Punjab Budget 2024: ਪੰਜਾਬ ਸਰਕਾਰ ਨੇ 2024-25 ਲਈ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ, ਕੋਈ ਨਵਾਂ ਟੈਕਸ ਨਹੀਂ

Punjab Budget 2024

Punjab Budget 2024: ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ।

ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ‘ਤੇ ਕੇਂਦਰਿਤ ਹੈ। ਸੂਬਾ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ, ਜਿਸ ਨਾਲ 2024-25 ਵਿੱਚ ਕੁੱਲ 1,03,936 ਕਰੋੜ ਰੁਪਏ ਦੀ ਮਾਲੀਆ ਪ੍ਰਾਪਤੀਆਂ ਹੋਣ ਦੀ ਉਮੀਦ ਹੈ, ਜਿਸ ਵਿੱਚੋਂ ਆਪਣਾ ਟੈਕਸ ਮਾਲੀਆ 58,900 ਕਰੋੜ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਨੂੰ ਕੇਂਦਰੀ ਟੈਕਸਾਂ ਤੋਂ ਆਪਣੇ ਹਿੱਸੇ ਵਜੋਂ 22,041 ਕਰੋੜ ਰੁਪਏ ਅਤੇ ਕੇਂਦਰ ਤੋਂ ਸਹਾਇਤਾ ਵਜੋਂ 11,748 ਕਰੋੜ ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਦੋ ਸਾਲਾਂ ਵਿੱਚ 40000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਕੁੱਲ ਸਾਲਾਨਾ ਖਰਚੇ ਵਿੱਚੋਂ 13,784 ਕਰੋੜ ਰੁਪਏ ਖੇਤੀਬਾੜੀ ਲਈ ਅਤੇ 16,987 ਕਰੋੜ ਰੁਪਏ ਸਿੱਖਿਆ ਲਈ ਰੱਖੇ ਹਨ।

ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਵਿਕਾਸ ਦਰ 13 ਫੀਸਦੀ ਰਹਿਣ ਬਾਰੇ ਦੱਸਿਆ। ਇਸ ਦੇ ਨਾਲ ਹੀ ਇਸ ਸਾਲ ਸਿੱਖਿਆ ਲਈ 11.5 ਫੀਸਦੀ ਦਾ ਬਜਟ ਰਾਖਵਾਂ ਰੱਖਿਆ ਹੈ, ਜੋ ਕਿ ਲਗਪਗ 16 ਹਜ਼ਾਰ 987 ਕਰੋੜ ਰੁਪਏ ਹੈ। ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਤੇ ਉੱਚ ਸਿੱਖਿਆ ਲਈ 80 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। 

ਪੰਜਾਬ ਸਰਕਾਰ ਖੇਡਾਂ ਲਈ 272 ਕਰੋੜ ਰੁਪਏ ਖਰਚ ਕਰੇਗੀ। ਸਿਹਤ ਲਈ 5264 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਇਸ ਸਾਲ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਔਰਤਾਂ ਲਈ ਮੁਫਤ ਬੱਸ ਸਕੀਮ, ਕਿਸਾਨਾਂ ਲਈ ਮੁਫਤ ਬਿਜਲੀ ਵਰਗੀਆਂ ਸਹੂਲਤਾਂ ਜਾਰੀ ਰੱਖੇਗੀ।               

With Thanks Reference to: https://www.punjabitribuneonline.com/news/nation/punjab-govt-presents-budget-of-more-than-2-lakh-crore-rupees-for-2024-25-no-new-tax/ and https://punjabi.abplive.com/news/punjab/punjab-budget-2024-punjab-govt-effort-of-each-class-happy-no-new-tax-782949

Spread the love