ਡੇਰਾ ਪ੍ਰੇਮੀ ਹੱਤਿਆ ਮਾਮਲੇ ਵਿੱਚ 3 ਮੁਲਜ਼ਮ ਗ੍ਰਿਫ਼ਤਾਰ

Dera-Premi-murder-case_557df1613515d242d87e16851df7e2ac_1280X720

ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਵਿੱਚ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਸ਼ੂਟਰਾਂ ਨੂੰ  ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਟੀਮ ਨੇ ਅੱਜ ਤੜਕੇ 3.30 ਵਜੇ ਦੇ ਕਰੀਬ ਪਟਿਆਲਾ ਦੇ ਥਾਣਾ ਬਖਸ਼ੀਵਾਲਾ ਦੇ ਇਲਾਕੇ ਵਿੱਚ ਛਾਪੇਮਾਰੀ ਕਰਕੇ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਦੇ ਕਤਲ ਵਿੱਚ ਸ਼ਾਮਲ ਛੇ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਤੋਂ ਪਹਿਲਾਂ ਕਾਊਂਟਰ-ਇੰਟੈਲੀਜੈਂਸ ਯੂਨਿਟ ਨੇ ਹੱਤਿਆ ਦੇ ਮੁਲਜ਼ਮ 6 ਵਿਅਕਤੀਆਂ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਸੀ।

ਕਾਬਿਲੇਗੌਰ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਜਿਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਮੈਡੀਕਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਅੰਮ੍ਰਿਤਸਰ ਵਿਖੇ ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਨਾਲ ਇਹ ਇਕ ਹਫ਼ਤੇ ਵਿਚ ਦੂਜੀ ਸਭ ਤੋਂ ਵੱਡੀ ਘਟਨਾ ਹੈ। ਪੰਜਾਬ ‘ਚ ਗ਼ੈਰ ਸਮਾਜਿਕ ਅਨਸਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।

With Thanks Reference to: https://www.ptcnews.tv/news-in-punjabi/3-accused-were-arrested-in-the-dera-premi-murder-case-712137 punjabitribune(https://www.punjabitribuneonline.com/news/punjab/3-accused-arrested-in-dera-premi-murder-case-191591)

Spread the love