ਅੱਜ ਦਿੱਲੀ ‘ਚ ਮਹਾਪੰਚਾਇਤ, ਬੱਸਾਂ-ਰੇਲਾਂ ਰਾਹੀਂ ਰਾਜਧਾਨੀ ਪੁੱਜੇ ਵੱਡੀ ਗਿਣਤੀ ਕਿਸਾਨ…

‘ਕਿਸਾਨ ਮਜ਼ਦੂਰ ਮਹਾਪੰਚਾਇਤ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਵਿਚ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕਰ ਕੇ ਲੋਕ ਤਾਕਤ ਦਿਖਾਈ ਜਾਵੇਗੀ। ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਮਗਰੋਂ ਇਹ ਦੂਜੀ ਵਾਰ ਹੈ ਕਿ ਜਦੋਂ ਦੇਸ਼ ਦੇ ਕਿਸਾਨ ਦਿੱਲੀ ਵਿਚ ਜੁੜ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੂੰ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼ ’ਚੋਂ ਵੱਡਾ ਹੁੰਗਾਰਾ ਮਿਲਣ ਦੀ ਆਸ ਹੈ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਵਿਚ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕਰ ਕੇ ਲੋਕ ਤਾਕਤ ਦਿਖਾਈ ਜਾਵੇਗੀ। ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਮਗਰੋਂ ਇਹ ਦੂਜੀ ਵਾਰ ਹੈ ਕਿ ਜਦੋਂ ਦੇਸ਼ ਦੇ ਕਿਸਾਨ ਦਿੱਲੀ ਵਿਚ ਜੁੜ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੂੰ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼ ’ਚੋਂ ਵੱਡਾ ਹੁੰਗਾਰਾ ਮਿਲਣ ਦੀ ਆਸ ਹੈ।

ਐੱਸਕੇਐੱਮ ਮਹਾਪੰਚਾਇਤ ਵਿੱਚ ਕਿੰਨਾ ਕੁ ਇਕੱਠ ਜੁਟਾ ਪਾਉਂਦਾ ਹੈ, ਇਸ ’ਤੇ ਸਰਕਾਰ ਦੀ ਨਜ਼ਰ ਰਹੇਗੀ। ਸੰਯੁਕਤ ਕਿਸਾਨ ਮੋਰਚਾ ਨੇ ਜਾਰੀ ਬਿਆਨ ਵਿਚ ਦੱਸਿਆ ਕਿ ਵੱਡੀ ਗਿਣਤੀ ਕਿਸਾਨ ਤੇ ਮਜ਼ਦੂਰ ਰੇਲਾਂ ਅਤੇ ਬੱਸਾਂ ਰਾਹੀਂ ਦਿੱਲੀ ਜਾਣਗੇ ਅਤੇ ਕੱਲ੍ਹ ਦੁਪਹਿਰ ਵੇਲੇ ਹੀ ਕਿਸਾਨਾਂ ਤੇ ਮਜ਼ਦੂਰਾਂ ਨੇ ਦਿੱਲੀ ਵੱਲ ਨੂੰ ਚਾਲੇ ਪਾ ਦਿੱਤੇ ਸਨ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਸਰਕਾਰੀ ਟਰਾਂਸਪੋਰਟ ਰਾਹੀਂ ਕਿਸਾਨ ਦਿੱਲੀ ਪੁੱਜਣਗੇ ਅਤੇ ਮਹਾਪੰਚਾਇਤ ਵਿਚ ਲੱਖਾਂ ਦੀ ਗਿਣਤੀ ਵਿੱਚ ਲੋਕ ਜੁੜਨਗੇ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਵੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ।

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮਹਾਪੰਚਾਇਤ ਵਿਚ ਮੋਦੀ ਸਰਕਾਰ ਦੀਆਂ ਕਾਰਪੋਰੇਟ, ਫਿਰਕੂ ਅਤੇ ਤਾਨਾਸ਼ਾਹੀ ਵਾਲੀਆਂ ਨੀਤੀਆਂ ਖ਼ਿਲਾਫ਼ ਮਤਾ ਪਾਸ ਕੀਤਾ ਜਾਵੇਗਾ। ਦਿੱਲੀ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਅਮਲ ਵਿੱਚ ਲਿਆਉਣਾ ਵੀ ਮਹਾਪੰਚਾਇਤ ਦਾ ਏਜੰਡਾ ਹੈ।

ਕਿਸਾਨ ਟਰੈਕਟਰਾਂ-ਟਰਾਲੀਆਂ ਰਾਹੀਂ ਦਿੱਲੀ ਕੂਚ ਨਹੀਂ ਕਰਨਗੇ। ਇਸ ਇੱਕ ਦਿਨਾਂ ਪ੍ਰੋਗਰਾਮ ਵਿੱਚ ਅਗਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਖ਼ਿਲਾਫ਼ ਕੋਈ ‘ਵੋਟ ਨੂੰ ਚੋਟ’ ਵਰਗਾ ਐਲਾਨ ਹੋਣ ਦੀ ਸੰਭਾਵਨਾ ਵੀ ਹੈ।

ਕਿਸਾਨਾਂ ਨੂੰ ਇਨ੍ਹਾਂ ਸਖਤ ਸ਼ਰਤਾਂ ਨਾਲ ਦਿੱਲੀ ਵਿਚ ਦਾਖਲ ਹੋਣ ਦੀ ਮਿਲੀ ਇਜਾਜ਼ਤ…

ਦਿੱਲੀ ਪੁਲਿਸ ਨੇ ਸਖ਼ਤ ਸ਼ਰਤਾਂ ਸਮੇਤ ਸੰਯੁਕਤ ਕਿਸਾਨ ਮੋਰਚਾ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਚ ਮਹਾਪੰਚਾਇਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਸ਼ਰਤਾਂ ਮੁਤਾਬਕ ਕੋਈ ਕਿਸਾਨ ਟਰੈਕਟਰ-ਟਰਾਲੀ ਨਹੀਂ ਲਿਆਏਗਾ ਅਤੇ ਰਾਤ ਨੂੰ ਮਹਾਪੰਚਾਇਤ ਵਾਲੇ ਸਥਾਨ ’ਤੇ ਨਹੀਂ ਰੁਕੇਗਾ।

ਕੋਈ ਇੱਥੇ ਖਾਣਾ ਨਹੀਂ ਪਕਾਏਗਾ ਅਤੇ ਕਿਸੇ ਤਰ੍ਹਾਂ ਦੀ ਹਿੰਸਾ ਨਹੀਂ ਕਰੇਗਾ। ਪੰਜ ਹਜ਼ਾਰ ਦਾ ਇਕੱਠ ਕਰਨ ਦੀ ਆਗਿਆ ਦਿੱਤੀ ਗਈ ਹੈ। ਮਹਾਪੰਚਾਇਤ ਮਗਰੋਂ ਕੋਈ ਮਾਰਚ ਨਹੀਂ ਕਰ ਸਕੇਗਾ ਅਤੇ ਆਗੂਆਂ ਦੇ ਭਾਸ਼ਨ ਕਿਸੇ ਨੂੰ ਠੇਸ ਪਹੁੰਚਾਉਣ ਵਾਲੇ ਨਹੀਂ ਹੋਣਗੇ। ਪੁਲਿਸ ਦੀਆਂ ਹਦਾਇਤਾਂ ਨੂੰ ਮੰਨਣਾ ਪਵੇਗਾ। ਕਿਸਾਨ ਆਗੂਆਂ ਨੇ ਲਿਖਤੀ ਤੌਰ ਉਤੇ ਹਦਾਇਤਾਂ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ ਹੈ।

With Thanks Reference to: https://punjab.news18.com/news/national/kisan-mahapanchayat-live-updates-delhi-kisan-andolan-traffic-alert-on-delhi-noida-gurugram-jam-farmer-protest-at-ramlila-maidan-gw-547802.html and https://punjab.news18.com/news/punjab/delhi-police-with-strict-conditions-gave-permission-to-the-united-kisan-morcha-to-hold-a-mahapanchayat-at-ramlila-ground-gw-547803.html

Spread the love