ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ

04606b2d4ea27bfec959f54a2b04355d_1280X720

Punjab News: ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਦੇ ਪੁਲਿਸ ਹਿਰਾਸਤ ਵਿੱਚ ਹੋਏ ਟੀਵੀ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ DSP ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

Punjab News: ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਦੇ ਪੁਲਿਸ ਹਿਰਾਸਤ ਵਿੱਚ ਹੋਏ ਟੀਵੀ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ DSP ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੀ ਫਾਈਲ ਪਹਿਲਾਂ ਪੁਲਿਸ ਵਿਭਾਗ ਨੇ ਲੋਕ ਸੇਵਾ ਕਮਿਸ਼ਨ ਨੂੰ ਭੇਜੀ ਸੀ। ਇਹ ਸਾਰੀ ਕਾਰਵਾਈ ਹਾਈਕੋਰਟ ਵੱਲੋਂ ਬਣਾਈ ਕਮੇਟੀ ਐਸਆਈਟੀ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਗਈ ਹੈ।

ਸੂਬਾ ਸਰਕਾਰ ਨੇ ਹੁਕਮਾਂ ਵਿੱਚ ਸਪੱਸ਼ਟ ਲਿਖਿਆ ਹੈ ਕਿ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦੌਰਾਨ CIA ਖਰੜ ਦੀ ਹਿਰਾਸਤ ਵਿੱਚ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤੀ ਹੈ। ਜਿਸ ਕਾਰਨ ਪੰਜਾਬ ਪੁਲਿਸ ਦਾ ਅਕਸ ਬੁਰੀ ਤਰ੍ਹਾਂ ਖਰਾਬ ਹੋਇਆ ਹੈ।

ਉਨ੍ਹਾਂ ਵੱਲੋਂ ਆਪਣੀ ਡਿਊਟੀ ਨੂੰ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਹਿਣਾ ਪੰਜਾਬ ਪੁਲਿਸ ਦੇ ਅਨੁਸ਼ਾਸਨ ਅਤੇ ਆਚਰਣ ਨਿਯਮਾਂ ਦੀ ਘੋਰ ਉਲੰਘਣਾ ਹੈ। ਇਸ ਲਈ ਉਪਰੋਕਤ ਕਾਰਨਾਂ ਕਰਕੇ ਸੰਵਿਧਾਨ ਦੀ ਧਾਰਾ 311 ਤਹਿਤ ਮਿਲੇ ਅਧਿਕਾਰਾਂ ਤਹਿਤ ਉਨ੍ਹਾਂ ਨੂੰ ਪੰਜਾਬ ਪੁਲਿਸ ਵਿੱਚ DSP ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਂਦਾ ਹੈ।

ਦੱਸ ਦਈਏ ਕਿ ਪੰਜਾਬ ਤੇ ਹਰਿਆਣ ਹਾਈਕੋਰਟ ਨੇ ਇਸ ਮਾਮਲੇ ਵਿੱਚ ਉੱਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਵੀ ਦਿੱਤੇ ਸਨ। ਜਿਸ ਮਗਰੋਂ ਹੁਣ ਇਹ ਕਾਰਵਾਈ ਕੀਤੀ ਗਈ ਹੈ।  ਇਸ ਸਬੰਧੀ ਹੁਕਮ ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ।

ਜਾਰੀ ਹੋਏ ਹੁਕਮਾਂ ’ਚ ਸਾਫ ਤੌਰ ’ਤੇ ਕਿਹਾ ਗਿਆ ਹੈ ਕਿ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦੌਰਾਨ ਸੀਆਈਏ ਖਰੜ ਦੀ ਹਿਰਾਸਤ ਵਿੱਚ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤੀ ਹੈ। ਜਿਸ ਕਾਰਨ ਪੰਜਾਬ ਪੁਲਿਸ ਦਾ ਅਕਸ ਬੁਰੀ ਤਰ੍ਹਾਂ ਖਰਾਬ ਹੋਇਆ ਹੈ।

ਉਸ ਵੱਲੋਂ ਆਪਣੀ ਡਿਊਟੀ ਨੂੰ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਹਿਣਾ ਪੰਜਾਬ ਪੁਲਿਸ ਦੇ ਅਨੁਸ਼ਾਸਨ ਅਤੇ ਆਚਰਣ ਨਿਯਮਾਂ ਦੀ ਘੋਰ ਉਲੰਘਣਾ ਹੈ। ਇਸ ਲਈ ਉਪਰੋਕਤ ਕਾਰਨਾਂ ਕਰਕੇ ਸੰਵਿਧਾਨ ਦੀ ਧਾਰਾ 311 ਤਹਿਤ ਮਿਲੇ ਅਧਿਕਾਰਾਂ ਤਹਿਤ ਉਸ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਂਦਾ ਹੈ।

With Thanks Reference to: DSP Sacked Over Lawrence Bishnoi Interview : ਪੰਜਾਬ ਪੁਲਿਸ ਦਾ ਡੀਐਸਪੀ ਗੁਰਸ਼ੇਰ ਸਿੰਘ ਬਰਖਾਸਤ, ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜਿਆ ਹੋਇਆ ਹੈ ਮਾਮਲਾ | ਮੁੱਖ ਖਬਰਾਂ – PTC News and DSP Gursher Singh Sandhu dismiss in Punjab Police | ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ

Spread the love