Operation CASO News: ਪੰਜਾਬ ਪੁਲਿਸ ਅੱਜ ਸੂਬੇ ਭਰ ਵਿੱਚ ਚਲਾਏਗੀ ਆਪਰੇਸ਼ਨ CASO

3305783-opertion-caso

Operation CASO News: ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਅਪਰਾਧੀਆਂ, ਨਸ਼ਾ ਤਸਕਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਸੂਚੀ ‘ਚ ਸ਼ਾਮਲ ਲੋਕਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। 

Operation CASO News: ਪੰਜਾਬ ਪੁਲਿਸ ਵੱਲੋਂ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ ‘ਚ ਅੱਜ (9 ਅਕਤੂਬਰ 2024) ਨੂੰ ਆਪਰੇਸ਼ਨ CASO ਚਲਾਇਆ ਜਾਵੇਗਾ। ਇਸ ਆਪਰੇਸ਼ਨ ਦੀ ਅਗਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਖੁਦ ਕਰਨਗੇ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਫੀਲਡ ਵਿੱਚ ਹੋਣਗੇ। ਇਹ ਆਪਰੇਸ਼ਨ ਸੇਫ ਨੇਬਰਹੁੱਡ ਦੀ ਤਰਜ਼ ‘ਤੇ ਚੱਲੇਗਾ।

ਦੇਸ਼ ਭਰ ‘ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਹਫ਼ਤੇ ਦੁਸਹਿਰਾ ਹੈ, ਜਦਕਿ ਸੂਬੇ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਅਜਿਹੇ ‘ਚ ਪੁਲਿਸ ਕਿਸੇ ਵੀ ਤਰ੍ਹਾਂ ਦੀ ਨਰਮੀ ਦਿਖਾਉਣ ਦੇ ਮੂਡ ‘ਚ ਨਹੀਂ ਹੈ। ਇਹ ਅਪਰੇਸ਼ਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਲੇਗਾ। ਇਸ ਲਈ ਪੂਰੀ ਰਣਨੀਤੀ ਤਿਆਰ ਕੀਤੀ ਗਈ ਸੀ। ਇਸ ਵਿੱਚ 412 ਥਾਣਿਆਂ ਦੀ ਪੁਲੀਸ ਸ਼ਾਮਲ ਹੋਵੇਗੀ। ਅਪ੍ਰੇਸ਼ਨ ਵਿੱਚ ਅੱਠ ਹਜ਼ਾਰ ਤੋਂ ਵੱਧ ਕਰਮਚਾਰੀ ਹਿੱਸਾ ਲੈਣਗੇ। ਇਸ ਲਈ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਗਈ ਹੈ। ਸ਼ੱਕੀ ਲੋਕਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ।

ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਅਪਰਾਧੀਆਂ, ਨਸ਼ਾ ਤਸਕਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਸੂਚੀ ‘ਚ ਸ਼ਾਮਲ ਲੋਕਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਸਰਹੱਦੀ ਖੇਤਰਾਂ ਵਿੱਚ ਵੀ ਅਜਿਹੀ ਹੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਡੀ ਕੋਸ਼ਿਸ਼ ਸੂਬੇ ‘ਚ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਦੀ ਹੈ। ਇਸ ਤੋਂ ਪਹਿਲਾਂ ਕਰੀਬ ਸੱਤ ਵਾਰ CASO ਅਪਰੇਸ਼ਨ ਕੀਤਾ ਜਾ ਚੁੱਕਾ ਹੈ। ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।

ਪੰਜਾਬ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀ ਕ੍ਰਾਈਮ ਫਰੀ ਪੰਜਾਬ ਦੀ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਚਲਾਉਣਗੇ। ਪੁਲਿਸ ਅਪਰਾਧ ਕਰਨ ਵਾਲੇ ਅਪਰਾਧੀਆਂ ‘ਤੇ ਲਏਗੀ ਸਖਤ ਐਕਸ਼ਨ। ਆਪਰੇਸ਼ਨ CASO ਦੀ ਅਗਵਾਈ ਡੀਜੀਪੀ ਖੁਦ ਕਰਨਗੇ।

With Thanks Reference to:https://punjabi.abplive.com/news/punjab/today-punjab-police-will-conduct-operation-caso-strict-action-will-be-taken-against-criminals-822647 and https://zeenews.india.com/hindi/zeephh/punjab/operation-caso-news-punjab-police-will-conduct-operation-caso-across-state-today/2465509

Spread the love