ਪੰਜਾਬ ਵਿਚ ਦੋ ਦਿਨ ਪੈਟਰੋਲ-ਡੀਜ਼ਲ ਦੀ ਕਿੱਲਤ!, ਪੰਪ ਮਾਲਕਾਂ ਦਾ ਵੱਡਾ ਐਲਾਨ
ਐਸੋਸੀਏਸ਼ਨ ਦਾ ਕਹਿਣਾ ਹੈ ਕਿ ਪਟਰੋਲ ਪੰਪ ਮਾਲਕ ਪਿਛਲੇ ਲਗਭਗ ਸੱਤ ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦਾ ਕਮਿਸ਼ਨ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਸਮੂਹ ਪੰਪ ਮਾਲਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਪੰਜਾਬ ਭਰ ਦੇ ਪੈਟਰੋਲ ਪੰਪ ਮਾਲਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਡਟਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਅੱਜ 15 ਫਰਵਰੀ ਨੂੰ ਪੈਟਰੋਲ ਡੀਜ਼ਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ 16 ਤਰੀਕ ਦੇ ਭਾਰਤ ਬੰਦ ਦੇ ਸੱਦੇ ਨੂੰ ਪੈਟਰੋਲ ਡੀਜ਼ਲ ਐਸੋਸੀਏਸ਼ਨ ਸਮਰਥਨ ਕਰਨਗੀਆਂ।
ਐਸੋਸੀਏਸ਼ਨ ਦਾ ਕਹਿਣਾ ਹੈ ਕਿ ਪਟਰੋਲ ਪੰਪ ਮਾਲਕ ਪਿਛਲੇ ਲਗਭਗ ਸੱਤ ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦਾ ਕਮਿਸ਼ਨ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਸਮੂਹ ਪੰਪ ਮਾਲਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ 15 ਫਰਵਰੀ ਨੂੰ ਪੈਟਰੋਲੀਅਮ ਕੰਪਨੀਆਂ ਤੋਂ ਡੀਜ਼ਲ ਅਤੇ ਪੈਟਰੋਲ ਸਮੇਤ ਕੋਈ ਵੀ ਵਸਤੂ ਨਾ ਖਰੀਦਣ, 16 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੰਪਾਂ ਤੇ ਤੇਲ ਨਾ ਵੇਚਣ ਅਤੇ 22 ਫਰਵਰੀ ਨੂੰ ਇੱਕ ਦਿਨ ਦੀ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ।
17 ਨੂੰ ਵੀ ਕਮੀ ਹੋ ਸਕਦੀ ਹੈ
ਪੀਪੀਡੀਏਪੀ ਨੇ ਐਲਾਨ ਕੀਤਾ ਹੈ ਕਿ 22 ਫਰਵਰੀ ਨੂੰ ਸੂਬੇ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਨਹੀਂ ਹੋਵੇਗੀ ਪਰ 17 ਫਰਵਰੀ ਨੂੰ ਵੀ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਮੀ ਹੋ ਸਕਦੀ ਹੈ। ਕਾਰਨ ਇਹ ਹੈ ਕਿ 15 ਤਰੀਕ ਨੂੰ ਤੇਲ ਕੰਪਨੀਆਂ ਤੋਂ ਕਿਸੇ ਵੀ ਤਰ੍ਹਾਂ ਦੀ ਖਰੀਦ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅਸੀਂ ਕਿਸਾਨਾਂ ਦੇ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦਾ ਵੀ ਸਮਰਥਨ ਕੀਤਾ ਹੈ ਅਤੇ ਇਹ ਵੀ ਸੰਭਵ ਹੈ ਕਿ ਉਸ ਦਿਨ ਪੈਟਰੋਲ ਅਤੇ ਡੀਜ਼ਲ ਦੀ ਵੀ ਖਰੀਦ ਨਾ ਹੋਵੇ। ਦੋ ਦਿਨਾਂ ‘ਚ ਪੈਟਰੋਲ ਪੰਪਾਂ ਦਾ ਸਟਾਕ ਵੀ ਆਪਣੇ ਘੱਟੋ-ਘੱਟ ਪੱਧਰ ‘ਤੇ ਪਹੁੰਚ ਜਾਵੇਗਾ। ਅਜਿਹੇ ‘ਚ 17 ਫਰਵਰੀ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀ ਕਮੀ ਹੋ ਸਕਦੀ ਹੈ।
With Thanks Reference to: https://punjab.news18.com/news/punjab/may-be-shortage-of-petrol-diesel-petrol-pump-owners-across-punjab-also-announced-to-stand-in-favor-of-farmers-gw-533038.html and https://www.punjabijagran.com/punjab/jalandhar-punjab-news-petrol-diesel-will-not-be-available-in-punjab-on-this-day-people-will-suffer-ppdap-gave-the-big-reason-9332978.html