ਡਰੱਗ ਮਾਮਲੇ ‘ਚ ਕਾਂਗਰਸ ਦੇ ਸਾਬਕਾ ਵਿਧਾਇਕ ਸਤਿਕਾਰ ਕੌਰ ਗ੍ਰਿਫਤਾਰ

SATKAR-KAUR-2024-10-9409e71e2fe9c91c9f73fd98ec64d882-3x2

Former MLA Satkar Kaur Gehri Arrested : ਪੰਜਾਬ ਪੁਲਿਸ ਨੇ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਨਸ਼ੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ (ਚਿੱਟੇ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਤਿਕਾਰ ਕੌਰ ਦੀ ਗ੍ਰਿਫਤਾਰੀ ਮੋਹਾਲੀ ਦੇ ਖਰੜ ਵਿਚੋਂ ਕੀਤੀ ਹੈ। ਉਨ੍ਹਾਂ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗਹਿਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਖਰੜ ਦੇ ਸੰਨੀ ਇਨਕਲੇਵ ‘ਚ ਪੁਲਿਸ ਵੱਲੋਂ ਸਰਚ ਅਪ੍ਰੇਸ਼ਨ ਵੀ ਚਲਾਇਆ ਗਿਆ, ਜਿਸ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ।

ਆਈਜੀ ਨੇ ਅੱਗੇ ਜਾਣਕਾਰੀ ਦਿੱਤੀ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਗੁਪਤ ਸੂਚਨਾ ਦਿੱਤੀ ਸੀ ਕਿ ਉਹ ਸਾਬਕਾ ਵਿਧਾਇਕਾ ਨੂੰ ਰੰਗੇ ਹੱਥੀਂ ਫੜ੍ਹਾ ਸਕਦੇ ਹਨ, ਜਿਸ ਪਿੱਛੋਂ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਜਾਲ ਵਿਛਾ ਕਿ ਗਹਿਰੀ ਨੂੰ ਫੜ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵੱਲੋਂ ਇਸ ਦੌਰਾਨ ਮੌਕੇ ਤੋਂ ਸਾਥੀ ਸਮੇਤ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਪੁਲਿਸ ਨੇ ਇਸ ਦੌਰਾਨ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆਂ ਹਨ।

ਕਾਂਗਰਸ ਦੀ ਟਿਕਟ ‘ਤੇ ਚੁਣੀ ਗਈ ਸੀ ਵਿਧਾਇਕਾ

ਦੱਸ ਦਈਏ ਕਿ ਸਤਿਕਾਰ ਕੌਰ ਗਹਿਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ‘ਤੇ ਪਹਿਲੀ ਵਾਰ ਵਿਧਾਇਕਾ ਚੁਣੀ ਗਈ ਸੀ। ਜਦੋਂ ਉਹ ਵਿਧਾਇਕ ਸੀ ਤਾਂ ਉਨ੍ਹਾਂ ‘ਤੇ ਅਤੇ ਉਨ੍ਹਾਂ ਦੇ ਪਤੀ ਖਿਲਾਫ਼ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਇਲਜ਼ਾਮ ਵੀ ਲੱਗੇ ਸਨ।

ਕਾਂਗਰਸ ਦੀ ਸਾਬਕਾ ਵਿਧਾਇਕ ਜੋ ਕਿ ਅੱਜ ਕੱਲ੍ਹ ਭਾਜਪਾ ਆਗੂ ਹਨ ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ੇ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਸਬੰਧ ਵਿੱਚ ਖਰੜ ਦੇ ਸੰਨੀ ਇਨਕਲੈਵ ਵਿਖੇ ਸਰਚ ਆਪਰੇਸ਼ਨ ਚਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਆਈਜੀ ਸੁਖਚੈਨ ਗਿੱਲ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ। ਜਿਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਮੌਕੇ ਸਰਚ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ। ਆਈ ਜੀ ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ।

ਇਸ ਸਬੰਧੀ ਆਈਜੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਪੁਲਿਸ ਨੂੰ ਇਹ ਵੀ ਕਿਹਾ ਕਿ ਉਹ ਰੰਗੇ ਹੱਥੀਂ ਫੜ੍ਹਾ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਟਰੈਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆ ਗਈਆਂ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 4-5 ਨੰਬਰ ਪਲੇਟਾਂ ਵੀ ਮਿਲੀਆਂ ਹਨ ਜਿੰਨਾਂ ਦਾ ਗੱਡੀਆਂ ਨਾਲ ਕੋਈ ਰਾਬਤਾ ਨਹੀਂ ਹੈ। ਤੁਹਾਨੂੰ ਦਸ ਦਈਏ ਕਿ ਸਤਿਕਾਰ ਕੌਰ ਕਾਂਗਰਸ ਦੀ ਸੀਟ ਉਤੇ ਵਿਧਾਇਕ ਬਣੇ ਸਨ। ਜੋ ਬਾਅਦ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ, ਜੋ ਹੁਣ ਭਾਜਪਾ ਦੇ ਆਗੂ ਹਨ।

With Thanks Reference to:https://punjab.news18.com/news/punjab/former-congress-mla-satkar-kaur-arrested-in-drug-case-skm-677181.html and https://www.ptcnews.tv/news-in-punjabi/bjp-leader-and-former-mla-satkar-kaur-gehri-arrested-in-drug-case-4400559

Spread the love