ਸੰਗਰੂਰ ਪੁਲਿਸ ਨੇ ਕਤਲ ਅਤੇ ਫਿਰੌਤੀ ਦੇ 17 ਅਪਰਾਧਿਕ ਮਾਮਲਿਆਂ ਵਿਚ ਲੋੜੀਂਦੇ ਖ਼ਤਰਨਾਕ ਗੈਂਗਸਟਰ ਜਸਪ੍ਰੀਤ ਬੱਬੀ ਨੂੰ ਕੀਤਾ ਕਾਬੂ

0
3537345__28

ਗ੍ਰਿਫ਼ਤਾਰ ਅਪਰਾਧੀ ਅਜੈਬ ਖਾਨ ਗੈਂਗ ਦੇ ਸੰਪਰਕ ਵਿਚ ਸੀ ਅਤੇ ਦੋ ਵਿਰੋਧੀ ਗੈਂਗਸਟਰਾਂ ਨੂੰ ਖ਼ਤਮ ਕਰਨ ਦੀ ਕਰ ਰਿਹਾ ਸੀ ਸਾਜ਼ਿਸ਼

ਸੰਗਰੂਰ, 7 ਸਤੰਬਰ – ਸੰਗਰੂਰ ਪੁਲਿਸ ਨੇ ਮਿਲੀ ਸੂਹ ‘ਤੇ ਕਾਰਵਾਈ ਕਰਦੇ ਹੋਏ ਅੱਜ ਸਵੇਰੇ ਸੁਨਾਮ ਇਲਾਕੇ ਵਿਚ 15 ਕਿੱਲੋਮੀਟਰ ਪਿੱਛਾ ਕਰਨ ਤੋਂ ਬਾਅਦ ਖ਼ਤਰਨਾਕ ਗੈਂਗਸਟਰ ਜਸਪ੍ਰੀਤ ਬੱਬੀ ਨੂੰ ਚਾਰ ਹਥਿਆਰਾਂ, ਗੋਲੀ ਸਿੱਕਾ ਅਤੇ ਇਕ ਚੋਰੀ ਦੀ ਕਾਰ ਸਮੇਤ ਕਾਬੂ ਕੀਤਾ। ਮੁੱਢਲੀ ਜਾਂਚ ਦਾ ਹਵਾਲਾ ਦਿੰਦਿਆਂ, ਜ਼ਿਲ੍ਹੇ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਸਵਪਨ ਸ਼ਰਮਾ ਨੇ ਦੱਸਿਆ ਕਿ ਬੱਬੀ, ਸੰਗਰੂਰ ਜੇਲ੍ਹ ਵਿਚ ਬੰਦ ਅਜੈਬ ਖਾਨ ਗੈਂਗ ਦੇ ਮੈਂਬਰਾਂ ਦੇ ਸੰਪਰਕ ਵਿਚ ਸੀ, ਜਿਸ ਨਾਲ ਮਿਲ ਕੇ ਉਸ ਨੇ ਵਿਰੋਧੀ ਗੈਂਗਸਟਰ ਮਨੀ ਸ਼ੇਰੋਂ ਅਤੇ ਫਤਹਿ ਨਾਗਰੀ ਨੂੰ ਮਾਰਨ ਦੀ ਸਾਜਿਸ਼ ਰਚੀ ਸੀ। ਸ਼ੇਰੋਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ, ਉੱਥੇ ਹੀ ਨਾਗਰੀ ਵਿਰੁੱਧ ਵੀ ਲਗਭਗ 25 ਅਪਰਾਧਿਕ ਕੇਸ ਚੱਲ ਰਹੇ ਹਨ।

Spread the love

Leave a Reply