ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ
ਅੰਮ੍ਰਿਤਸਰ 6 ਸਤੰਬਰ (ਜਸਵੰਤ ਸਿੰਘ ਜੱਸ)- ਚਾਰ ਸੌ ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ ਹੋਈ । ਇਸ ਯਾਤਰਾ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਦੱਸਿਆ ਕਿ ਇਹ ਪੈਦਲ ਸ਼ਬਦ ਚੌਂਕੀ ਯਾਤਰਾ ਤਿੰਨ ਅਕਤੂਬਰ ਨੂੰ ਗਵਾਲੀਅਰ ਵਿਖੇ ਪੁੱਜ ਕੇ ਸੰਪੂਰਨ ਹੋਵੇਗੀ ਅਤੇ ਰਸਤੇ ਵਿਚ ਉਸ ਦੇ ਵੱਖ-ਵੱਖ ਥਾਵਾਂ ‘ਤੇ 26 ਪੜਾਅ ਹੋਣਗੇ।
With Thanks, Reference to : http://beta.ajitjalandhar.com/latestnews/3536377.cms