ਦਿੱਲੀ ਕੂਚ: ਦਿਨ ਚੜ੍ਹਦੇ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਐਲਾਨ

ਕਿਸਾਨ ਮੋਰਚੇ

ਰਾਕੇਸ਼ ਟਿਕੈਤ: ਰਾਕੇਸ਼ ਟਿਕੈਤ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕੋਈ ਜਥੇਬੰਦੀ ਪਹਿਲਾਂ ਸੰਘਰਸ਼ ਕਰ ਰਹੀ ਹੈ ਤੇ ਕੋਈ ਦੋ ਦਿਨ ਬਾਅਦ ਕਰੇਗੀ ਪਰ ਸਾਰਿਆਂ ਦੀਆਂ ਮੰਗਾਂ ਇੱਕੋ ਜਿਹੀਆਂ ਹਨ।

ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉਤੇ ‘ਦਿੱਲੀ ਕੂਚ’ ਪ੍ਰੋਗਰਾਮ ਦੇ ਪਹਿਲੇ ਦਿਨ ਮਾਹੌਲ ਪੂਰੀ ਤਰ੍ਹਾਂ ਤਣਾਅਪੂਰਨ ਅਤੇ ਟਕਰਾਅ ਵਾਲਾ ਬਣਿਆ ਰਿਹਾ। ਹਰਿਆਣਾ ਪੁਲਿਸ ਨੇ ਹੰਝੂ ਗੈਸ ਦੇ ਇੰਨੇ ਗੋਲੇ ਬਰਸਾਏ ਕਿ ਪੰਜਾਬ-ਹਰਿਆਣਾ ਸਰਹੱਦ ’ਤੇ ਪੂਰਾ ਦਿਨ ਧੂੰਏਂ ਦਾ ਗੁਬਾਰ ਛਾਇਆ ਰਿਹਾ।

ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਪੁਲਿਸ ਨੇ ਉਸ ਵਕਤ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਦੋਂ ਉਹ ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ। ਦੋਵੇਂ ਬਾਰਡਰਾਂ ’ਤੇ ਕਿਸਾਨਾਂ ਨੂੰ ਪਾਣੀ ਦੀਆਂ ਬੁਛਾੜਾਂ ਤੇ ਰਬੜ ਦੀਆਂ ਗੋਲੀਆਂ ਵੀ ਝੱਲਣੀਆਂ ਪਈਆਂ ਤੇ ਖਨੌਰੀ ਸੀਮਾ ’ਤੇ ਹਰਿਆਣਾ ਪੁਲਿਸ ਨਾਲ ਝੜਪਾਂ ਵੀ ਹੋਈਆਂ।

ਉਧਰ, ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ‘ਦਿੱਲੀ ਚੱਲੋ’ ਦੇ ਪ੍ਰੋਗਰਾਮ ਬਾਰੇ ਕੋਈ ਸੱਦਾ ਨਹੀਂ ਭੇਜਿਆ ਗਿਆ ਪਰ ਜੇ ਸਰਕਾਰ ਨੇ ਕਿਸਾਨਾਂ ’ਤੇ ਕਿਸੇ ਵੀ ਤਰ੍ਹਾਂ ਦਾ ਤਸ਼ੱਦਦ ਕੀਤਾ ਤਾਂ ਉਨ੍ਹਾਂ ਲਈ ਦਿੱਲੀ ਦੂਰ ਨਹੀਂ ਹੈ।

ਰਾਕੇਸ਼ ਟਿਕੈਤ ਕਿਹਾ ਕਿ ਦੇਸ਼ ਵਿਚ ਜਿੱਥੇ ਕਿਤੇ ਵੀ ਕਿਸਾਨਾਂ ਨਾਲ ਧੱਕਾ ਹੋਵੇਗਾ, ਉਹ ਉਥੇ ਜਾ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇੇ।

ਰਾਕੇਸ਼ ਟਿਕੈਤ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕੋਈ ਜਥੇਬੰਦੀ ਪਹਿਲਾਂ ਸੰਘਰਸ਼ ਕਰ ਰਹੀ ਹੈ ਤੇ ਕੋਈ ਦੋ ਦਿਨ ਬਾਅਦ ਕਰੇਗੀ ਪਰ ਸਾਰਿਆਂ ਦੀਆਂ ਮੰਗਾਂ ਇੱਕੋ ਜਿਹੀਆਂ ਹਨ- ਰਾਕੇਸ਼ ਟਿਕੈਤ

ਕਿਸਾਨਾ ਦਾ ਦਿੱਲੀ ਕੂਚ: ਪਹਿਲੇ ਦਿਨ ਕੀ-ਕੀ ਹੋਇਆ

ਕਿਸਾਨਾਂ ਦੇ ‘ਦਿੱਲੀ ਕੂਚ’ ਦੇ ਸੱਦੇ ਬਾਰੇ ਬੀਬੀਸੀ ਪੰਜਾਬੀ ਦੇ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਤੁਹਾਡਾ ਇਸ ਪੇਜ ਨਾਲ ਜੁੜਨ ਲਈ ਧੰਨਵਾਦ। ਪੇਸ਼ ਹਨ ਇਸ ਪੂਰੀ ਸਰਗਰਮੀ ਨਾਲ ਜੁੜੀਆਂ ਅਹਿਮ ਗੱਲਾਂ:

  • ਸੰਯੁਕਤ ਕਿਸਾਨ ਮੋਰਚਾ(ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਅੱਜ ਵੱਡੀ ਗਿਣਤੀ ਵਿੱਚ ਪੰਜਾਬ ਹਰਿਆਣਾ ਦੇ ਕਿਸਾਨਾਂ ਦਾ ਇਕੱਠ ਹੋਇਆ।
  • ਪੰਜਾਬ-ਹਰਿਆਣਾ ਦੀ ਸਰਹੱਦ ਉੱਤੇ ਅੱਜ ਪੂਰਾ ਦਿਨ ਕਿਸਾਨਾਂ ਅਤੇ ਸਰੁੱਖਿਆ ਬਲਾਂ ਵਿਚਕਾਰ ਤਣਾਅ ਦੇਖਣ ਨੂੰ ਮਿਲਿਆ।
  • ਇਸ ਦੌਰਾਨ ਕਿਸਾਨਾਂ ਉੱਤੇ ਹੰਝੂ ਗ਼ੈਸ ਦੇ ਗੋਲੇ ਛੱਡੇ ਗਏ ਅਤੇ ਕਈ ਕਿਸਾਨ ਹਿਰਾਸਤ ਵਿੱਚ ਲਏ ਗਏ।
  • ਕਿਸਾਨਾਂ ਅਤੇ ਸੁਰੱਖਿਆ ਬਲਾਂ ਵਿੱਚੋਂ ਕਈ ਜਣਿਆਂ ਦੇ ਜ਼ਖ਼ਮੀ ਹੋਣ ਦੀਆਂ ਵੀ ਖ਼ਬਰਾਂ ਹਨ।
  • ਫ਼ਿਲਹਾਲ ਇਸ ਮਾਰਚ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਉਹ ਮੰਗਲਵਾਰ ਦੀ ਰਾਤ ਹਰਿਆਣਾ ਪੰਜਾਬ ਦੀ ਸਰਹੱਦ ਉੱਤੇ ਹੀ ਰੁਕਣਗੇ ਅਤੇ ਅਗਲੇ ਦਿਨ ਦੀ ਤਿਆਰੀ ਕਰਨਗੇ।
  • ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਬੀਬੀਸੀ ਨਾਲ ਗੱਲਬਾਤ ਵਿੱਚ ਕਿਹਾ ਕਿ ਉਹ ਕਿਸਾਨਾਂ ਦੇ ਮਸਲਿਆਂ ਦਾ ਹੱਲ ਕੱਢਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਸਰਕਾਰ ਹਮੇਸ਼ਾ ਗੱਲਬਾਤ ਲਈ ਤਿਆਰ ਹੈ।
ਜਾਬ ਹਰਿਆਣਾ ਦੀ ਸਰਹੱਦ ਉੱਤੇ ਅੱਜ ਪੂਰਾ ਦਿਨ ਕਿਸਾਨਾਂ ਅਤੇ ਸਰੁੱਖਿਆ ਬਲਾਂ ਵਿਚਕਾਰ ਤਣਾਅ ਦੇਖਣ ਨੂੰ ਮਿਲਿਆ

ਕਿਸਾਨਾਂ ਨੇ ਪੰਜਾਬ-ਹਰਿਆਣਾ ਦੀ ਸਰਹੱਦ ਉੱਤੇ ਡੇਰੇ ਲਾਏ, ਅਗਲੀ ਨੀਤੀ ਬਾਰੇ ਇਹ ਐਲਾਨ ਕੀਤੇ

ਪੰਜਾਬ ਹਰਿਆਣਾ ਦੇ ਸਰਹੱਦ ਉੱਤੇ ਟਰਾਲੀਆਂ ਵਿੱਚ ਬੈਠੇ ਕਿਸਾਨImage caption: ਪੰਜਾਬ ਹਰਿਆਣਾ ਦੇ ਸਰਹੱਦ ਉੱਤੇ ਟਰਾਲੀਆਂ ਵਿੱਚ ਬੈਠੇ ਕਿਸਾਨ

ਕਿਸਾਨਾਂ ਅਤੇ ਸੁਰੱਖਿਆ ਬਲਾਂ ਦਰਮਿਆਨ ਪੂਰਾ ਦਿਨ ਚੱਲੀ ਤਕਰਾਰ ਹੁਣ ਫਿਲਹਾਲ ਲਈ ਸ਼ਾਂਤ ਹੋ ਗਈ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿਸਾਨ ਹੁਣ ਪੰਜਾਬ-ਹਰਿਆਣਾ ਦੀ ਸਰਹੱਦ ਉੱਤੇ ਡੇਰਾ ਲਾਉਣਗੇ ਅਤੇ ਅਗਲੇ ਦਿਨ ਦੀ ਤਿਆਰੀ ਉਲੀਕਣਗੇ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਸਰਕਾਰ ਨਾਲ ਹੁਣ ਕੋਈ ਗੱਲਬਾਤ ਨਹੀਂ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂ ਮੁਜ਼ਾਹਰਾ ਕਰ ਰਹੇ ਨੌਜਵਾਨਾਂ ਨਾਲ ਰਹਿਣਗੇ ਅਤੇ ਸ਼ਾਂਤੀ ਨਾਲ ਮੋਰਚਾ ਜਿੱਤਣਗੇ।

ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਨੇ ਇੱਥੇ ਸਟੇਜ ਲਾਉਣ ਬਾਰੇ ਕੋਈ ਸਲਾਹ ਨਹੀਂ ਹੈ ਅਤੇ ਉਹ ਸਪੀਕਰ ਲਗਾ ਕੇ ਇੱਥੇ ਨੌਜਵਾਨਾਂ ਨੂੰ ਬਿਠਾਉਣਗੇ।

ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਉਹ ਅੱਜ ਦੇ ਦਿਨ ਨੂੰ ਕਿਸਾਨ ਅੰਦੋਲਨ ਨੂੰ ਲਈ ਚੰਗਾ ਮੰਨਦੇ ਹਨ।

ਕਿਸਾਨਾਂ ਨੇ ਇਹ ਵੀ ਇਲਜ਼ਾਮ ਲਗਾਏ ਗਏ ਉਨ੍ਹਾਂ ਨੂੰ ਰੋਕਣ ਲਈ ਜਿਹੜੇ ਢੰਗ ਵਰਤੇ ਗਏ ਉਹ ‘ਨਜ਼ਾਇਜ਼’ ਹਨ।

ਕਿਸਾਨਾਂ ਦਾ ਦਿੱਲੀ ਕੂਚ: ਨਕਸ਼ੇ ਰਾਹੀਂ ਸਮਝੋ ਪੰਜਾਬ ਤੋਂ ਦਿੱਲੀ ਜਾਣ ਦੇ ਕਿਹੜੇ ਰਾਹ ਰੁਕੇ

ਇਸ ਤਸਵੀਰ ਰਾਹੀਂ ਜਾਣੋ ਪੰਜਾਬ, ਹਰਿਆਣਾ ਅਤੇ ਉੱਤਰ-ਪ੍ਰਦੇਸ਼ ਤੋਂ ਦਿੱਲੀ ਜਾਂਦੇ ਕਿਹੜੇ ਰਾਹ ਅਤੇ ਬਾਰਡਰਾਂ ਉੱਤੇ ਅਸਰ ਪਿਆ ਹੈImage caption: ਇਸ ਤਸਵੀਰ ਰਾਹੀਂ ਜਾਣੋ ਪੰਜਾਬ, ਹਰਿਆਣਾ ਅਤੇ ਉੱਤਰ-ਪ੍ਰਦੇਸ਼ ਤੋਂ ਦਿੱਲੀ ਜਾਂਦੇ ਕਿਹੜੇ ਰਾਹ ਅਤੇ ਬਾਰਡਰਾਂ ਉੱਤੇ ਅਸਰ ਪਿਆ ਹੈ

ਕਿਸਾਨ ਜਥੇਬੰਦੀਆਂ ਦੇ ਦਿੱਲੀ ਕੂਚ ਦੇ ਕਾਰਨ ਪੰਜਾਬ ਅਤੇ ਹਰਿਆਣਾ ਵਿਚਾਲੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਇਸ ਦੇ ਨਾਲ ਹੀ ਦਿੱਲੀ ਦੇ ਗਾਜ਼ੀਪੁਰ ਬਾਡਰ ਉੱਤੇ ਵੀ ਰੋਕਾਂ ਕਾਰਨ ਜਾਮ ਦੇਖਣ ਨੂੰ ਮਿਲਿਆ।

ਪੰਜਾਬ ਤੋਂ ਹਰਿਆਣਾ ਜਾਂਦੇ ਤਕਰੀਬਨ ਸਾਰੇ ਮੁੱਖ ਰਾਹਾਂ ਉੱਤੇ ਵੱਡੀ ਗਿਣਤੀ ਵਿੱਚ ਪ੍ਰਦਰਸ਼ਕਾਰੀ ਪਹੁੰਚੇ।

ਇਸ ਦੌਰਾਨ ਪੂਰਾ ਦਿਨ ਕਿਸਾਨਾਂ ਅਤੇ ਹਰਿਆਣਾ ਪ੍ਰਸ਼ਾਸਨ ਵੱਲੋਂ ਤੈਨਾਤ ਕੀਤੇ ਗਏ ਸੁਰੱਖਿਆ ਬਲਾਂ ਵਿਚਾਲੇ ਤਕਰਾਰ ਚਲਦਾ ਰਿਹਾ।

ਇਸ ਤਸਵੀਰ ਰਾਹੀਂ ਜਾਣੋ ਪੰਜਾਬ, ਹਰਿਆਣਾ ਅਤੇ ਉੱਤਰ-ਪ੍ਰਦੇਸ਼ ਤੋਂ ਦਿੱਲੀ ਜਾਂਦੇ ਕਿਹੜੇ ਰਾਹ ਅਤੇ ਬਾਰਡਰਾਂ ਉੱਤੇ ਅਸਰ ਪਿਆ ਹੈ।

ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਕਿਸਾਨਾਂ ਨਾਲ ਗੱਲਬਾਤ ਸਫ਼ਲ ਨਾ ਹੋਣ ਬਾਰੇ ਕੀ ਕਹਿੰਦੇ

Video caption: ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨ ਅੰਦੋਲਨ ਬਾਰੇ ਕੀ ਕਿਹਾ?ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨ ਅੰਦੋਲਨ ਬਾਰੇ ਕੀ ਕਿਹਾ?

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਬੀਬੀਸੀ ਪੱਤਰਕਾਰ ਸਲਮਾਨ ਰਾਵੀ ਨਾਲ ਕਿਸਾਨਾਂ ਦੇ ਮਾਮਲੇ ਬਾਰੇ ਗੱਲਬਾਤ ਕੀਤੀ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਕਿਸਾਨ ਦੇ ਲਈ ਪ੍ਰਤੀਬੱਧ ਹੈ ਅਤੇ ਉਹ ਕਿਸਾਨਾਂ ਨਾਲ ਰਲ ਕੇ ਮਾਮਲੇ ਦਾ ਹੱਲ ਕੱਢਣਾ ਚਾਹੁੰਦੇ ਹਨ।

ਕਿਸਾਨਾਂ ਦਾ ਦਿੱਲੀ ਕੂਚ: ਸ਼ੰਭੂ ਬਾਰਡਰ ਉੱਤੇ ਮੌਜੂਦਾ ਹਾਲਾਤ – ਵੀਡੀਓ

ਕਿਸਾਨਾਂ ਦਾ ਦਿੱਲੀ ਕੂਚ ਸ਼ੰਭੂ ਬਾਰਡਰ ਉੱਤੇ ਮੌਜੂਦਾ ਹਾਲਾਤ ਸੰਭੂ ਬਾਰਡਰ ਉੱਤੇ ਕਿਸਾਨਾਂ ਅਤੇ ਹਰਿਆਣਾ ਪ੍ਰਸ਼ਾਸਨ ਦਰਮਿਆਨ ਤਣਾਅ ਵਧ ਰਿਹਾ ਹੈ।

ਕਿਸਾਨਾਂ ਉੱਤੇ ਹੰਝੂ ਗੈਸ ਦੇ ਗੋਲੇ ਡਰੋਨਾਂ ਰਾਹੀਂ ਸੁੱਟੇ ਜਾ ਰਹੇ ਹਨ।

ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਕਿਸਾਨ ਇਸ ਵੇਲੇ ਪੰਜਾਬ ਹਰਿਆਣਾ ਵਿਚਕਾਰ ਪੈਂਦੇ ਸ਼ੰਭੂ ਬੈਰੀਅਰ ਉੱਤੇ ਇਕੱਠੇ ਹੋਏ ਹਨ ਅਤੇ ਰੋਕਾਂ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ।

ਬੀਬੀਸੀ ਪੱਤਰਕਾਰ ਅਭਿਨਵ ਗੋਇਲ ਵੱਲੋਂ ਉੱਥੇ ਮੌਜੂਦ ਮੁਜ਼ਾਹਰਾਕਾਰੀਆਂ ਨਾਲ ਗੱਲਬਾਤ ਕੀਤੀ।

ਐਡਿਟ – ਗੁਰਕਿਰਤਪਾਲ ਸਿੰਘ

ਤਮਿਲ ਨਾਡੂ ਦੇ ਕਿਸਾਨਾਂ ਨੇ ‘ਦਿੱਲੀ ਕੂਚ’ ਦੇ ਸੱਦੇ ਦੇ ਹੱਕ ਵਿੱਚ ਮੁਜ਼ਾਹਰਾ ਕੀਤਾ

ਪੰਜਾਬ-ਹਰਿਆਣਾ ਸਰਹੱਦ ਉੱਤੇ ਜੁਟੇ ਕਿਸਾਨਾਂ ਦੇ ਹੱਕ ਵਿੱਚ ਤਮਿਲਨਾਡੂ ਦੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾImage caption: ਪੰਜਾਬ-ਹਰਿਆਣਾ ਸਰਹੱਦ ਉੱਤੇ ਜੁਟੇ ਕਿਸਾਨਾਂ ਦੇ ਹੱਕ ਵਿੱਚ ਤਮਿਲਨਾਡੂ ਦੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ

ਤਮਿਲ ਨਾਡੂ ਦੇ ਤ੍ਰਿਚੀ ਜ਼ਿਲ੍ਹੇ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ‘ਦਿੱਲੀ ਚੱਲੋ’ ਦੇ ਸੱਦੇ ਨੂੰ ਆਪਣਾ ਸਮਰਥਨ ਦਿੱਤਾ ਹੈ।

ਪੰਜਾਬ-ਹਰਿਆਣਾ ਸਰਹੱਦ ਉੱਤੇ ਜੁਟੇ ਕਿਸਾਨਾਂ ਦੇ ਹੱਕ ਵਿੱਚ ਤਮਿਲ ਨਾਡੂ ਦੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ।

ਕਿਸਾਨਾਂ ਨੇ ਸੜਕ ਉੱਤੇ ਸੰਕੇਤਕ ਮਨੁੱਖੀ ਖੋਪੜੀਆਂ ਰੱਖ ਕੇ ਪ੍ਰਦਰਸ਼ਨ ਕੀਤਾ। ਕੁਝ ਕਿਸਾਨ ਤ੍ਰਿਚੀ ਵਿੱਚ ਇੱਕ ਮੋਬਾਇਲ ਟਾਵਰ ਉੱਤੇ ਵੀ ਚੜ੍ਹ ਗਏ।

ਕਿਸਾਨ ਆਗੂ ਪੀ ਅਇਕਾਨੂ ਨੇ ਕਿਹਾ, “ਸੰਵਿਧਾਨ ਦੇ ਮੁਤਾਬਕ ਅਸੀਂ ਅਜ਼ਾਦ ਤੌਰ ਉੱਤੇ ਮੁਲਕ ਵਿੱਚ ਕਿਤੇ ਵੀ ਆ ਜਾ ਸਕਦੇ ਹਨ ਪਰ ਪੁਲਿਸ ਕਿਸਾਨਾਂ ਨੂੰ ਦਿੱਲੀ ਵਿੱਚ ਮੁਜ਼ਾਹਰਾ ਨਹੀਂ ਕਰਨ ਦੇ ਰਹੀ ਹੈ।”

ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ, ਇਹ ਕਾਂਗਰਸ ਦੀ ਪਹਿਲੀ ਗਰੰਟੀ ਹੈ – ਰਾਹੁਲ ਗਾਂਧੀ

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਮੁੱਦੇ ਉੱਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਕਿਸਾਨਾਂ ਨੂੰ ਐੱਮਐਸਪੀ ਦੇ ਕਾਨੂੰਨ ਦੀ ਗਰੰਟੀ ਦੇਣਗੇ।

ਰਾਹੁਲ ਗਾਂਧੀ ਨੇ ਆਪਣੇ ‘ਐਕਸ’ ਹੈਂਡਲ ਉੱਤੇ ਕਿਸਾਨਾਂ ਨੂੰ ਸੰਬੋਧਿਤ ਹੁੰਦਿਆਂ ਅੱਜ ਦੇ ਦਿਨ ਨੂੰ ਇਤਿਹਾਸਕ ਦੱਸਿਆ ਹੈ।

ਰਾਹੁਲ ਗਾਂਧੀ ਨੇ ਲਿਖਿਆ, “ਕਿਸਾਨ ਭਰਾਵੋਂ ਅੱਜ ਇਹ ਇਤਿਹਾਸਕ ਦਿਨ ਹੈ। ਕਾਂਗਰਸ ਨੇ ਹਰ ਕਿਸਾਨ ਨੂੰ ਫ਼ਸਲ ਉੱਤੇ ਸਵਾਮੀਨਾਥਨ ਕਮੀਸ਼ਨ ਦੇ ਮੁਤਾਬਕ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦੇਣ ਦਾ ਫ਼ੈਸਲਾ ਲਿਆ ਹੈ।”

ਉਨ੍ਹਾਂ ਕਿਹਾ, “ਇਹ ਕਦਮ 15 ਕਰੋੜ ਕਿਸਾਨ ਪਰਿਵਾਰਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾ ਕੇ ਉਨ੍ਹਾਂ ਦੀ ਜ਼ਿੰਦਗੀ ਬਦਲ ਦੇਵੇਗਾ। ਨਿਆਂ ਦੇ ਰਾਹ ਉੱਤੇ ਇਹ ਕਾਂਗਰਸ ਦੀ ਪਹਿਲੀ ਗਰੰਟੀ ਹੈ।”

ਰਾਹੁਲ ਗਾਂਧੀ ਨੇ ਅੰਬਿਕਾਪੁਰ ਛੱਤੀਸਗੜ੍ਹ ਵਿੱਚ ਬੋਲਦਿਆਂ ਕਿਹਾ, “ਅੱਜ ਕਿਸਾਨ ਦਿੱਲੀ ਦੇ ਵੱਲ ਚੱਲ ਰਹੇ ਹਨ, ਪੈਦਲ ਜਾ ਰਹੇ ਹਨ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ, ਉਨ੍ਹਾਂ ਉੱਤੇ ਹੰਝੂ ਗੈਸ ਚਲਾਈ ਜਾ ਰਹੀ ਹੈ। ਉਨ੍ਹਾਂ ਨੂੰ ਜੇਲ ਵਿੱਚ ਭੇਜਿਆ ਜਾ ਰਿਹਾ ਹੈ।”

ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਆਪਣੀ ਮਿਹਨਤ ਦਾ ਫਲ ਮੰਗ ਰਹੇ ਹਨ।

ਸ਼ੰਭੂ ਬੈਰੀਅਰ ਉੱਤੇ ਇਸ ਵੇਲੇ ਕੀ ਮਾਹੌਲ, ਕਿਸਾਨਾਂ ਨੇ ਕੁਝ ਬੈਰੀਅਰ ਪੱਟੇ

ਏਐੱਨਆਈ ਖ਼ਬਰ ਏਜੰਸੀ ਵੱਲੋਂ ਜਾਰੀ ਕੀਤੇ ਵੀਡੀਓਜ਼ ਮੁਤਾਬਕ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਪੰਜਾਬ ਹਰਿਆਣਾ ਵਿਚਕਾਰ ਪੈਂਦੇ ਘੱਗਰ ਦਰਿਆ ਦੇ ਉੱਪਰ ਪੁਲ ਉੱਤੇ ਇਕੱਠੇ ਹੋਏ ਹਨ।

ਕਿਸਾਨਾਂ ਵੱਲੋਂ ਪੁਲ ਦੇ ਨਾਲ-ਨਾਲ ਲਗਾਈਆਂ ਗਈਆਂ ਰੋਕਾਂ ਕਈ ਥਾਵਾਂ ਤੋਂ ਪੱਟ ਕੇ ਦਰਿਆ ਵਿੱਚ ਸੁੱਟੀ ਦਿੱਤੀਆਂ ਗਈਆਂ ਹਨ।

ਕਈ ਥਾਵਾਂ ਉੱਤੇ ਕੰਕਰੀਟ ਦੀਆਂ ਰੋਕਾਂ ਟਰੈਕਟਰਾਂ ਦੇ ਪਿੱਛੇ ਬੰਨ੍ਹ ਕੇ ਹਟਾਈਆਂ ਜਾਣ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।

ਕਿਸਾਨਾਂ ਉੱਤੇ ਸੁਰੱਖਿਆ ਬਲਾਂ ਵੱਲੋਂ ਪਾਣੀ ਦੀਆਂ ਬੁਛਾਰਾਂ ਵੀ ਮਾਰੀਆਂ ਜਾ ਰਹੀਆਂ ਹਨ

ਕਿਸਾਨਾਂ ਦਾ ਦਿੱਲੀ ਕੂਚ : ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਾਈਆਂ ਗਈਆਂ ਪਟੀਸ਼ਨਾਂ ਉੱਤੇ ਸੁਣਵਾਈ ਹੋਈ

ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕਿਸਾਨਾਂ ਦੇ ਦਿੱਲੀ ਕੂਚ ਦੇ ਸੱਦੇ ਨੂੰ ਲੈ ਕੇ ਦੋ ਪੀਆਈਐੱਲ ਦਾਇਰ ਕੀਤੀਆਂ ਗਈਆਂ ਸਨ।

ਇਨ੍ਹਾਂ ਦੋਵਾਂ ਮਾਮਲਿਆਂ ਬਾਰੇ ਮੰਗਲਵਾਰ ਨੂੰ ਅਦਾਲਤ ਵਿੱਚ ਸੁਣਵਾਈ ਹੋਈ।

ਕਿਸਾਨਾਂ ਵੱਲੋਂ ਕੀਤੀ ਜਾ ਰਹੇ ਪ੍ਰਦਰਸ਼ਨ ਦੇ ਹੱਕ ਵਿੱਚ ਐਡਵੋਕੇਟ ਉਦੈ ਪ੍ਰਤਾਪ ਸਿੰਘ ਵੱਲੋਂ ਪੀਆਈਐੱਲ ਦਾਇਰ ਕੀਤੀ ਗਈ ਸੀ।

ਉਨ੍ਹਾਂ ਨੇ ਸੁਣਵਾਈ ਦੌਰਾਨ ਆਪਣਾ ਪੱਖ ਰੱਖਦਿਆਂ ਉਦੈ ਪ੍ਰਤਾਪ ਸਿੰਘ ਨੇ ਕਿਹਾ ਕਿ ਮੂਲ ਅਧਿਕਾਰਾਂ ਮੁਤਾਬਕ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਸੜਕਾਂ ਉੱਤੇ ਤਿੱਖੇ ਕਿੱਲ ਲਾਏ ਗਏ ਹਨ।

ਦੂਜੀ ਪੀਆਈਐੱਲ ਦਾਇਰ ਕਰਨ ਵਾਲੇ ਐਡਵੋਕੇਟ ਅਰਵਿੰਦ ਸੇਠ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਵਾਹਨ ਦਿੱਲੀ ਵੱਲ ਵੱਧ ਰਹੇ ਹਨ ਕਿਸੇ ਨੂੰ ਨੈਸ਼ਨਲ ਹਾਈਵੇਅ ਰੋਕਣ ਨਹੀਂ ਦਿੱਤਾ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ।

ਕੇਂਦਰ ਸਰਕਾਰ ਦੇ ਐਡਿਸ਼ਨਲ ਸਾਲਿਸਟਿਰ ਜਨਰਲ ਸਤਿਆਪਾਲ ਜੈਨ ਨੇ ਕਿਹਾ, “ਅਸੀਂ ਭਾਰਤ ਸਰਕਾਰ ਦੇ ਵੱਲੋਂ ਦੱਸਿਆ ਕਿ ਰੇਲਵੇ ਦੀ ਸਰਵਿਸ ਜਾਰੀ ਹੈ। ਉਨ੍ਹਾਂ ਦੱਸਿਆ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਦੋ ਵਾਰੀ ਗੱਲਬਾਤ ਕੀਤੀ ਹੈ।”

ਹਰਿਆਣਾ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਕਿ ਸਾਂਤਮਈ ਪ੍ਰਦਰਸ਼ਨ ਹੋ ਰਹੇ ਹਨ ਪਰ ਪ੍ਰਦਰਸ਼ਨਕਾਰੀ ਲੋਕਾਂ ਨੂੰ ਅਸੁਵਿਧਾ ਨਹੀਂ ਪਹੁੰਚਾ ਸਕਦੇ।

ਪੰਜਾਬ ਹਰਿਆਣਾ ਹਾਈ ਕੋਰਟ ਨੇ ਇਸ ਬਾਰੇ ਹੁਕਮ ਜਾਰੀ ਕਰਦਿਆਂ ਸੁਣਵਾਈ ਨੂੰ ਵੀਰਵਾਰ ਤੱਕ ਮੁਲਤਵੀ ਕਰ ਦਿੱਤਾ ਹੈ ਅਤੇ ਸਾਰੀਆਂ ਪਾਰਟੀਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਮੂਲ ਅਧਿਕਾਰਾਂ ਦੀ ਵਰਤੋਂ ਵਿੱਚ ਸੰਤੁਲਨ ਹੋਣਾ ਚਾਹੀਦਾ ਹੈ, ਇਸ ਨੂੰ ਵੱਖਰਾ ਕਰਕੇ ਨਹੀਂ ਦੇਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਸ਼ਾਂਤਮਈ ਢੰਗ ਨਾਲ ਸੁਲਝਾਉਣਾ ਚਾਹੀਦਾ ਹੈ ਅਤੇ ਬਲ ਦੀ ਵਰਤੋਂ ਆਖ਼ਰੀ ਚਾਰਾ ਹੋਣੀ ਚਾਹੀਦੀ ਹੈ।

ਪੰਜਾਬ ਹਰਿਆਣਾ ਹਾਈਕੋਰਟ ਵਿੱਚ ਕਿਸਾਨਾਂ ਦੇ ਦਿੱਲੀ ਕੂਚ ਦੇ ਸੱਦੇ ਨੂੰ ਲੈ ਕੇ ਦੋ ਪੀਆਈਐੱਲ ਦਾਇਰ ਕੀਤੀਆਂ ਗਈਆਂ ਸਨ

ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ – ਪੰਧੇਰ

ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅੰਦੋਲਨ ਜਾਰੀ ਰਹੇਗਾ।

ਖ਼ਬਰ ਏਜੰਸੀ ਏਐੱਨਆਈ ਮੁਤਾਬਕ, ਉਨ੍ਹਾਂ ਨੇ ਕਿਹਾ, “ਕਰੀਬ 10 ਹਜ਼ਾਰ ਲੋਕਾਂ ਇੱਥੇ ਸ਼ੰਭੂ ਬਾਰਡਰ ‘ਤੇ ਮੌਜੂਦ ਹਨ। ਕਿਸਾਨਾਂ ਨੇ ਇੱਥੇ ਸ਼ਾਂਤਮਈ ਮਾਹੌਲ ਬਣਾ ਕੇ ਰੱਖਿਆ ਹੈ ਪਰ ਸਰਕਾਰ ਨੇ ਡਰੋਨਾਂ ਰਾਹੀਂ ਹੰਝੂ ਗੈਸ ਦੇ ਸੁੱਟੇ ਹਨ।”

“ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਲੈਂਦੀ।”

ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਦਿੱਲੀ ਮੈਟਰੋ ਦੇ ਕਈ ਗੇਟ ਬੰਦ ਰਹਿ ਸਕਦੇ ਹਨ

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਕਈ ਮੈਟਰੋ ਸਟੇਸ਼ਨਜ਼ ਦੇ ਗੇਟ ਬੰਦ ਰਹਿ ਸਕਦੇ ਹਨ।

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਆਪਣੇ ‘ਐਕਸ’ ਹੈਂਡਲ ਉੱਤੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਸੁਰੱਖਿਆ ਕਾਰਨਾਂ ਕਰਕੇ 9 ਮੈਟਰੋ ਸਟੇਸ਼ਨਜ਼ ਦੇ ਗੇਟ ਬੰਦ ਹੋ ਸਕਦੇ ਹਨ।

ਡੀਐੱਮਆਰਸੀ ਮੁਤਾਬਕ ਸਟੇਸ਼ਨ ਬੰਦ ਨਹੀਂ ਹੋਣਗੇ। ਇਹ ਮੈਟਰੋ ਸਟੇਸ਼ਨਜ਼ ਹਨ – ਸੈਂਟਰਲ ਸੈਕਰੇਟਰੀਅਟ, ਰਾਜੀਵ ਚੌਂਕ, ਉਦਯੋਗ ਭਵਨ, ਪਟੇਲ ਚੌਂਕ, ਮੰਡੀ ਹਾਊਸ, ਬਾਰਾਖੰਬਾ, ਜਨਪਥ, ਖਾਨ ਮਾਰਕਿਟ ਅਤੇ ਲੋਕ ਕਲਿਆਣ ਮਾਰਗ।

ਕਿਸਾਨਾਂ ਦਾ ਦਿੱਲੀ ਵੱਲ ਕੂਚ: ਹੁਣ ਤੱਕ ਕੀ-ਕੀ ਹੋਇਆ

  • ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਦੇ ਹੱਕਾਂ ਦੇ ਲਈ ਪ੍ਰਤੀਬੱਧ ਹਨ ਅਤੇ ਸਰਕਾਰ ਗੱਲਬਾਤ ਲਈ ਤਿਆਰ ਹੈ।
  • ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ‘ਚਲੋ ਦਿੱਲੀ’ ਰੋਸ ਮਾਰਚ ਦਾ ਹਿੱਸਾ ਬਣੇ ਨੌਜਵਾਨਾਂ ਦੇ ਇੱਕ ਸਮੂਹ ਨੇ ਜਦੋਂ ਸ਼ੰਭੂ ਸਰਹੱਦ ‘ਤੇ ਲਗਾਏ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ‘ਤੇ ਅਥਰੂ ਗੈਸ ਦੇ ਗੋਲੇ ਸੁੱਟੇ ਗਏ।
  • ਸ਼ੰਭੂ ਬਾਰਡਰ ਉੱਤੇ ਸੁਰੱਖਿਆ ਬਲਾਂ ਵੱਲੋਂ ਅੱਥਰੂ ਗੈਸ ਦਾ ਇਸਤੇਮਾਲ ਕੀਤਾ ਗਿਆ, ਜਿਸ ਮਗਰੋਂ ਉੱਥੇ ਧੂੰਆ ਹੀ ਧੂੰਆ ਛਾ ਗਿਆ।
  • ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼ੰਭੂ ਸਰਹੱਦ ਨੇੜੇ ਵੀ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।
  • ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਮਾਰਚ (ਕਿਸਾਨ) ਯੂਨੀਅਨ ਵੱਲੋਂ ਬੁਲਾਇਆ ਗਿਆ ਹੈ ਪਰ ਦੇਸ਼ ਭਰ ਦੇ ਕਿਸਾਨਾਂ ਨਾਲ ਹੋਈ ਕਿਸੇ ਵੀ ਬੇਇਨਸਾਫ਼ੀ ਦੀ ਸੂਰਤ ਵਿੱਚ ਉਨ੍ਹਾਂ ਦੇ ਨਾਲ ਹਨ।
  • ਦਿੱਲੀ ਸਰਕਾਰ ਨੇ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਤਬਦੀਲ ਕਰਨ ਦੇ ਕੇਂਦਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ।
  • ਦਿੱਲੀ ਅਤੇ ਹਰਿਆਣਾ ਵਿੱਚ ਧਾਰਾ 144 ਲਾਗੂ। ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾ ਵੀ ਬੰਦ।
  • ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸਖ਼ਤ ਸੁਰੱਖਿਆ ਵਿਚਾਲੇ ਦਿੱਲੀ ਦੀਆਂ ਕਈ ਅਹਿਮ ਸੜਕਾਂ ‘ਤੇ ਭਾਰੀ ਜਾਮ ਲੱਗ ਗਿਆ ਹੈ।

ਲਾਲ ਕਿਲਾ ਅਸਥਾਈ ਤੌਰ ‘ਤੇ ਸੈਲਾਨੀਆਂ ਲਈ ਬੰਦ

ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਲਾਲ ਕਿਲੇ ਨੂੰ ਸੁਰੱਖਿਆ ਕਾਰਨਾਂ ਕਰਕੇ ਸੈਲਾਨੀਆਂ ਲਈ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ।

ਖ਼ਬਰ ਏਜੰਸੀ ਪੀਟੀਆਈ ਨੇ ਸੀਨੀਅਰ ਏਐੱਸਆਈ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਹੈ ਕਿ ਕਿਸਾਨਾਂ ਦੀ ਆਮਦ ਦੇ ਮੱਦੇਨਜ਼ਰ ਦਿੱਲੀ ਵਿੱਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਵੱਡੀ ਤੈਨਾਤੀ ਕੀਤੀ ਗਈ ਹੈ।

ਅਧਿਕਾਰੀ ਨੇ ਕਿਹਾ ਕਿ ਪੁਰਾਣੀ ਦਿੱਲੀ ਵਿੱਚ ਯੂਨੈਸਕੋ ਦਾ ਵਿਸ਼ਵ ਵਿਰਾਸਤ ਸਥਾਨ, ਮੁਗ਼ਲ ਕਾਲ ਦੇ ਪ੍ਰਤੀਕ ਸਮਾਰਕ ਨੂੰ ਸੋਮਵਾਰ ਦੇਰ ਰਾਤ “ਸੁਰੱਖਿਆ ਕਾਰਨਾਂ ਕਰਕੇ” ਅਚਾਨਕ ਸੀਲ ਕਰ ਦਿੱਤਾ ਗਿਆ।

ਸ਼ੰਭੂ ਬਾਰਡਰ ’ਤੇ ਪੁਲਿਸ ਦਾ ਐਕਸ਼ਨ, ਕਿਸਾਨ ਕੀ ਬੋਲੇ

ਸ਼ੰਭੂ ਬਾਰਡਰ ਉੱਤੇ ਸੁਰੱਖਿਆ ਬਲਾਂ ਵੱਲੋਂ ਅੱਥਰੂ ਗੈਸ ਦਾ ਇਸਤੇਮਾਲ ਕੀਤਾ ਗਿਆ, ਜਿਸ ਮਗਰੋਂ ਉੱਥੇ ਧੂੰਆ ਛਾ ਗਿਆ। ਮੌਕੇ ਤੋਂ ਜ਼ਿਆਦਾ ਜਾਣਕਾਰੀ ਦੇ ਰਹੇ ਹਨ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ

ਸ਼ੂਟ – ਗੁਲਸ਼ਨ ਕੁਮਾਰ, ਐਡਿਟ – ਰਾਜਨ ਪਪਨੇਜਾ

ਹਰਿਆਣਾ ਵਿੱਚ ਕਿੱਥੇ ਕੀ ਪ੍ਰਬੰਧ

ਬੀਬੀਸੀ ਸਹਿਯੋਗੀ ਪ੍ਰਭੂ ਦਿਆਲ ਦੀ ਰਿਪੋਰਟ ਮੁਤਾਬਕ ਨੈਸ਼ਨਲ ਹਾਈਵੇ ਬੰਦ ਕੀਤੇ ਜਾਣ ਕਾਰਨ ਕਿਸਾਨ ਤਾਂ ਦਿੱਲੀ ਜਾਣ ਲਈ ਨਹੀਂ ਆਏ ਪਰ ਦੋ ਦਿਨਾਂ ਤੋਂ ਬੈਰੀਕੇਡ ਲੱਗੇ ਹੋਣ ਕਾਰਨ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ।

ਉੱਧਰ ਬੀਬੀਸੀ ਸਹਿਯੋਗੀ ਕਮਲ ਸੈਣੀ ਨੇ ਜਾਣਕਾਰੀ ਦਿੱਤੀ ਹੈ ਕੁਰੂਕਸ਼ੇਤਰ ਦੇ ਪੇਹਵਾ ਪਟਿਆਲਾ ਰੋਡ ਟੁੱਕਰ ਬਾਰਡਰ ‘ਤੇ 5 ਲੇਅਰ ਬੈਰੀਕੇਡਿੰਗ, ਆਰਏਐੱਫ, ਸੀਆਰਪੀ ਅਤੇ ਹਰਿਆਣਾ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਹਨ।

ਜਲ ਤੋਪਾਂ ਦੇ ਨਾਲ-ਨਾਲ ਡਰੋਨ ਨਾਲ ਨਿਗਰਾਨੀ ਰੱਖੀ ਜਾ ਰਹੀ ਹੈ।

ਖੇਤੀ ਮੰਤਰੀ ਅਰਜੁਨ ਮੁੰਡਾ ਕਿਸਾਨ ਅੰਦੋਲਨ ‘ਤੇ ਕੀ ਬੋਲੇ

ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਦੇ ਹੱਕਾਂ ਦੇ ਲਈ ਪ੍ਰਤੀਬੱਧ ਹਨ।

ਖ਼ਬਰ ਏਜੰਸੀ ਏਐੱਨਆਈ ਮੁਤਾਬਕ, ਉਨ੍ਹਾਂ ਨੇ ਕਿਹਾ, “ਮੈਂ ਕਹਾਂਗਾ ਕਿ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਇਹ ਵਿੱਚ ਕੋਸ਼ਿਸ਼ ਕਰਨਗੇ ਕਿ ਇਸ ਤਰ੍ਹਾਂ ਦੇ ਹਾਲਾਤ ਬਣਨ, ਜਿਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਵੇ।”

“ਮੈਂ ਕਿਸਾਨ ਭਰਾਵਾਂ ਨੂੰ ਵੀ ਕਹਾਂਗਾ ਕਿ, ਇਨ੍ਹਾਂ ਤੋਂ ਬਚੋ। ਸਰਕਾਰ ਗੱਲਬਾਤ ਕਰਨ ਲਈ ਤਿਆਰ ਹੈ।”

“ਸਰਕਾਰ ਦੀ ਕਈ ਮਾਮਲਿਆਂ ਦੀ ਸਹਿਮਤੀ ਬਣ ਗਈ ਸੀ ਤੇ ਅੱਗੇ ਵੀ ਵੱਧ ਗਈ ਸੀ ਪਰ ਕੁਝ ਵਿਸ਼ਿਆ ਨੂੰ ਲੈ ਕੇ ਇਸ ਵਿੱਚ ਕੁਝ ਲੋਕ ਅਜਿਹੇ ਵੀ ਸ਼ਾਮਲ ਹਨ, ਜੋ ਇਸ ਦਾ ਹੱਲ ਨਹੀਂ ਚਾਹੁੰਦੇ, ਬਲਕਿ ਇਸ ਨੂੰ ਸਮੱਸਿਆ ਵਜੋਂ ਦੇਖਣਾ ਚਾਹੁੰਦੇ ਹਨ।”

“ਕਿਸਾਨਾਂ ਨੂੰ ਅਪੀਲ ਕਰਾਂਗਾ ਕਿ ਉਹ ਅਜਿਹੇ ਲੋਕਾਂ ਤੋਂ ਬਚਣ ਜੋ ਪੂਰੇ ਵਾਤਾਵਰਣ ਨੂੰ ਪ੍ਰਤੀਕੂਲ ਬਣਾਉਣਾ ਚਾਹੁੰਦੇ ਹਨ, ਉਨ੍ਹਾਂ ਤੋਂ ਦੂਰ ਰਹਿਣ।”

ਸ਼ੰਭੂ ਬਾਰਡਰ ‘ਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ‘ਚਲੋ ਦਿੱਲੀ’ ਰੋਸ ਮਾਰਚ ਦਾ ਹਿੱਸਾ ਬਣੇ ਨੌਜਵਾਨਾਂ ਦੇ ਇੱਕ ਸਮੂਹ ਨੇ ਜਦੋਂ ਅੰਬਾਲਾ ਵਿੱਚ ਸ਼ੰਭੂ ਸਰਹੱਦ ‘ਤੇ ਲਗਾਏ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ‘ਤੇ ਅਥਰੂ ਗੈਸ ਦੇ ਗੋਲੇ ਸੁੱਟੇ ਗਏ।

ਇਹ ਜਾਣਕਾਰੀ ਖ਼ਬਰ ਏਜੰਸੀ ਪੀਟੀਆਈ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਸਾਂਝੀ ਕੀਤੀ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼ੰਭੂ ਸਰਹੱਦ ਨੇੜੇ ਵੀ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।

ਨਾ ਸਾਥੋਂ ਕਿਸਾਨ ਦੂਰ ਹਨ ਅਤੇ ਨਾ ਹੀ ਦਿੱਲੀ ਦੂਰ ਹੈ- ਰਾਕੇਸ਼ ਟਿਕੈਤ

ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ‘ਤੇ ਬੋਲਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਮਾਰਚ (ਕਿਸਾਨ) ਯੂਨੀਅਨ ਵੱਲੋਂ ਬੁਲਾਇਆ ਗਿਆ ਹੈ ਪਰ ਦੇਸ਼ ਭਰ ਦੇ ਕਿਸਾਨਾਂ ਨਾਲ ਹੋਈ ਕਿਸੇ ਵੀ ਬੇਇਨਸਾਫ਼ੀ ਦੀ ਸੂਰਤ ਵਿੱਚ ਉਨ੍ਹਾਂ ਦੇ ਨਾਲ ਹਨ।

ਰਾਕੇਸ਼ ਟਿਕੈਤ ਨੇ ਕਿਹਾ, “ਨਾ ਸਾਥੋਂ ਕਿਸਾਨ ਦੂਰ ਹਨ ਅਤੇ ਨਾ ਹੀ ਦਿੱਲੀ ਦੂਰ ਹੈ। ਉਹ ਆਪਣਾ ਪੱਖ ਰੱਖਣ ਲਈ ਆ ਰਹੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ। ਉਨ੍ਹਾਂ ਸਾਰਿਆਂ ਦੀਆਂ ਇੱਕੋ ਜਿਹੀਆਂ ਮੰਗਾਂ ਹਨ, ਜਿਵੇਂ ਕਰਜ਼ੇ ਦੀ ਮੁਆਫੀ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨਾ ਅਤੇ ਐੱਮਐੱਸਪੀ ਲਈ ਕਾਨੂੰਨ।”

ਸ਼ੰਭੂ ਬਾਰਡਰ ‘ਤੇ ਅੱਥਰੂ ਗੈਸ ਦਾ ਇਸਤੇਮਾਲ

ਸ਼ੰਭੂ ਬਾਰਡਰ ਉੱਤੇ ਸੁਰੱਖਿਆ ਬਲਾਂ ਵੱਲੋਂ ਅੱਥਰੂ ਗੈਸ ਦਾ ਇਸਤੇਮਾਲ ਕੀਤਾ ਗਿਆ, ਜਿਸ ਮਗਰੋਂ ਉੱਥੇ ਧੂੰਆ ਹੀ ਛਾ ਗਿਆ।

ਸਟੇਡੀਅਮ ਨੂੰ ਅਸਥਾਈ ਜੇਲ੍ਹ ‘ਚ ਤਬਦੀਲ ਕਰਨ ਦੇ ਕੇਂਦਰ ਦੇ ਪ੍ਰਸਤਾਵ ਨੂੰ ਦਿੱਲੀ ਸਰਕਾਰ ਨੇ ਕੀਤਾ ਰੱਦ

ਦਿੱਲੀ ਸਰਕਾਰ ਨੇ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਤਬਦੀਲ ਕਰਨ ਦੇ ਕੇਂਦਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ।

ਖ਼ਬਰ ਏਜੰਸੀ ਪੀਟੀਆਈ ਮੁਤਾਬਕ, ਦਿੱਲੀ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਪੱਤਰ ਲਿਖ ਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਸਾਨਾਂ ਦੇ ਮਾਰਚ ਨਾਲ ਇਕਮੁੱਠਤਾ ਪ੍ਰਗਟਾਈ ਹੈ।

ਗਹਿਲੋਤ ਨੇ ਲਿਖਿਆ, “ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਦੂਜਾ, ਸ਼ਾਂਤਮਈ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਇਸ ਲਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨਾ ਠੀਕ ਨਹੀਂ ਹੈ।”

With Thanks Reference to: https://punjab.news18.com/news/national/farmers-protest-kisan-union-spokesperson-rakesh-tikat-big-announcement-gw-532528.html and https://www.bbc.com/punjabi/live/68281158

Spread the love