ਜੰਡਿਆਲਾ ਨੇੜੇ ਪਿੰਡ ਸਮਰਾਵਾਂ ‘ਚ ਐਨਕਾਊਂਟਰ, ਗੈਂਗਸਟਰ ਦਵਿੰਦਰ ਜ਼ਖਮੀ, ਵੱਜੀਆਂ ਦੋ ਗੋਲੀਆਂ
ਜਲੰਧਰ ਸ਼ਹਿਰ ‘ਚ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜੰਡਿਆਲਾ ਨੇੜੇ ਪਿੰਡ ਸਮਰਾਵਾਂ ‘ਚ ਜਲੰਧਰ ਪੁਲਿਸ ਦੇ ਸੀ.ਆਈ.ਏ. ਸਟਾਫ ਅਤੇ ਕੁਝ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਚੱਲ ਰਹੀ ਹੈ। ਪਤਾ ਲੱਗਾ ਹੈ ਕਿ ਪੁਲਿਸ ਨੂੰ ਗੈਂਗਸਟਰਾਂ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੈਂਗਸਟਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਸੀ.ਆਈ.ਏ. ਸਟਾਫ਼ ਨੇ ਚਾਰਜ ਸੰਭਾਲ ਲਿਆ। ਪੁਲਿਸ ਮੁਕਾਬਲੇ ਦੇ ਦੌਰਾਨ ਗੈਂਗਸਟਰ ਦਵਿੰਦਰ ਨੂੰ 2 ਗੋਲੀਆਂ ਲੱਗੀਆਂ ਹਨ।
ਪੰਜਾਬ ‘ਚ ਪੁਲਿਸ ਵੱਲੋਂ ਗੈਂਗਸਟਰਾਂ ‘ਤੇ ਲਗਾਮ ਕੱਸੀ ਜਾ ਰਹੀ ਹੈ ਅਤੇ ਲਗਾਤਾਰ ਗੈਂਗਸਟਰਾਂ ਦੇ ਐਨਕਾਊਂਟਰ ਕੀਤੇ ਜਾ ਰਹੇ ਹਨ। ਹੁਣ ਪੁਲਿਸ ਵੱਲੋਂ ਜਲੰਧਰ ‘ਚ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਵੱਲੋਂ ਗੈਂਗਸਟਰ ਦਵਿੰਦਰ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਮੁਕਾਬਲੇ ਦੇ ਦੌਰਾਨ ਗੈਂਗਸਟਰ ਦਵਿੰਦਰ ਨੂੰ 2 ਗੋਲੀਆਂ ਲੱਗੀਆਂ ਹਨ। ਤੁਹਾਨੂੰ ਦੱਸ ਦਈਏ ਕਿ ਗੈਂਗਸਟਰ ਦਵਿੰਦਰ,ਕੌੌਸ਼ਲ ਗੈਂਗ ਨਾਲ ਸਬੰਧਤ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਗੈਂਗਸਟਰ ਦਵਿੰਦਰ ਨੇ ਪਿਛਲੇ ਦਿਨੀਂ ਟਰੈਵਲ ਏਜੰਟ ਤੋੋਂ ਫਿਰੌਤੀ ਮੰਗੀ ਸੀ।
ਦਰਅਸਲ ਜਲੰਧਰ ਸ਼ਹਿਰ ‘ਚ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜੰਡਿਆਲਾ ਨੇੜੇ ਪਿੰਡ ਸਮਰਾਵਾਂ ‘ਚ ਜਲੰਧਰ ਪੁਲਿਸ ਦੇ ਸੀ.ਆਈ.ਏ. ਸਟਾਫ ਅਤੇ ਕੁਝ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਚੱਲ ਰਹੀ ਹੈ। ਪਤਾ ਲੱਗਾ ਹੈ ਕਿ ਪੁਲਿਸ ਨੂੰ ਗੈਂਗਸਟਰਾਂ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੈਂਗਸਟਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਸੀ.ਆਈ.ਏ. ਸਟਾਫ਼ ਨੇ ਚਾਰਜ ਸੰਭਾਲ ਲਿਆ। ਪੁਲਿਸ ਮੁਕਾਬਲੇ ਦੇ ਦੌਰਾਨ ਗੈਂਗਸਟਰ ਦਵਿੰਦਰ ਨੂੰ 2 ਗੋਲੀਆਂ ਲੱਗੀਆਂ ਹਨ।
ਭੋਡੇ ਸਪਰੇ ‘ਚ ਬੱਸ ਸਟੈਂਡ ਦੇ ਸਾਹਮਣੇ ਟਰੈਵਲ ਏਜੰਟ ਦੀ ਕਾਰ ‘ਤੇ ਗੋਲੀਆਂ ਚਲਾਉਣ ਵਾਲਿਆਂ ਨੂੰ ਫੜਨ ਗਈ ਸੀਆਈਏ ਸਟਾਫ ਦੀ ਟੀਮ ‘ਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਕਰਦਿਆਂ ਜਦੋਂ ਸੀਆਈਏ ਸਟਾਫ਼ ਨੇ ਗੋਲੀ ਚਲਾ ਦਿੱਤੀ ਤਾਂ ਇੱਕ ਗੋਲੀ ਬਦਮਾਸ਼ ਨੂੰ ਲੱਗ ਗਈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦਕਿ ਬਾਕੀ ਦੋ ਬਦਮਾਸ਼ਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਗੋਲੀ ਲੱਗਣ ਨਾਲ ਜ਼ਖਮੀ ਹੋਏ ਅਪਰਾਧੀ ਦੀ ਹਾਲਤ ਕਾਫੀ ਗੰਭੀਰ ਹੈ ਅਤੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਹੀ ਵਿਅਕਤੀਆਂ ਨੇ ਡੈਲਟਾ ਚੈਂਬਰ ਦੇ ਬਾਹਰ ਖੜ੍ਹੀ ਏਜੰਟ ਇੰਦਰਜੀਤ ਸਿੰਘ ਦੀ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮਾਂ ਨੇ ਗੱਡੀ ‘ਤੇ ਇੱਕ ਫਰਜ਼ੀ ਪੱਤਰ ਛੱਡ ਦਿੱਤਾ ਸੀ, ਜਿਸ ਵਿੱਚ ਏਜੰਟ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਇਸ ਚਿੱਠੀ ਵਿੱਚ ਗੈਂਗਸਟਰ ਕੌਸ਼ਲ ਚੌਧਰੀ ਦਾ ਨਾਂ ਵੀ ਲਿਖਿਆ ਗਿਆ ਸੀ।
With Thanks Reference to: https://punjab.news18.com/news/jalandhar/encounter-in-village-samrawan-near-jandiala-gangster-davinder-injured-two-bullets-rang-out-skm-local18-503974.html