Punjab School closed: ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਪੰਜਵੀਂ ਜਮਾਤ ਤੱਕ ਸਕੂਲ ਰਹਿਣਗੇ ਬੰਦ

Jio Financial Services

Punjab School closed: ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਲਈ 20.01.2024 ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ  6ਵੀਂ ਤੋਂ 12ਵੀਂ ਜਮਾਤਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ।

ਚੰਡੀਗੜ੍ਹ- ਸ਼ੀਤ ਲਹਿਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲੀ ਬੱਚਿਆਂ ਨੂੰ ਰਾਹਤ ਦਿਤੀ ਹੈ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੋਟੇ ਜਮਾਤਾਂ ਦੀਆਂ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਲਈ 20.01.2024 ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ    6ਵੀਂ ਤੋਂ 12ਵੀਂ ਜਮਾਤਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਉਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ। ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।

ਦੱਸ ਦਈਏ ਕਿ ਬੀਤੇ ਦਿਨ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੀਆਂ ਛੁੱਟੀਆਂ (School holidays) ਵਿੱਚ ਵਾਧਾ ਕਰ ਦਿੱਤਾ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ।

ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 20 ਜਨਵਰੀ 2024 ਤੱਕ ਅੱਠਵੀਂ ਜਮਾਤ ਤੱਕ ਫਿਜ਼ੀਕਲ ਮੋਡ ਵਿੱਚ ਕੋਈ ਕਲਾਸਾਂ ਨਹੀਂ ਹੋਣਗੀਆਂ। ਸਕੂਲ ਇਨ੍ਹਾਂ ਜਮਾਤਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ (Online classes) ਲਗਾ ਸਕਦੇ ਹਨ।

ਇਸ ਤੋਂ ਇਲਾਵਾ UT ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਲਈ, 20 ਜਨਵਰੀ 2024 ਤੱਕ ਸਕੂਲ ਵਿਦਿਆਰਥੀਆਂ ਲਈ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ ਅਤੇ ਸ਼ਾਮ 4 ਵਜੇ ਤੋਂ ਬਾਅਦ ਬੰਦ ਨਹੀਂ ਹੋਣਗੇ।

With Thanks Reference to: https://punjab.news18.com/news/punjab/punjab-school-closed-new-orders-issued-by-the-education-department-schools-for-class-five-children-will-remain-closed-ak-516434.html

Spread the love