ਜਾਰੀ ਰਹੇਗੀ ਪੀਆਰਟੀਸੀ, ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ: ਸਰਕਾਰ ਨਾਲ ਗੱਲਬਾਤ ਬੇਸਿੱਟਾ

0
2021_9$largeimg_1683516938

ਬਠਿੰਡਾ ਵਿੱਚ ਲੱਗੇ ਧਰਨੇ ਦਾ ਦ੍ਰਿਸ਼।

ਜੋਗਿੰਦਰ ਸਿੰਘ ਮਾਨ

ਮਾਨਸਾ, 8 ਸਤੰਬਰ

ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਅੜੇ ਬੱਸ ਕਰਮਚਾਰੀਆਂ ਨੇ ਅੱਜ ਲਗਾਤਾਰ ਤੀਜੇ ਦਿਨ ਵੀ ਰਾਜ ਭਰ ਵਿੱਚ ਬੱਸਾਂ ਬੰਦ ਰੱਖਣ ਦਾ ਆਪਣਾ ਫੈਸਲਾ ਕਾਇਮ ਰੱਖਿਆ ਹੈ। ਉਧਰ ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਗੱਲਬਾਤ ਲਈ ਦਿੱਤੇ ਸੱਦੇ ਤਹਿਤ ਅੱਜ ‌ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਦਫ਼ਤਰ ਸਿਵਲ ਸਕੱਤਰੇਤ ਵਿੱਚ ਮੀਟਿੰਗ ਬੇਸਿੱਟਾ ਰਹੀ।ਜਥੇਬੰਦੀ ਦੇ ਆਗੂ ਕਮਲ ਕੁਮਾਰ ਨੇ ਦੱਸਿਆ ਕਿ ਹੁਣ ਯੂਨੀਅਨ ਨਵੇਂ ਸਿਰੇ ਤੋਂ ਚੰਡੀਗੜ੍ਹ ਵਿਖੇ ਆਪਣੀ ਮੀਟਿੰਗ ਕਰਕੇ ਛੇਤੀ ਹੀ ਅਗਲੇ ਸੰਘਰਸ਼ ਦਾ ਐਲਾਨ ਕਰੇਗੀ ਅਤੇ ਪੰਜਾਬ ਭਰ ਵਿੱਚ ਬੱਸਾਂ ਦੀ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਮੌਜੂਦ ਸਨ ਅਤੇ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਨਾ ਨਵੀਆਂ ਬੱਸਾਂ ਪਾਉਣ, ਨਾ ਹੀ ਰੈਗੂਲਰ ਕਰਨ ਅਤੇ ਨਾ ਹੀ ਤਨਖਾਹ ਵਧਾਉਣ ਦਾ ਕੋਈ ਭਰੋਸਾ ਦਿੱਤਾ, ਸਗੋਂ ਐਕਟ ਬਣਾਕੇ ਮਸਲੇ ਹੱਲ ਕਰਨ ਦੀ ਗੱਲ ਕਹੀ ਗਈ, ਜੋ ਬਿਲਕੁਲ ਮਨਜ਼ੂਰ ਨਹੀਂ ਹੈ।

ਪਨਬਸ, ਰੋਡਵੇਜ਼ ਅਤੇ ਪੀਆਰਟੀਸੀ ਵਰਕਰਜ਼ ਯੂਨੀਅਨ ਨੇ ਦੱਸਿਆ ਹੈ ਕਿ ‌ਜਥੇਬੰਦੀ ਵਲੋਂ ਇਸ ਮੀਟਿੰਗ ਵਿੱਚ ਸਰਪ੍ਰਸਤ ਕਮਲ ਕੁਮਾਰ ਮੁਕਤਸਰ, ਪ੍ਰਧਾਨ ਰੇਸ਼ਮ ਸਿੰਘ, ਮਨਜੀਤ ਸਿੰਘ ਗਿੱਲ ਬਟਾਲਾ, ਗੁਰਪ੍ਰੀਤ ਸਿੰਘ ਪੰਨੂ ਪੀਆਰਟੀਸੀ ਕਪੂਰਥਲਾ,ਜੋਧ ਸਿੰਘ ਅੰਮ੍ਰਿਤਸਰ, ਹਰਕੇਸ਼ ਸਿੰਘ ਪੀਆਰਟੀਸੀ ਪਟਿਆਲਾ ਜਥੇਬੰਦੀ ਦਾ ਪੱਖ ਲੈਕੇ ਗਏ। ਯੂਨੀਅਨ ਦੇ ਆਗੂ ਕਮਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਆਪਣੀਆਂ ਮੰਗਾਂ ਮਨਾਉਣ ਲਈ ਆਪਣੇ ਪੱਖ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ।

With Thanks, Reference to: https://www.punjabitribuneonline.com/news/punjab/prtc-roadways-and-punbus-employees-to-continue-strike-talks-with-govt-96880

Spread the love

Leave a Reply