‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਲਈ ਕੇਜਰੀਵਾਲ ਅੱਜ ਪਹੁੰਚਣਗੇ ਮੋਗਾ

2021_11$largeimg_785333694

‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 22 ਨਵੰਬਰ ਨੂੰ ਮੋਗਾ ਤੋਂ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ, ਜਿੱਥੇ ਉਹ ਕੋਈ ਵੱਡਾ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਚੋਣਾਂ ਦੇ ਮੱਦੇਨਜ਼ਰ ਅਗਲੇ ਇਕ ਮਹੀਨੇ ਤੱਕ ਹੋਣ ਵਾਲੇ ਸੂਬੇ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ। ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਇਕ ਮਹੀਨਾ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ’ਤੇ ਰਹਿਣਗੇ। ਉਨ੍ਹਾਂ ਦੱਸਿਆ ਕਿ 22 ਅਤੇ 23 ਨਵੰਬਰ ਦੇ ਦੋ ਰੋਜ਼ਾ ਪੰਜਾਬ ਦੌਰੇ ਤਹਿਤ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੋਗਾ ਵਿੱਚ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਅਹਿਮੀਅਤ ਰੱਖਦਾ ਇੱਕ ਵੱਡਾ ਐਲਾਨ ਵੀ ਕਰਨਗੇ। ਇਸ ਤੋਂ ਬਾਅਦ ਲੁਧਿਆਣਾ ’ਚ ਪਾਰਟੀ ਦੀ ਬੈਠਕ ’ਚ ਹਿੱਸਾ ਲੈਣਗੇ। ਮੰਗਲਵਾਰ 23 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।

With Thanks Refrence to: https://www.punjabitribuneonline.com/news/punjab/kejriwal-to-arrive-in-moga-today-to-launch-39mission-punjab39-114803

Spread the love