ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਪੰਜਾਬੀ ਨੌਜਵਾਨ ਦੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ

Crime

ਫ਼ਿਰੋਜ਼ਪੁਰ ਦੇ ਪਿੰਡ ਉਗੋਕੇ ਦੇ ਇੱਕ ਨੌਜਵਾਨ ਦੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਲਖਵਿੰਦਰ ਸਿੰਘ ਉਮਰ ਕਰੀਬ 27 ਸਾਲ ਸੀ ਉਹ 4 ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਮਨੀਲਾ ਗਿਆ ਸੀ

Punjabi Youth Killed in Manila: ਮਨੀਲਾ ਵਿੱਚ ਪੰਜਾਬੀ ਨੌਜਵਾਨਾਂ ਦੇ ਕਤਲ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਫ਼ਿਰੋਜ਼ਪੁਰ ਦੇ ਪਿੰਡ ਉਗੋਕੇ ਦੇ ਇੱਕ ਹੋਰ ਨੌਜਵਾਨ ਲਖਵਿੰਦਰ ਸਿੰਘ ਦੀ ਅੱਜ ਮਨੀਲਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।

ਦੱਸ ਦਈਏ ਕਿ ਫ਼ਿਰੋਜ਼ਪੁਰ ਦੇ ਪਿੰਡ ਉਗੋਕੇ ਦੇ ਇੱਕ ਨੌਜਵਾਨ ਦੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਲਖਵਿੰਦਰ ਸਿੰਘ ਉਮਰ ਕਰੀਬ 27 ਸਾਲ ਸੀ ਉਹ 4 ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਮਨੀਲਾ ਗਿਆ ਸੀ ਅਤੇ ਉਥੇ ਦੋਵੇਂ ਪਤੀ-ਪਤਨੀ ਰਹਿ ਰਹੇ ਸਨ।

ਉਨ੍ਹਾਂ ਦੱਸਿਆ ਕਿ ਲਖਵਿੰਦਰ ਉੱਥੇ ਫਾਈਨਾਂਸ ਦਾ ਕੰਮ ਕਰਦਾ ਸੀ। ਜਿਸ ਨੂੰ ਅੱਜ ਜਦੋਂ ਉਹ ਸਵੇਰੇ ਕੰਮ ‘ਤੇ ਜਾ ਰਿਹਾ ਸੀ ਤਾਂ ਰਸਤੇ ‘ਚ ਕਿਸੇ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਉਸ ਨੇ ਦੱਸਿਆ ਕਿ ਇਹ ਕਤਲ ਲੁੱਟ-ਖੋਹ ਕਰਕੇ ਨਹੀਂ ਕੀਤਾ ਗਿਆ ਕਿਉਂਕਿ ਲਖਵਿੰਦਰ ਦੀ ਲਾਸ਼ ਕੋਲ ਪੈਸੇ ਪਏ ਸਨ। ਘਰਦਿਆਂ ਨੇ ਸ਼ੱਕ ਜਤਾਇਆ ਕਿ ਇਹ ਕਤਲ ਰੰਜਿਸ਼ ਦੇ ਚੱਲਦਿਆਂ ਹੋਇਆ ਹੈ।

ਪਰਿਵਾਰ ਮੁਤਾਬਕ ਲਖਵਿੰਦਰ ਨੇ ਇਕ ਵਾਰ ਉਸ ਨੂੰ ਕਿਹਾ ਸੀ ਕਿ ਉਸ ਨੂੰ ਲੱਗਦਾ ਹੈ ਜਿਵੇਂ ਕੋਈ ਉਸ ‘ਤੇ ਸੀ.ਆਈ.ਡੀ. ਕਰ ਰਿਹਾ ਹੈ। ਅੱਜ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਪਤਾ ਲੱਗਦਿਆਂ ਹੀ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਕਿ ਉਸਦੇ ਪੁੱਤਰ ਦਾ ਕਤਲ ਕਰਨ ਵਾਲੇ ਲੋਕਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਉਸਦੀ ਲਾਸ਼ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ।

With Thanks Reference to: https://punjab.news18.com/news/punjab/27-year-old-punjabi-youth-murdered-in-manila-ch-ferozepur-de-punjabi-naujawan-da-katal-tc-481057.html

Spread the love