ਹੁਣ ਬਜ਼ੁਰਗਾਂ ਨੂੰ ‘ਤੀਰਥ ਯਾਤਰਾ’ ਕਰਵਾਏਗੀ ਪੰਜਾਬ ਸਰਕਾਰ…
ਤੀਰਥ ਯਾਤਰਾ: ਬੱਸਾਂ ਜ਼ਰੀਏ ਪੰਜਾਬ ਤੇ ਰਾਜਸਥਾਨ ਦੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ ਜਿਨ੍ਹਾਂ ’ਚ ਅੰਮ੍ਰਤਿਸਰ, ਆਨੰਦਪੁਰ ਸਾਹਿਬ, ਫ਼ਤਿਹਗੜ੍ਹ ਸਾਹਿਬ ਅਤੇ ਤਲਵੰਡੀ ਸਾਬੋ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਜਸਥਾਨ ਦੇ ਸਾਲਾਸਰ ਦੀ ਯਾਤਰਾ ਵੀ ਕਰਾਈ ਜਾਵੇਗੀ। ਰੇਲਵੇ ਰਾਹੀਂ ਨਾਂਦੇੜ ਸਾਹਿਬ, ਪਟਨਾ ਸਾਹਿਬ, ਅਯੁੱਧਿਆ, ਵਾਰਾਨਸੀ ਅਤੇ ਅਜਮੇਰ ਦੀ ਯਾਤਰਾ ਵੀ ਕਰਵਾਈ ਜਾਵੇਗੀ।
ਪੰਜਾਬ ਕੈਬਨਿਟ ’ਚ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਨੂੰ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। ਟਰਾਂਸਪੋਰਟ ਵਿਭਾਗ ਦਾ ਇਹ ਏਜੰਡਾ ਮੰਤਰੀ ਮੰਡਲ ਦੀ ਮੀਟਿੰਗ ਵਿਚ ਰੱਖਿਆ ਗਿਆ ਹੈ।
ਪੰਜਾਬ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਸਰਕਾਰੀ ਖ਼ਰਚੇ ’ਤੇ ਕਰਾਉਣ ਦਾ ਫ਼ੈਸਲਾ ਕੀਤਾ ਜਾ ਸਕਦਾ। ਕੈਬਨਿਟ ’ਚ ਜੇਕਰ ਇਸ ਯੋਜਨਾ ਨੂੰ ਪ੍ਰਵਾਨਗੀ ਮਿਲ ਗਈ ਤਾਂ ਯਾਤਰਾ ਦਸੰਬਰ ਤੋਂ ਸ਼ੁਰੂ ਹੋ ਸਕਦੀ ਹੈ।
ਬੱਸਾਂ ਜ਼ਰੀਏ ਪੰਜਾਬ ਤੇ ਰਾਜਸਥਾਨ ਦੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ ਜਿਨ੍ਹਾਂ ’ਚ ਅੰਮ੍ਰਤਿਸਰ, ਆਨੰਦਪੁਰ ਸਾਹਿਬ, ਫ਼ਤਿਹਗੜ੍ਹ ਸਾਹਿਬ ਅਤੇ ਤਲਵੰਡੀ ਸਾਬੋ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਜਸਥਾਨ ਦੇ ਸਾਲਾਸਰ ਦੀ ਯਾਤਰਾ ਵੀ ਕਰਾਈ ਜਾਵੇਗੀ। ਰੇਲਵੇ ਰਾਹੀਂ ਨਾਂਦੇੜ ਸਾਹਿਬ, ਪਟਨਾ ਸਾਹਿਬ, ਅਯੁੱਧਿਆ, ਵਾਰਾਨਸੀ ਅਤੇ ਅਜਮੇਰ ਦੀ ਯਾਤਰਾ ਵੀ ਕਰਵਾਈ ਜਾਵੇਗੀ।
ਪੰਜਾਬ ’ਚ ਜਦੋਂ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਸੀ ਤਾਂ ਉਦੋਂ ਪਹਿਲੀ ਜਨਵਰੀ, 2016 ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਤਿ ਪ੍ਰਤੀ ਯਾਤਰੀ ਪ੍ਰਤੀ ਦਿਨ ਦੇ 1855 ਰੁਪਏ ਖ਼ਰਚੇ ਗਏ ਸਨ।
ਹਰਿਆਣਾ ਸਰਕਾਰ ਨੇ ਹਾਲ ਹੀ ਵਿਚ 2 ਨਵੰਬਰ ਨੂੰ ਅੰਤੋਦਿਆ ਸਕੀਮ ਤਹਤਿ ਕਵਰ ਹੁੰਦੇ ਕਰੀਬ 40 ਲੱਖ ਪਰਿਵਾਰਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਹੈ। ਇਸੇ ਤਰ੍ਹਾਂ ਰਾਜਸਥਾਨ ਵਿਚ ਵੀ ਬਜ਼ੁਰਗਾਂ ਲਈ ਤੀਰਥ ਯਾਤਰਾ ਸਕੀਮ ਚੱਲ ਰਹੀ ਹੈ।
With Thanks Reference to: https://punjab.news18.com/news/punjab/chief-minister-pilgrimage-scheme-is-likely-to-be-given-the-go-ahead-in-the-punjab-cabinet-gw-480370.html