ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਹੀ ਰਾਜਪਾਲ ਨੇ ਦੋ ਮਨੀ ਬਿੱਲਾਂ ’ਤੇ ਲਾਈ ਮੋਹਰ

mann-purohit

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਦੀ ਸੁਣਵਾਈ ਤੋਂ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਭੇਜੇ ਗਏ ਦੋ ਮਨੀ ਬਿੱਲਾਂ ਨੂੰ ਹੁਣ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਸੁਪਰੀਮ ਕੋਰਟ ’ਚ ਮਨੀ ਬਿੱਲਾਂ ਨੂੰ ਰੋਕੇ ਜਾਣ ਦੇ ਮਾਮਲੇ ’ਚ ਸੁਣਵਾਈ 3 ਨਵੰਬਰ ਨੂੰ ਹੋਣੀ ਹੈ। ਰਾਜਪਾਲ ਨੇ ਦੋ ਦਿਨ ਪਹਿਲਾਂ ਮਨੀ ਬਿੱਲਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਸੀ ਕਿ ਉਹ ਮਨੀ ਬਿੱਲਾਂ ’ਤੇ ਸੂਬੇ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਵਿਚਾਰ ਕਰ ਰਹੇ ਹਨ।

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਦੀ ਸੁਣਵਾਈ ਤੋਂ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਭੇਜੇ ਗਏ ਦੋ ਮਨੀ ਬਿੱਲਾਂ ਨੂੰ ਹੁਣ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਸੁਪਰੀਮ ਕੋਰਟ ’ਚ ਮਨੀ ਬਿੱਲਾਂ ਨੂੰ ਰੋਕੇ ਜਾਣ ਦੇ ਮਾਮਲੇ ’ਚ ਸੁਣਵਾਈ 3 ਨਵੰਬਰ ਨੂੰ ਹੋਣੀ ਹੈ।

ਰਾਜਪਾਲ ਨੇ ਦੋ ਦਿਨ ਪਹਿਲਾਂ ਮਨੀ ਬਿੱਲਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਸੀ ਕਿ ਉਹ ਮਨੀ ਬਿੱਲਾਂ ’ਤੇ ਸੂਬੇ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਵਿਚਾਰ ਕਰ ਰਹੇ ਹਨ।

ਸੂਤਰਾਂ ਅਨੁਸਾਰ ਰਾਜਪਾਲ ਨੇ ਕੁਝ ਸਮੇਂ ਦੀਆਂ ਰੁਕਾਵਟਾਂ ਮਗਰੋਂ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ।

ਪਹਿਲਾ ਬਿੱਲ ਆਨਲਾਈਨ ਗੇਮਿੰਗ ’ਤੇ ਜੀਐੱਸਟੀ ਲਗਾਉਣ ਅਤੇ ਜੀਐੱਸਟੀ ਅਪੀਲੀ ਟ੍ਰਿਬਿਊਨਲ ਸਥਾਪਤ ਕੀਤੇ ਜਾਣ ਲਈ ਰਾਹ ਪੱਧਰਾ ਕਰਦਾ ਹੈ ਜਦਕਿ ਦੂਸਰਾ ਬਿੱਲ ਜਾਇਦਾਦ ਗਹਿਣੇ ਰੱਖਣ ’ਤੇ ਸਟੈਂਡ ਡਿਊਟੀ ਲਗਾਉਣ ਬਾਰੇ ਹੈ।

ਪੰਜਾਬ ਸਰਕਾਰ ਨੇ ਤਿੰਨ ਮਨੀ ਬਿੱਲ ਰਾਜਪਾਲ ਦੀ ਅਗਾਊਂ ਪ੍ਰਵਾਨਗੀ ਲਈ ਭੇਜੇ ਸਨ ਜਿਨ੍ਹਾਂ ’ਤੇ ਰਾਜਪਾਲ ਨੇ 18 ਅਕਤੂਬਰ ਨੂੰ ਇਤਰਾਜ਼ ਲਗਾ ਦਿੱਤਾ ਸੀ। ਉਨ੍ਹਾਂ 20 ਅਕਤੂਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਗ਼ੈਰਕਾਨੂੰਨੀ ਕਰਾਰ ਦੇ ਦਿੱਤਾ ਸੀ।

ਸੁਪਰੀਮ ਕੋਰਟ ’ਚ ਸੁਣਵਾਈ ਤੋਂ ਪਹਿਲਾਂ ਰਾਜਪਾਲ ਨੇ ਲਿਖਿਆ ਸੀ ਸੀਐਮ ਮਾਨ ਨੂੰ ਇਕ ਹੋਰ ਪੱਤਰ 

ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਹੋਣ ਵਾਲੀ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੱਖ ਮੰਤਰੀ ਮਾਨ ਨੂੰ ਇੱਕ ਹੋਰ ਪੱਤਰ ਲਿਖਿਆ ਹੈ। ਰਾਜਪਾਲ ਕੁਝ ਨਰਮ ਪੈਂਦੇ ਨਜ਼ਰ ਆ ਰਹੇ ਹਨ। ਜਿਸ ਕਾਰਨ ਛੁੱਟੀ ਵਾਲੇ ਦਿਨ ਬਨਵਾਰੀ ਲਾਲ ਪੁਰੋਹਿਤ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਦੇ ਹੋਏ ਪਾਸ ਹੋਣ ਲਈ ਪੈਡਿੰਗ ਚੱਲ ਰਹੇ 5 ਬਿਲਾਂ ਨੂੰ ਜਲਦ ਹੀ ਇਜ਼ਾਜਤ ਦੇਣ ਦਾ ਇਸ਼ਾਰਾ ਕੀਤਾ ਹੈ। (Banwari Lal Purohit)

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਰਮ ਰੁੱਖ ਤੋਂ ਸਰਕਾਰ ਕਾਫ਼ੀ ਜਿਆਦਾ ਖ਼ੁਸ਼ ਹੈ ਪਰ ਫਿਰ ਵੀ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਰਾਜਪਾਲ ਖ਼ਿਲਾਫ ਕੇਸ ਲੜਿਆ ਜਾਏਗਾ, ਕਿਉਂਕਿ ਹੁਣ ਤੱਕ ਵਿਧਾਨ ਸਭਾ ਦੇ ਸੈਸ਼ਨ ਦੀ ਵੈਧਤਾ ਸਬੰਧੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਕੁਝ ਵੀ ਨਹੀਂ ਕਿਹਾ ਗਿਆ ਹੈ। ਵਿਧਾਨ ਸਭਾ ਦਾ ਸੈਸ਼ਨ ਹੀ ਮੁੱਖ ਤੌਰ ’ਤੇ ਕੇਸ ਦਾ ਆਧਾਰ ਹੈ, ਇਸ ਲਈ ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਪੰਜਾਬ ਸਰਕਾਰ ਪੂਰਾ ਜੋਰ ਲਗਾਉਂਦੇ ਹੋਏ ਰਾਜਪਾਲ ਖ਼ਿਲਾਫ਼ ਲੜਾਈ ਲੜੇਗੀ।

With Thanks Reference to: https://punjab.news18.com/news/punjab/punjab-governor-now-given-his-approval-to-the-two-money-bills-sent-by-the-state-government-before-the-hearing-in-the-supreme-court-gw-478299.html and https://sachkahoonpunjabi.com/before-the-hearing-in-the-supreme-court-the-governor-wrote-another-letter-to-cm-mann/

Spread the love