ਪੰਜਾਬ ਕੋਲ ਨਾ ਪਾਣੀ ਹੈ ਤੇ ਨਾ ਹੀ ਨਹਿਰ ਬਣੇਗੀ: ਮਾਨ

2022_10$largeimg_1410758593

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐੱਸਵਾਈਐੱਲ ਲਿੰਕ ਨਹਿਰ ਬਾਰੇ ਹਰਿਆਣਾ ਦੇ ਆਪਣੇ ਹਮਰੁਤਬਾ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਬੇਸਿੱਟਾ ਰਹਿਣ ਬਾਅਦ ਕਿਹਾ ਕਿ ਕਹਿਣ ਨੂੰ ਪੰਜਾਬ, ਪੰਜ ਆਬ ਹੈ ਪਰ ਉਸ ਕੋਲ ਪਾਣੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਐੱਸਵਾਈਐੱਲ ਲਿੰਕ ਨਹਿਰ ਨਹੀਂ ਬਣਾਵਾਂਗੇ, ਜੇ ਪਾਣੀ ਨਹੀਂ ਹੈ ਤਾਂ ਨਹਿਰ ਕਿਉਂ?

ਸ੍ਰੀ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ, ਕਿਉਂਕਿ ਪੰਜਾਬ ‘ਚ ਪਾਣੀ ਦਾ ਪੱਧਰ ਪਹਿਲਾਂ ਹੀ ਬਹੁਤ ਹੇਠਾਂ ਚਲਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਹਰਿਆਣਾ ਨੂੰ ਯਮੁਨਾ ਤੋਂ ਪਾਣੀ ਦੇ ਦੇਵੇ। 

With Thanks Reference to: https://www.punjabitribuneonline.com/news/punjab/punjab-has-neither-water-nor-canal-will-be-built-hon-185585

Spread the love