ਪੰਜਾਬ ‘ਚ ਹੁਣ ਨਹੀਂ ਹੋਣਗੇ ਹਾਦਸੇ!, ਸੜਕ ਸੁਰੱਖਿਅਤ ਬਾਰੇ ਸਰਕਾਰ ਦੀ ਵੱਡੀ ਪਹਿਲ…
ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿਥੇ ਲੋਕਾਂ ਨੂੰ ਦੁਰਘਟਨਾਗ੍ਰਸਤ ਖੇਤਰਾਂ ਬਾਰੇ ਪਹਿਲਾਂ ਹੀ ਜਾਣਕਾਰੀ ਮਿਲੇਗੀ। MapMyIndia ਦੇ ਸਹਿਯੋਗ ਨਾਲ ਨੇਵੀਗੇਸ਼ਨ ਸਿਸਟਮ Maplus ਐਪ ਰਾਹੀਂ ਰਾਜ ਭਰ ਵਿੱਚ 784 ਦੁਰਘਟਨਾ ਬਲੈਕ ਸਪਾਟਸ ਨੂੰ ਮੈਪ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਇਹ ਜਾਣਕਾਰੀ ਦਿੱਤੀ।
ਨਵੇਂ ਸਾਲ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਮਕਸਦ ਨਾਲ ਇਕ ਵੱਡੀ ਪਹਿਲਕਦਮੀ ਕੀਤੀ।
ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿਥੇ ਲੋਕਾਂ ਨੂੰ ਦੁਰਘਟਨਾਗ੍ਰਸਤ ਖੇਤਰਾਂ ਬਾਰੇ ਪਹਿਲਾਂ ਹੀ ਜਾਣਕਾਰੀ ਮਿਲੇਗੀ। MapMyIndia ਦੇ ਸਹਿਯੋਗ ਨਾਲ ਨੇਵੀਗੇਸ਼ਨ ਸਿਸਟਮ Maplus ਐਪ ਰਾਹੀਂ ਰਾਜ ਭਰ ਵਿੱਚ 784 ਦੁਰਘਟਨਾ ਬਲੈਕ ਸਪਾਟਸ ਨੂੰ ਮੈਪ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਇਹ ਜਾਣਕਾਰੀ ਦਿੱਤੀ।
ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਹਾਦਸਿਆਂ ਵਾਲੇ 784 ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੈਪਲਸ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਹੁਣ ਪੰਜਾਬੀ ਵਿੱਚ ਵੁਆਇਸ ਅਲਰਟ ਪ੍ਰਾਪਤ ਕਰਨਗੇ ਜੋ ਕਿ ਯਾਤਰੀਆਂ ਨੂੰ ਅੱਗੇ ਆਉਣ ਵਾਲੇ ਬਲੈਕ ਸਪਾਟ ਬਾਰੇ ਸੁਚੇਤ ਕਰਨਗੇ।
ਇਸ ਨਾਲ ਸੜਕ ਸੁਰੱਖਿਆ ਦੇ ਹਿੱਸੇ ਵਜੋਂ ਹਾਦਸੇ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਮੈਪਮਾਈਇੰਡੀਆ ਦੀ ਮੈਪਲਸ ਐਪ ਜਿਸ ਨੂੰ ਵਿਸ਼ੇਸ਼ ਤੌਰ ’ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਵੁਆਇਸ ਸੰਦੇਸ਼ ‘ਬਲੈਕਸਪੌਟ 100 ਮੀਟਰ ਦੀ ਦੂਰੀ ’ਤੇ ਹੈ’ ਦੇ ਕੇ ਯਾਤਰੀਆਂ ਨੂੰ ਸੁਚੇਤ ਕਰੇਗੀ।
ਇਸ ਨਾਲ ਪੰਜਾਬ ਹਾਦਸਿਆਂ ਵਾਲੀਆਂ ਥਾਵਾਂ ਬਾਰੇ ਜਾਣਕਾਰੀ ਦੇਣ ਵਾਲਾ ਇੱਕਮਾਤਰ ਸੂਬਾ ਬਣ ਗਿਆ ਹੈ। ਐਕਸੀਡੈਂਟ ਬਲੈਕ ਸਪਾਟ ਇਕ ਅਜਿਹੀ ਥਾਂ ਹੁੰਦੀ ਹੈ ਜਿੱਥੇ ਪਿਛਲੇ ਸਮੇਂ ਦੌਰਾਨ ਆਮ ਤੌਰ ’ਤੇ ਸੜਕੀ ਹਾਦਸੇ ਵਾਪਰਦੇ ਰਹੇ ਹਨ। ਏਡੀਜੀਪੀ (ਟਰੈਫਿਕ) ਅਮਰਦੀਪ ਸਿੰਘ ਰਾਏ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਇਹ ਡਰਾਈਵਿੰਗ ਸਹਾਇਤਾ ਪੰਜਾਬ ਦੀਆਂ ਸੜਕਾਂ ’ਤੇ ਸਮੁੱਚੇ ਸੁਰੱਖਿਅਤ ਡਰਾਈਵਿੰਗ ਤਜਰਬੇ ਲਈ ਤਿਆਰ ਕੀਤੀ ਗਈ ਹੈ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਵਿੱਚ ਵੁਆਇਸ ਅਲਰਟ ਨੂੰ ਸਰਗਰਮੀ ਨਾਲ ਲਾਗੂ ਕਰਨਾ ਵਧੇਰੇ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਲਈ ਮਹੱਤਵਪੂਰਨ ਕਦਮ ਹੈ।
With Thanks Reference to: https://punjab.news18.com/news/punjab/punjab-becomes-first-state-to-alert-commuters-about-black-holes-on-roads-with-mappls-app-gw-509319.html