ਪੰਜਾਬ ਸਰਕਾਰ ਵੱਲੋਂ ਨੌਜਵਾਨ ਕਿਸਾਨ ਨੂੰ ਦਿੱਤਾ ਸ਼ਹੀਦ ਦਾ ਦਰਜਾ, ਮਿਲੇਗੀ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਤੇ ਸਰਕਾਰੀ ਨੌਕਰੀ ਅਤੇ NSA ਲਾਉਣ ਦੀ ਤਿਆਰੀ ਵਿਚ ਹਰਿਆਣਾ ਪੁਲਿਸ

ਸ਼ੁਭਕਰਨ ਸਿੰਘ

Farmers Protest 2024: ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਚੰਡੀਗੜ੍ਹ: ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ 21 ਸਾਲਾ ਸ਼ੁਭਕਰਨ ਦੀ ਮੌਤ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਅੱਜ ਭਰ ਵਿੱਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ, ਉਥੇ ਹੀ ਪੰਜਾਬ ਸਰਕਾਰ ਨੇ ਵੀ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (X) ਉੱਤੇ ਜਾਣਕਾਰੀ ਦਿੰਦੇ ਕਿਹਾ ਕਿ ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਰਜ਼ ਨਿਭਾ ਰਹੇ ਹਾਂ। – ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ

ਕਿਸਾਨ ਆਗੂਆਂ ਅਤੇ ਪ੍ਰਦਰਸ਼ਨਕਾਰੀਆਂ ‘ਤੇ NSA ਲਾਉਣ ਦੀ ਤਿਆਰੀ ਵਿਚ ਹਰਿਆਣਾ ਪੁਲਿਸ

ਅੰਬਾਲਾ ਪੁਲਿਸ ਦੇ ਟਵਿਟਰ ਉਤੇ ਅਧਿਕਾਰਿਤ ਹੈਂਡਲ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।

ਕਿਸਾਨਾਂ ਦੇ ਚੱਲਦੇ ਰੋਹ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਪੁਲਿਸ ਨੇ ਨੈਸ਼ਨਲ ਸਕਿਊਰਟੀ ਐਕਟ (NSA), 1980 ਦੇ ਤਹਿਤ ਸੂਬੇ ਦੀ ਸਰਹੱਦ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਸਰਗਰਮੀ ਨਾਲ ਸ਼ਾਮਲ ਕਿਸਾਨ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ। ਇਕ ਅਧਿਕਾਰਤ ਬਿਆਨ ਮੁਤਾਬਕ, ਅੰਬਾਲਾ ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ 13 ਫ਼ਰਵਰੀ ਤੋਂ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਕੇਡਸ ਤੋੜਣ ਲਈ ਕਿਸਾਨ ਸੰਗਠਨਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਅੰਬਾਲਾ ਪੁਲਿਸ ਦੇ ਟਵਿਟਰ ਉਤੇ ਅਧਿਕਾਰਿਤ ਹੈਂਡਲ ਵੱਲੋਂ ਕਿਹਾ ਗਿਆ, “ਰੋਜ਼ਾਨਾ ਪੁਲਿਸ ਪ੍ਰਸ਼ਾਸਨ ‘ਤੇ ਪਥਰਾਅ ਤੇ ਹੰਗਾਮਾ ਕਰ ਕਾਨੂੰਨ ਵਿਵਸਥਾ ਵਿਗਾੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਗਿਆ ਹੈ। ਅੰਦੋਲਨਕਾਰੀਆਂ ਵੱਲੋਂ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਪਹੁੰਚਾਏ ਗਏ ਨੁਕਸਾਨ ਦਾ ਹਿਸਾਬ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਇਸ ਸਬੰਧੀ ਆਮ ਜਨਤਾ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜੇਕਰ ਇਸ ਅੰਦੋਲਨ ਦੌਰਾਨ ਅੰਦੋਲਨਕਾਰੀਆਂ ਨੇ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਤਾਂ ਉਨ੍ਹਾਂ ਦੀ ਜਾਇਦਾਦ ਤੇ ਬੈਂਕ ਖਾਤੇ ਜ਼ਬਤ ਕਰ ਕੇ ਇਸ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।”

“ਇਸ ਸਬੰਧ ਵਿਚ, ਪ੍ਰਸ਼ਾਸਨ ਵੱਲੋਂ ਅੰਦੋਲਨਕਾਰੀਆਂ ਅਤੇ ਕਿਸਾਨ ਯੂਨੀਅਨਾਂ ਦੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਅੰਦੋਲਨ ਦੌਰਾਨ ਜੇਕਰ ਕਿਸੇ ਆਮ ਵਿਅਕਤੀ ਨੂੰ ਕੋਈ ਜਾਨੀ-ਮਾਲੀ ਨੁਕਸਾਨ ਹੋਇਆ ਹੈ ਤਾਂ ਉਹ ਪ੍ਰਸ਼ਾਸਨ ਨੂੰ ਨੁਕਸਾਨ ਦਾ ਵੇਰਵਾ ਦੇ ਸਕਦਾ ਹੈ।” ਪੁਲਿਸ ਨੇ ਦੱਸਿਆ ਕਿ ਕਿਸਾਨ ਯੂਨੀਅਨਾਂ ਦੇ ਮੁੱਖ ਅਧਿਕਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (NSA) 1980 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਸ ਸਰਕਾਰੀ ਜਾਂ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਹੈ।

With Thanks Reference to: https://www.etvbharat.com/pa/!state/punjab-government-gave-the-status-of-martyr-to-farmer-shubkaran-singh-family-will-get-financial-assistance-of-1-crore-rupees-and-a-government-job-pbs24022301332 and https://punjab.news18.com/news/punjab/haryana-police-preparing-to-use-nsa-against-farmer-leaders-and-protesters-absh-537232.html

Spread the love