝ ਲੋਕਾਂ ਨੂੰ ਮਾਮੂਲੀ ਜਿਹਾ ਜੁਰਮਾਨਾ ਲਗਾਇਆ ਜਾਂਦਾ ਹੈ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਹਰਿਆਣਾ ਵਰਗਾ ਹੀ ਹੈ। ਪਿਛਲੇ ਤਿੰਨ ਸਾਲਾਂ ਵਿੱਚ ਪਰਾਲੀ ਸਾੜਨ ਦੇ ਦੋਸ਼ ਵਿੱਚ ਕਿਸੇ ਵੀ ਵਿਅਕਤੀ ਖ਼ਿਲਾਫ਼ ਮੁਕੱਦਮਾ ਨਹੀਂ ਚਲਾਇਆ ਗਿਆ, ਸਿਰਫ਼ ਮਾਮੂਲੀ ਜੁਰਮਾਨਾ ਲਗਾਇਆ ਗਿਆ ਅਤੇ ਉਨ੍ਹਾਂ ਨੂੰ ਛੱਡ ਦਿੱਤਾ ਗਿਆ।
ਅਦਾਲਤ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਕਿਹਾ ਕਿ ਪਿਛਲੀ ਸੁਣਵਾਈ ਦੌਰਾਨ ਤੁਸੀਂ ਕੇਂਦਰ ਸਰਕਾਰ ‘ਤੇ ਅਸਹਿਯੋਗ ਦਾ ਦੋਸ਼ ਲਗਾਇਆ ਸੀ ਪਰ ਕੀ ਤੁਸੀਂ ਕੇਂਦਰ ਸਰਕਾਰ ਨੂੰ ਟਰੈਕਟਰਾਂ ਜਾਂ ਡੀਜ਼ਲ ਲਈ ਫੰਡਾਂ ਦੀ ਮੰਗ ਕਰਨ ਲਈ ਕੋਈ ਪ੍ਰਸਤਾਵ ਭੇਜਿਆ ਹੈ? ਜਦੋਂ ਤੁਸੀਂ ਕੇਂਦਰ ਸਰਕਾਰ ਨੂੰ ਅਜਿਹਾ ਕੋਈ ਪ੍ਰਸਤਾਵ ਨਹੀਂ ਭੇਜੋਗੇ, ਤਾਂ ਤੁਸੀਂ ਉਨ੍ਹਾਂ ਤੋਂ ਕੋਈ ਉਮੀਦ ਕਿਵੇਂ ਰੱਖ ਸਕਦੇ ਹੋ?
With Thanks Referene to:https://punjabi.abplive.com/news/india/supreme-court-rebukes-on-aqi-and-parali-issue-issued-notice-to-punjab-and-haryana-chief-secretaries-details-inside-823511 and https://zeenews.india.com/hindi/zeephh/punjab/haryana-chief-secretary-summoned-by-supreme-court-on-issue-of-stubble-burning/2474664