ਪੰਜਾਬ ’ਚ ਪ੍ਰਤੀ ਕਿਸਾਨ ਔਸਤ ਕਰਜ਼ਾ 2.95 ਲੱਖ ਰੁਪਏ : NABARD
ਪੰਜਾਬ ਦੇ ਕਿਸਾਨ ’ਤੇ ਕਰਜ਼ੇ ਦੀ ਪੰਡ 2.95 ਲੱਖ ਰੁਪਏ ਪ੍ਰਤੀ ਕਿਸਾਨ, ਸਮੁੱਚੇ ਦੇਸ਼ ਚੋਂ ਭਾਰੀ ਹੈ। ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ’ਚ ਪ੍ਰਤੀ ਕਿਸਾਨ ਔਸਤ ਕਰਜ਼ਾ ਵੱਧ ਹੈ। ਪੰਜਾਬ ਦਾ ਇਸ ਮਾਮਲੇ ’ਚ ਮੁਲਕ ਚੋਂ ਪਹਿਲਾ ਨੰਬਰ ਹੈ ਜੋ ਪੰਜਾਬ ਦੇ ਕਿਸਾਨੀ ਸੰਕਟ ਨੂੰ ਦਰਸਾਉਣ ਲਈ ਕਾਫ਼ੀ ਹੈ।
ਚੰਡੀਗੜ੍ਹ- ਪੰਜਾਬ ਦੇ ਕਿਸਾਨ ’ਤੇ ਕਰਜ਼ੇ ਦੀ ਪੰਡ ਸਮੁੱਚੇ ਦੇਸ਼ ਚੋਂ ਭਾਰੀ ਹੈ। ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ’ਚ ਪ੍ਰਤੀ ਕਿਸਾਨ ਔਸਤ ਕਰਜ਼ਾ ਵੱਧ ਹੈ। ਪੰਜਾਬ ਦਾ ਇਸ ਮਾਮਲੇ ’ਚ ਮੁਲਕ ਚੋਂ ਪਹਿਲਾ ਨੰਬਰ ਹੈ ਜੋ ਪੰਜਾਬ ਦੇ ਕਿਸਾਨੀ ਸੰਕਟ ਨੂੰ ਦਰਸਾਉਣ ਲਈ ਕਾਫ਼ੀ ਹੈ। ਪੰਜਾਬ ’ਚ ਪ੍ਰਤੀ ਕਿਸਾਨ ਔਸਤ ਕਰਜ਼ਾ 2.95 ਲੱਖ ਰੁਪਏ ਹੈ। ਨਬਾਰਡ ਦੇ ਤਾਜ਼ਾ ਅੰਕੜੇ ਹਨ ਕਿ ਪੰਜਾਬ ਦੇ 24.92 ਲੱਖ ਕਿਸਾਨਾਂ ਨੇ ਵਪਾਰਿਕ ਅਤੇ ਸਹਿਕਾਰੀ ਬੈਂਕਾਂ ਤੋਂ 73673.62 ਕਰੋੜ ਦਾ ਕਰਜ਼ਾ ਚੁੱਕਿਆ ਹੈ। ਹਾਲਾਂਕਿ ਸ਼ਾਹੂਕਾਰਾਂ ਕਰਜ਼ਾ ਇਸ ਤੋਂ ਵੱਖਰਾ ਹੈ।ਸੰਸਦ ’ਚ ਵਿੱਤ ਮੰਤਰਾਲੇ ਨੇ ਇੱਕ ਸੁਆਲ ਦੇ ਜੁਆਬ ’ਚ ਖ਼ੁਲਾਸਾ ਕੀਤਾ ਹੈ ਕਿ ਪੰਜਾਬ ਦੇ ਵਪਾਰਿਕ ਬੈਂਕਾਂ ਤੋਂ 21.42 ਕਿਸਾਨ ਖਾਤਾਧਾਰਕਾਂ ਨੇ 64694.03 ਕਰੋੜ ਦਾ ਕਰਜ਼ਾ ਲਿਆ ਹੈ ਜਦੋਂ ਕਿ ਸਹਿਕਾਰੀ ਬੈਂਕਾਂ ਤੋਂ 50635 ਖਾਤਾਧਾਰਕਾਂ ਨੇ ਖੇਤੀ ਲਈ 1130.13 ਕਰੋੜ ਦਾ ਕਰਜ਼ ਚੁੱਕਿਆ ਹੈ।
ਇਸੇ ਤਰ੍ਹਾਂ ਰਿਜਨਲ ਰੂਰਲ ਬੈਂਕਾਂ ਤੋਂ 2.99 ਲੱਖ ਕਿਸਾਨ ਖਾਤਾਧਾਰਕਾਂ ਨੇ 7849.46 ਕਰੋੜ ਦਾ ਕਰਜ਼ ਲਿਆ ਹੋਇਆ ਹੈ। ਸ਼ਾਹੂਕਾਰਾਂ ਦੇ ਕਰਜ਼ ਨੂੰ ਸ਼ਾਮਿਲ ਕਰ ਲਈਏ ਤਾਂ ਇਹ ਅੰਕੜਾ ਇੱਕ ਲੱਖ ਕਰੋੜ ਨੂੰ ਪਾਰ ਕਰ ਸਕਦਾ ਹੈ। ਸੂਬੇ ਵਿਚ ਕਰੀਬ 23 ਹਜ਼ਾਰ ਰਜਿਸਟਰਡ ਆੜ੍ਹਤੀਏ ਹਨ।
ਗੁਆਂਢੀ ਸੂਬੇ ਹਰਿਆਣਾ ’ਚ ਪ੍ਰਤੀ ਕਿਸਾਨ ਔਸਤ ਕਰਜ਼ਾ 2.11 ਲੱਖ ਰੁਪਏ ਹੈ ਅਤੇ ਗੁਜਰਾਤ ਵਿਚ ਇਹੋ ਕਰਜ਼ਾ ਪ੍ਰਤੀ ਕਿਸਾਨ 2.28 ਲੱਖ ਰੁਪਏ ਹੈ। ਦੂਸਰੇ ਸੂਬਿਆਂ ਵੱਲ ਦੇਖੀਏ ਤਾਂ ਮੱਧ ਪ੍ਰਦੇਸ਼ ’ਚ ਪ੍ਰਤੀ ਕਿਸਾਨ ਔਸਤ ਕਰਜ਼ 1.40 ਲੱਖ ਰੁਪਏ, ਆਂਧਰਾ ਪ੍ਰਦੇਸ਼ ਵਿਚ ਇਹੋ ਕਰਜ਼ਾ ਔਸਤ 1.72 ਲੱਖ ਰੁਪਏ, ਕੇਰਲਾ ਵਿਚ ਔਸਤ 1.47 ਲੱਖ ਰੁਪਏ ਪ੍ਰਤੀ ਕਿਸਾਨ,ਉੱਤਰ ਪ੍ਰਦੇਸ਼ ਵਿਚ 1.13 ਲੱਖ ਰੁਪਏ ਔਸਤ ਪ੍ਰਤੀ ਕਿਸਾਨ ਅਤੇ ਪੱਛਮੀ ਬੰਗਾਲ ਵਿਚ 80 ਹਜ਼ਾਰ ਰੁਪਏ ਔਸਤ ਪ੍ਰਤੀ ਕਿਸਾਨ ਕਰਜ਼ ਹੈ। ਖੇਤੀ ਸੈਨਸਿਸ 2015-16 ਮੁਤਾਬਿਕ ਪੰਜਾਬ ਵਿਚ 10.53 ਲੱਖ ਕਿਸਾਨ ਪਰਿਵਾਰ ਹਨ।
With Thanks Reference to: https://punjab.news18.com/news/punjab/nabard-report-said-average-loan-per-farmer-in-punjab-is-2-95-lakh-rupees-ak-450391.html