ਖਾਲਸਾ ਕਾਲਜ ਵਿਖੇ ਨਸ਼ਿਆਂ ਖਿਲਾਫ਼ ਡੱਟਣ ਸਬੰਧੀ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ

ਖਾਲਸਾ ਕਾਲਜ

ਇਤਿਹਾਸਕ ਖਾਲਸਾ ਕਾਲਜ ਦੇ ਯੁਵਕ ਭਲਾਈ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਭਾਗ ਨਾਲ ਮਿਲ ਕੇ ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਾਈ ’ਚ ਸ਼ਾਮਿਲ ਹੋਣ ਲਈ ਲਾਮਬੰਦ ਕਰਨ ਦੇ ਮੰਤਵ ਨਾਲ ਬੀਤੇ ਦਿਨੀਂ ਸੱਭਿਆਚਾਰਕ ਸਮਾਗਮ ਕਰਵਾਇਆ। ਖਾਲਸਾ ਕਾਲਜ ਵਿਖੇ ਨਸ਼ਿਆਂ ਖਿਲਾਫ਼ ਡੱਟਣ ਸਬੰਧੀ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ: ਇਤਿਹਾਸਕ ਖ਼ਾਲਸਾ ਕਾਲਜ ਦੇ ਯੁਵਕ ਭਲਾਈ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਭਾਗ ਨਾਲ ਮਿਲ ਕੇ ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਾਈ ’ਚ ਸ਼ਾਮਿਲ ਹੋਣ ਲਈ ਲਾਮਬੰਦ ਕਰਨ ਦੇ ਮੰਤਵ ਨਾਲ ਬੀਤੇ ਦਿਨੀਂ ਸੱਭਿਆਚਾਰਕ ਸਮਾਗਮ ਕਰਵਾਇਆ। ਜਿਸ ਦੀ ਪ੍ਰਧਾਨਗੀ ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਨੇ ਕੀਤੀ। ਜਿਨ੍ਹਾਂ ਦਾ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਵੱਲੋਂ ਸਵਾਗਤ ਕੀਤਾ ਗਿਆ।

ਇਸ ਸਬੰਧੀ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ’ਚ ਨਸ਼ਿਆਂ ਵਿਰੁੱਧ ਲੜਾਈ ’ਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਦੇ ਉਤਸ਼ਾਹ ਨਾਲ ਉੱਥੋਂ ਦਾ ਦ੍ਰਿਸ਼ ਬਹੁਤ ਹੀ ਪ੍ਰੇਰਨਾ ਦਾਇਕ ਸੀ, ਜੋ ਕਿ ਜੀਵੰਤ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਾਫ ਤੌਰ ’ਤੇ ਸਪੱਸ਼ਟ ਸੀ। ਉਨ੍ਹਾਂ ਕਿਹਾ ਕਿ ਸਮਾਗਮ ਦੇ ਥਾਂ ਦੀ ਸ਼ਾਨਦਾਰ ਸਜਾਵਟ ਅਤੇ ਪੰਜਾਬੀ ਮੁਟਿਆਰਾਂ ਅਤੇ ਮੁੰਡਿਆਂ ਵੱਲੋਂ ਭੰਗੜੇ ਦੀਆਂ ਜਾਨਦਾਰ ਥਾਪਾਂ ਅਤੇ ਗਿੱਧੇ ਦੇ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ ਅਤੇ ਰੌਚਕ ਪ੍ਰਦਰਸ਼ਨ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਨਸ਼ਿਆਂ ਨੂੰ ਆਪਣੇ ਸੱਭਿਆਚਾਰ ਵਿੱਚੋਂ ਕੱਢਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਨਸ਼ੇ ਦੀ ਅਲਾਮਤ ਨਾਲ ਲੜਨ ਲਈ ਇਕ ਪੰਜਾਬੀ ਤੋਂ ਲਾਇਕ ਕੋਈ ਹੋਰ ਨਹੀਂ ਹੋ ਸਕਦਾ। ਪੰਜਾਬੀ ਬਹੁਤ ਲਾਇਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਦੀ ਕਾਬਲੀਅਤ ਇਤਿਹਾਸ ’ਚ ਸਭ ਤੋਂ ਅਨੋਖੀ ਹੈ ਅਤੇ ਜੇਕਰ ਕੋਈ ਅੰਮ੍ਰਿਤਸਰੀ ਹੈ ਤਾਂ ਊਰਜਾ ਅਤੇ ਪ੍ਰਤਿਭਾ ਮੂਲ ਰੂਪ ’ਚ ਸਾਡੇ ਕੋਲ ਆਉਂਦੀ ਹੈ ਜਿਵੇਂ ਕਿ ਇਸ ਸ਼ਹਿਰ ਨਾਲ ਸਬੰਧਿਤ ਬਹੁਤ ਸਾਰੀ ਹਸਤੀਆਂ ਨੇ ਵਾਰ-ਵਾਰ ਸਾਬਤ ਕੀਤਾ ਹੈ। ਇਸ ਮੌਕੇ ਸ੍ਰੀ ਨੌਨਿਹਾਲ ਸਿੰਘ ਨੇ ਕਾਲਜ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਓ ਆਪਾਂ ਹੱਥ ਮਿਲਾਈਏ ਅਤੇ ਆਪਣੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੀਏ। ਇਸ ਮੌਕੇ ਕਾਲਜ ਦੇ ਮੈਨੇਜਮੈਂਟ, ਫੈਕਲਟੀ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

With Thanks Reference to: https://punjab.news18.com/news/amritsar/a-cultural-event-was-organized-at-khalsa-college-to-fight-against-drugs-ns-skm-local18-486108.html

Spread the love