ਲੁਧਿਆਣਾ: ਸਰਕਾਰੀ ਸਕੂਲ ਦੀ ਛੱਤ ਡਿੱਗੀ, ਅਧਿਆਪਕ ਥੱਲੇ ਆਏ, ਇਕ ਮੌਤ

Ludhiana-accident

ਸਿੱਖਿਆ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਤੋਂ ਬਹੁਤ ਹੀ ਦੁਖਦਾਈ ਸੂਚਨਾ ਮਿਲੀ ਹੈ ਕਿ ਸਕੂਲ਼ ਬਿਲਡਿੰਗ ਦੀ ਉਸਾਰੀ ਦੌਰਾਨ ਛੱਤ ਡਿੱਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ ਜਿੰਨਾਂ ਵਿੱਚੋਂ ਇੱਕ ਅਧਿਆਪਕ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ।

ਲੁਧਿਆਣਾ ਦੇ ਮੁੱਲਾਪੁਰ ਦਾਖਾ ਦੇ ਇਕ ਸਰਕਾਰੀ ਸਕੂਲ ਦੀ ਛੱਤ ਡਿੱਗ ਗਈ ਹੈ। ਸਰਕਾਰੀ ਸਕੂਲ ਬੱਦੋਵਾਲ ਦੇ ਸਟਾਫ਼ ਰੂਮ ਦੀ ਛੱਤ ਦਾ ਲੈਂਟਰ ਅਚਾਨਕ ਡਿੱਗ ਗਿਆ। ਇਸ ਦੌਰਾਨ ਬੱਚੇ ਤਾਂ ਵਾਲ-ਵਾਲ ਬਚ ਗਏ ਪਰ ਨਵੇਂ ਆਏ 4 ਅਧਿਆਪਕ ਲੈਂਟਰ ਥੱਲੇ ਦੱਬੇ ਗਏ। ਇਕ ਅਧਿਆਪਕ ਦੀ ਮੌਤ ਹੋ ਗਈ ਹੈ, ਜਦ ਕਿ 3 ਗੰਭੀਰ ਜ਼ਖਮੀ ਹੋਏ ਹਨ।

ਦੱਸਿਆ ਜਾ ਰਿਹਾ ਹੈ ਕਿ 4 ਅਧਿਆਪਕ ਸਟਾਫ਼ ਰੂਮ ‘ਚ ਬੈਠ ਕੇ ਰੋਟੀ ਖਾ ਰਹੇ ਸਨ ਕਿ ਅਚਾਨਕ ਲੈਂਟਰ ਹੇਠਾਂ ਡਿੱਗ ਗਿਆ। ਇਸ ਦੌਰਾਨ ਅਧਿਆਪਕ ਲੈਂਟਰ ਹੇਠਾਂ ਆ ਗਏ।

ਇਨ੍ਹਾਂ ‘ਚੋਂ 4 ਅਧਿਆਪਕਾਂ ਨੂੰ ਕੱਢ ਕੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਦੀ ਮੌਤ ਹੋ ਗਈ ਹੈ।

ਐੱਨ.ਡੀ.ਆਰ.ਐੱਫ. ਦੀ ਮਦਦ ਨਾਲ ਜ਼ਖਮੀ ਅਧਿਆਪਕਾਂ ਨੂੰ ਮਾਲਵੇ ਦੇ ਹੇਠਾਂ ਤੋਂ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਐਂਬੂਲੈਂਸ 108 ਦੀ ਮਦਦ ਨਾਲ ਨਜ਼ਦੀਕੀ ਹਸਪਤਾਲ ਭੇਜਿਆ ਗਿਆ।

ਸਿੱਖਿਆ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਤੋਂ ਬਹੁਤ ਹੀ ਦੁਖਦਾਈ ਸੂਚਨਾ ਮਿਲੀ ਹੈ ਕਿ ਸਕੂਲ਼ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ ਜਿੰਨਾਂ ਵਿੱਚੋਂ ਇੱਕ ਅਧਿਆਪਕ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ।

ਮੈਂ ਸਿੱਖਿਆ ਵਿਭਾਗ ਦੇ ਸਾਰੇ ਅਫਸਰਾਂ ਅਤੇ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਨੂੰ ਤੁਰੰਤ ਹਰ ਸੰਭਵ ਸਹਾਇਤਾ ਪਹੁੰਚਾਉਣ ਬਾਰੇ ਕਹਿ ਦਿੱਤਾ ਹੈ।

ਮੈਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਸਾਰੇ ਪਰਿਵਾਰ ਨੂੰ ਇਹ ਅਤੀ ਦੁਖਦਾਈ ਭਾਣਾ ਮੰਨਣ ਦੀ ਤਾਕਤ ਬਖਸ਼ਣ ਦੀ ਅਰਦਾਸ ਕਰਦਾ ਹਾਂ।

ਐਨ.ਡੀ.ਆਰ.ਐਫ ਨੇ ਸੰਭਾਲਿਆ ਮੋਰਚਾ

ਹਾਦਸੇ ਤੋਂ ਤੁਰੰਤ ਬਾਅਦ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਨਡੀਆਰਐਫ ਟੀਮ ਨੂੰ ਸੂਚਿਤ ਕੀਤਾ। ਦੀ ਟੀਮ ਦੇ 18 ਲੋਕਾਂ ਨੇ ਮੌਕੇ ‘ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਫਿਲਹਾਲ 4 ਅਧਿਆਪਕਾਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਭੇਜਿਆ ਗਿਆ ਹੈ। ਮਲਬੇ ਹੇਠ ਅਜੇ ਵੀ ਕਈ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਡੀਸੀ ਸੁਰਭੀ ਮਲਿਕ ਨੇ ਕਿਹਾ- ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਹੈ। ਸਕੂਲ ਨੂੰ ਹਰ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ। ਇਮਾਰਤ ਦੀ ਐਨਡੀਆਰਐਫ ਟੀਮ ਬਚਾਅ ਕਾਰਜ ਚਲਾ ਰਹੀ ਹੈ।

With Thanks reference to: (News18) https://punjab.news18.com/news/punjab/roof-of-ludhiana-government-school-collapsed-two-teachers-injured-gw-454402.html and (Living India News) https://livingindianews.co.in/punjab/fallen-roof-of-government-school

Spread the love