ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ ਸੀਬੀਆਈ ਤੋਂ ਕਰਾਉਣ ਬਾਰੇ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

2022_7$largeimg_805646100

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਸੁਪਰੀਮ ਕੋਰਟ ਪਾਈ ਪਟੀਸ਼ਨ ਅੱਜ ਸਿਖਰਲੀ ਅਦਾਲਤ ਨੇ ਖਾਰਜ ਕਰ ਦਿੱਤੀ । ਇਸ ਪਟੀਸ਼ਨ ਵਿਚ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਕੇਂਦਰੀ ਏਜੰਸੀ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਗਈ ਸੀ। ਇਹ ਪਟੀਸ਼ਨ ਮਾਨਸਾ ਜ਼ਿਲ੍ਹੇ ਤੋਂ ਭਾਜਪਾ ਦੇ ਆਗੂ ਜਗਜੀਤ ਸਿੰਘ ਮਿਲਖ਼ਾ ਵਲੋਂ ਪਾਈ ਗਈ ਸੀ। ਭਾਜਪਾ ਨੇਤਾ ਦਾ ਕਹਿਣਾ ਸੀ ਕਿ ਇਸ ਕਤਲ ਕਾਂਡ ਦੀਆਂ ਕੜੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉਤੇ ਜੁੜੀਆਂ ਹੋਈਆਂ ਹਨ, ਜਿਸ ਕਰਕੇ ਪੰਜਾਬ ਪੁਲੀਸ ਤੋਂ ਇਸ ਕੇਸ ਦੀ ਜਾਂਚ ਸਹੀ ਰੂਪ ਵਿੱਚ ਹੋ ਨਹੀਂ ਸਕਦੀ। ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ‌ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਨੇ ਚੰਡੀਗੜ੍ਹ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪੇਸ ਹੋ ਕੇ ਕਤਲ ਕਾਂਡ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਗਈ ਸੀ।

With Thanks Refrence to: https://www.punjabitribuneonline.com/news/nation/supreme-court-rejects-petition-seeking-cbi-probe-into-sidhu-musewala-murder-164538

Spread the love