ਮਹਾਪੰਚਾਇਤ: ਦਿੱਲੀ ਵੱਲ ਨੂੰ ਤੁਰੇ ਕਿਸਾਨਾਂ ਦੇ ਕਾਫਲੇ, ਪ੍ਰਸ਼ਾਸਨ ਤੋਂ ਮਿਲੀ ਪ੍ਰਵਾਨਗੀ…

ਮਹਾਪੰਚਾਇਤ

ਦਿੱਲੀ ਪ੍ਰਸ਼ਾਸਨ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ ਕਿਸਾਨ-ਮਜ਼ਦੂਰ ਮਹਾਪੰਚਾਇਤ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਵੱਡੀ ਗਿਣਤੀ ਵਿੱਚ ਮਹਾਪੰਚਾਇਤ ਵਿੱਚ ਹਿੱਸਾ ਲੈਣ ਲਈ ਉਤਸੁਕ ਹਨ। ਇਸ ਦੌਰਾਨ ਅੱਜ ਤੋਂ ਹੀ ਕਿਸਾਨਾਂ ਦੇ ਵੱਡੇ ਕਾਫਲੇ ਰੇਲਾਂ, ਬੱਸਾਂ ਰਾਹੀਂ ਦਿੱਲੀ ਵੱਲ ਨੂੰ ਤੁਰ ਪਏ ਹਨ।

ਦਿੱਲੀ ਪ੍ਰਸ਼ਾਸਨ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ ਕਿਸਾਨ-ਮਜ਼ਦੂਰ ਮਹਾਪੰਚਾਇਤ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਵੱਡੀ ਗਿਣਤੀ ਵਿੱਚ ਮਹਾਪੰਚਾਇਤ ਵਿੱਚ ਹਿੱਸਾ ਲੈਣ ਲਈ ਉਤਸੁਕ ਹਨ। ਇਸ ਦੌਰਾਨ ਅੱਜ ਤੋਂ ਹੀ ਕਿਸਾਨਾਂ ਦੇ ਵੱਡੇ ਕਾਫਲੇ ਰੇਲਾਂ, ਬੱਸਾਂ ਰਾਹੀਂ ਦਿੱਲੀ ਵੱਲ ਨੂੰ ਤੁਰ ਪਏ ਹਨ।

ਉਨ੍ਹਾਂ ਕਿਹਾ ਕਿ ਮਹਾਪੰਚਾਇਤ ਸ਼ਾਂਤੀਪੂਰਨ ਹੋਵੇਗੀ। ਸੰਯੁਕਤ ਕਿਸਾਨ ਮੋਰਚੇ ਦੀ ਇੱਕ ਟੀਮ ਨੇ ਪ੍ਰਸ਼ਾਸਨ ਅਤੇ ਦਿੱਲੀ ਪੁਲਿਸ ਤੋਂ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਨ ਦੀ ਆਗਿਆ ਮੰਗੀ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ‘ਕਿਸਾਨ ਮਹਾਪੰਚਾਇਤ’ ਨੂੰ ਪੱਤਰ ਜਾਰੀ ਕਰਕੇ ਪ੍ਰਵਾਨਗੀ ਦੇ ਦਿੱਤੀ ਹੈ। ਦਿੱਲੀ ਪੁਲਿਸ ਕਮਿਸ਼ਨਰ ਨੇ ਮਨਜ਼ੂਰੀ ਦਿੱਤੀ ਕਿ ਜੇਕਰ ਕਿਸਾਨ ਮਹਾਪੰਚਾਇਤ ਦੌਰਾਨ ਪੁਲਿਸ ਆਦੇਸ਼ ਦੀ ਕੋਈ ਉਲੰਘਣਾ ਹੁੰਦੀ ਹੈ ਤਾਂ ਪੱਤਰ ‘ਤੇ ਦਸਤਖਤ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।

ਸੰਯੁਕਤ ਕਿਸਾਨ ਮੋਰਚਾ ਦੇ ਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮੋਰਚੇ ਦੇ ਸੱਦੇ ’ਤੇ ਕੀਤੀ ਜਾ ਰਹੀ ਕਿਸਾਨ-ਮਜ਼ਦੂਰ ਮਹਾਪੰਚਾਇਤ ਲਈ ਦਿੱਲੀ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲਾਊਡ ਸਪੀਕਰ ਲਾਉਣ ਸਮੇਤ ਉਥੇ ਕਿਸਾਨਾਂ-ਮਜ਼ਦੂਰਾਂ ਦੇ ਇਕੱਠ ਨੂੰ ਬਾਕਾਇਦਾ ਪ੍ਰਵਾਨਗੀ ਦੇਣ ਤੋਂ ਬਾਅਦ ਦੇਸ਼ ਭਰ ’ਚੋਂ ਆਉਣ ਵਾਲੇ ਪ੍ਰਮੁੱਖ ਲੀਡਰਾਂ ਦੀਆਂ ਗੱਡੀਆਂ ਦੇ ਨੰਬਰ ਮੰਗਵਾ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 14 ਮਾਰਚ ਨੂੰ ਕੀਤੀ ਜਾਣ ਵਾਲੀ ਮਹਾਪੰਚਾਇਤ ਸਿਰਫ਼ ਇੱਕ ਦਿਨ ਹੀ ਹੋਵੇਗੀ ਅਤੇ ਉਸੇ ਦਿਨ ਹੀ ਇਸ ਦੀ ਸਮਾਪਤੀ ਕਰਕੇ ਮੋਰਚੇ ਵੱਲੋਂ ਸਰਬਸੰਮਤੀ ਨਾਲ ਅਗਲਾ ਅੰਦੋਲਨ ਉਲੀਕਿਆ ਜਾ ਸਕਦਾ ਹੈ।

ਦਿੱਲੀ ਮਹਾਪੰਚਾਇਤ ਲਈ ਪਿੰਡਾਂ ’ਚ ਕਿਸਾਨਾਂ ਦੀ ਲਾਮਬੰਦੀ

ਸੰਯੁਕਤ ਕਿਸਾਨ ਮੋਰਚਾ ਵੱਲੋਂ 14 ਮਾਰਚ ਦੀ ਦਿੱਲੀ ਮਹਾਪੰਚਾਇਤ ’ਚ ਪੁੱਜਣ ਦੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਮਾਲੇਰਕੋਟਲਾ ਇਕਾਈ ਵੱਲੋਂ ਜ਼ਿਲ੍ਹਾ ਆਗੂ ਚਮਕੌਰ ਸਿੰਘ ਹਥਨ ਅਤੇ ਬਲਾਕ ਪ੍ਰਧਾਨ ਮਾਨ ਸਿੰਘ ਸੱਦੋਪੁਰ ਦੀ ਅਗਵਾਈ ਪਿੰਡ ਹਥਨ, ਫੈਜ਼ਗੜ੍ਹ, ਭੈਣੀ ਕਲਾਂ, ਦਲੇਲਗੜ੍ਹ, ਸੱਦੋਪੁਰ ਮਦੇਵੀ, ਬੁਰਜ, ਆਦਮਪਾਲ ਅਤੇ ਨੱਥੋਹੇੜੀ ਵਿੱਚ ਤਿਆਰੀ ਬੈਠਕਾਂ ਕਰ ਕੇ ਕਿਸਾਨਾਂ ਨੂੰ 14 ਮਾਰਚ ਦੀ ਦਿੱਲੀ ਮਹਾਪੰਚਾਇਤ ’ਚ ਸ਼ਾਮਲ ਹੋਣ ਲਈ ਪ੍ਰੇਰਿਆ ਗਿਆ। ਚਮਕੌਰ ਸਿੰਘ ਹਥਨ, ਮਾਨ ਸਿੰਘ ਸੱਦੋਪੁਰ ਅਤੇ ਬਲਵੰਤ ਸਿੰਘ ਭੈਣੀ ਕਲਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਜੇਤੂ ਦਿੱਲੀ ਘੋਲ਼ ਦੀਆਂ ਲਟਕਦੀਆਂ ਮੰਗਾਂ ਸਾਰੀਆਂ ਫ਼ਸਲਾਂ ਦੀ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਲੈਣ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼ਦਿਵਾਉਣ ,ਭਾਰਤ ਨੂੰ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਲਿਆਉਣ, ਕਿਸਾਨ ਅੰਦੋਲਨ ਦੌਰਾਨ ਬਣਾਏ ਪੁਲਿਸ ਕੇਸ ਵਾਪਸ ਕਰਵਾਉਣ ਲਈ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਹਾਪੰਚਾਇਤ ਕੀਤੀ ਜਾ ਰਹੀ ਹੈ। ਆਗੂਆਂ ਕਿਸਾਨਾਂ ਨੂੰ ਦਿੱਲੀ ਪੰਚਾਇਤ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਬੈਠਕਾਂ ਨੂੰ ਸ਼ਮਸ਼ੇਰ ਸਿੰਘ ਗਿੱਲ, ਕਮਲ ਬੁਰਜ, ਹਰਦੀਪ ਸਿੰਘ ਨੱਥੋਹੇੜੀ, ਗੁਰਮੇਲ ਸਿੰਘ ਮਦੇਵੀ ਤੇ ਭਰਪੂਰ ਸਿੰਘ ਫੈਜ਼ਗੜ੍ਹ ਨੇ ਵੀ ਸੰਬੋਧਨ ਕੀਤਾ।

With Thanks Reference to: https://punjab.news18.com/news/punjab/delhi-administration-approved-the-farmers-labour-mahapanchayat-in-ramlila-maidan-on-march-14-gw-547271.html and https://www.punjabitribuneonline.com/news/sangrur/mobilization-of-farmers-in-villages-for-delhi-mahapanchayat/

Spread the love