ਪੰਜਾਬ ਵਿੱਚ ਕਰੋਨਾ ਦੇ 15 ਨਵੇਂ ਕੇਸ

2021_11$largeimg_1706650081

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):ਕਰੋਨਾਵਾਇਰਸ ਕਾਰਨ ਪੰਜਾਬ ’ਚ 24 ਘੰਟਿਆਂ ਦੌਰਾਨ ਕੋਈ ਮੌਤ ਨਹੀਂ ਹੋਈ ਹੈ। ਸਿਹਤ ਵਿਭਾਗ ਅਨੁਸਾਰ ਅੱਜ ਸੂਬੇ ’ਚ ਕਰੋਨਾ ਦੇ 15 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 32 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 228 ਐਕਟਿਵ ਕੇਸ ਹਨ। ਸੂਬੇ ’ਚ ਹੁਣ ਤੱਕ ਕਰੋਨਾ ਮ੍ਰਿਤਕਾਂ ਦਾ ਅੰਕੜਾ 16561 ’ਤੇ ਪਹੁੰਚ ਚੁੱਕਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਕਰੋਨਾ ਦੇ 11 ਨਵੇਂ ਕੇਸ ਸਾਹਮਣੇ ਆਏ ਹਨ ਅਤੇ 21 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਹਰਿਆਣਾ ’ਚ 105 ਐਕਟਿਵ ਕੇਸ ਹਨ।

With Thanks Refrence to: https://www.punjabitribuneonline.com/news/punjab/15-new-cases-of-corona-in-punjab-111061

Spread the love