Farmers Protest: ਹਰਿਆਣਾ ਪੁਲਿਸ ਦਾ ਯੂ-ਟਰਨ! ਕਿਸਾਨ ਲੀਡਰਾਂ ‘ਤੇ ਨਹੀਂ ਲੱਗੇਗਾ NSA; ਪ੍ਰਿਤਪਾਲ ਸਿੰਘ ਮਾਮਲੇ ਵਿੱਚ ਹਾਈਕੋਰਟ
Farmers Protest: ਆਈਜੀ ਸਿਬਾਸ਼ ਕਬੀਰਾਜ ਨੇ ਕਿਹਾ ਕਿਹਾ ਕਿ ਸਾਰੀਆਂ ਸਬੰਧ ਧਿਰਾਂ ਨੂੰ ਸਪੱਸ਼ਟ ਕੀਤਾ ਜਾਂਦਾ ਹੈ ਕਿ ਅੰਬਾਲਾ ਦੇ ਕੁਝ ਕਿਸਾਨ ਆਗੂਆਂ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਦੀਆਂ ਧਾਰਾਵਾਂ ਲਾਉਣ ਦੇ ਮਾਮਲੇ ‘ਤੇ ਮੁੜ ਵਿਚਾਰ ਕੀਤਾ ਗਿਆ ਹੈ।
Farmers Protest: ਹਰਿਆਣਾ ਸਰਕਾਰ ਨੇ ਕਿਸਾਨ ਲੀਡਰਾਂ ਉਪਰ ਐਨਐਸਏ ਲਾਉਣ ਦੇ ਆਪਣੇ ਫੈਸਲੇ ਤੋਂ ਯੂ-ਟਰਨ ਲੈ ਲਿਆ ਹੈ। ਹਰਿਆਣਾ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਕਿਸਾਨ ਲੀਡਰਾਂ ਉਪਰ ਐਨਐਸਏ ਨਹੀਂ ਲੱਗੇਗਾ। ਅੰਬਾਲਾ ਰੇਂਜ ਦੇ ਆਈਜੀ ਸਿਬਾਸ਼ ਕਬੀਰਾਜ ਨੇ ਕਿਹਾ ਕਿ ਕਿਸਾਨਾਂ ਉਪਰ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਦੀਆਂ ਧਾਰਾਵਾਂ ਤਹਿਤ ਕਾਰਵਾਈ ਨਹੀਂ ਹੋਏਗੀ। ਹਰਿਆਣਾ ਪੁਲਿਸ ਨੇ ਕੁਝ ਘੰਟਿਆਂ ਬਾਅਦ ਹੀ ਇਸ ਫੈਸਲੇ ਤੋਂ ਯੂ-ਟਰਨ ਲੈ ਲਿਆ ਹੈ।
ਆਈਜੀ ਸਿਬਾਸ਼ ਕਬੀਰਾਜ ਨੇ ਕਿਹਾ ਕਿਹਾ ਕਿ ਸਾਰੀਆਂ ਸਬੰਧ ਧਿਰਾਂ ਨੂੰ ਸਪੱਸ਼ਟ ਕੀਤਾ ਜਾਂਦਾ ਹੈ ਕਿ ਅੰਬਾਲਾ ਦੇ ਕੁਝ ਕਿਸਾਨ ਆਗੂਆਂ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਦੀਆਂ ਧਾਰਾਵਾਂ ਲਾਉਣ ਦੇ ਮਾਮਲੇ ‘ਤੇ ਮੁੜ ਵਿਚਾਰ ਕੀਤਾ ਗਿਆ ਹੈ। ਇਸ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ ਕਿ ਐਨਐਸਏ ਲਾਗੂ ਨਾ ਕੀਤਾ ਜਾਵੇ। ਆਈਜੀ ਨੇ ਅੱਗੇ ਕਿਹਾ ਹੈ ਕਿ ਹਰਿਆਣਾ ਪੁਲਿਸ ਸਾਰੇ ਪ੍ਰਦਰਸ਼ਨਕਾਰੀਆਂਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਕਰਨ ਦੀ ਬੇਨਤੀ ਕਰਦੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਅੰਦੋਲਨਕਾਰੀ ਕਿਸਾਨ ਲੀਡਰਾਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਦੀ ਗੱਲ ਕਹੀ ਸੀ। ਅੰਬਾਲਾ ਪੁਲਿਸ ਨੇ ਕਿਹਾ ਸੀ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਵੀ ਅੰਦੋਲਨਕਾਰੀ ਕਿਸਾਨ ਆਗੂਆਂ ਤੋਂ ਹੀ ਕਰਵਾਈ ਜਾਵੇਗੀ। ਇਸ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਤੇ ਬੈਂਕ ਖਾਤੇ ਜ਼ਬਤ ਕੀਤੇ ਜਾ ਰਹੇ ਹਨ।
ਹਰਿਆਣਾ ਪੁਲਿਸ ਕੋਲ ਕਿਵੇਂ ਪਹੁੰਚਿਆ ਸੀ ਪ੍ਰਿਤਪਾਲ ਸਿੰਘ, ਹਾਈਕੋਰਟ ਨੂੰ ਦੱਸੀ ‘ਸੱਚਾਈ
ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ (Farmer Protest) ਦੌਰਾਨ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ਦੀ ਕੁੱਟਮਾਰ ਮਾਮਲੇ ਵਿਚ ਹਰਿਆਣਾ ਪੁਲਿਸ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਪਣਾ ਹਲਫ਼ਨਾਮਾ ਦਾਇਰ ਕੀਤਾ ਹੈ।
ਹਰਿਆਣਾ ਪੁਲਿਸ ਨੇ ਸਪੱਸ਼ਟ ਕੀਤਾ ਕਿ ਪ੍ਰਿਤਪਾਲ ਸਿੰਘ ਖ਼ਿਲਾਫ਼ ਨਾ ਤਾਂ ਕੋਈ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਨਾ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਪ੍ਰਿਤਪਾਲ ਸਿੰਘ ਖੇਤਾਂ ਵਿੱਚ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ ਸੀ।
ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜ਼ਖਮੀ ਹਾਲਤ ‘ਚ ਕਿਸਾਨ ਪ੍ਰਿਤਪਾਲ ਸਿੰਘ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਸੀ। ਪੁਲਿਸ ਨੇ ਪ੍ਰਿਤਪਾਲ ਨੂੰ ਹਿਰਾਸਤ ਵਿੱਚ ਲੈਣ ਤੋਂ ਇਨਕਾਰ ਕੀਤਾ ਹੈ। ਜੀਂਦ ਦੇ ਐਸਪੀ ਸੁਮਿਤ ਕੁਮਾਰ ਨੇ ਇਹ ਜਾਣਕਾਰੀ ਪ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ ’ਤੇ ਸੁਣਵਾਈ ਦੌਰਾਨ ਹਲਫ਼ਨਾਮੇ ਰਾਹੀਂ ਅਦਾਲਤ ਨੂੰ ਦਿੱਤੀ।
ਪ੍ਰਿਤਪਾਲ ਨੂੰ ਸ਼ਨੀਵਾਰ ਨੂੰ ਪੀਜੀਆਈ ਰੋਹਤਕ ਤੋਂ ਪੀਜੀਆਈਐਮਈਆਰ ਚੰਡੀਗੜ੍ਹ ਭੇਜਿਆ ਗਿਆ ਸੀ। ਪੰਜਾਬ ਦੇ ਮੁੱਖ ਸਕੱਤਰ ਨੇ ਆਪਣੇ ਹਰਿਆਣਾ ਹਮਰੁਤਬਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਪ੍ਰਿਤਪਾਲ ਨੂੰ ਰਾਜ ਦੇ ਅਧਿਕਾਰੀਆਂ ਹਵਾਲੇ ਕੀਤਾ ਜਾਵੇ। 21 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸੱਦੇ ਗਏ ‘ਦਿੱਲੀ ਚਲੋ’ ਮਾਰਚ ਦੌਰਾਨ ਹੋਈ ਝੜਪ ਵਿੱਚ ਪ੍ਰਿਤਪਾਲ ਜ਼ਖ਼ਮੀ ਹੋ ਗਿਆ ਸੀ।
ਉਧਰ, ਸ਼ੰਭੂ ਬਾਰਡਰ ’ਤੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕੇਸ ਨਾ ਦਰਜ ਕਰਨ ’ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਕਿਸਾਨਾਂ ਦੇ ਮੁੱਦੇ ਨੂੰ ਬਰਤਾਨੀਆਂ ਦੀ ਪਾਰਲੀਮੈਂਟ ਵਿੱਚ ਉਠਾਉਣ ਵਾਲੇ ਤਨਮਨਜੀਤ ਸਿੰਘ ਢੇਸੀ ਦੀ ਸ਼ਲਾਘਾ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਜਾਂ ਪਰਿਵਾਰਕ ਮੈਂਬਰਾਂ ਨੂੰ ਇਸ ਮੱਦ ਤਹਿਤ ਹਕੂਮਤਾਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਕਿਸਾਨ ਚੁੱਪ ਨਹੀਂ ਰਹਿਣਗੇ ਤੇ ਹਕੂਮਤਾਂ ਦੀ ਕਾਰਵਾਈ ਦਾ ਵਿਰੋਧ ਕੀਤਾ ਜਾਵੇਗਾ।
With Thanks Reference to: https://punjabi.abplive.com/news/punjab/haryana-police-takes-u-turn-on-farmers-protest-says-will-not-initiate-any-action-against-farmer-leaders-under-nsa-780304 and https://punjab.news18.com/news/national/farmer-protest-2024-haryana-police-tells-punjab-and-haryana-high-court-that-kisan-preetpal-death-found-injured-in-field-gw-539039.html