76ਵੇ ਆਜ਼ਾਦੀ ਦਿਹਾੜੇ ਤੇ 76 ਮੁਹੱਲਾ ਕਲੀਨਿਕ ਪੰਜਾਬ ਦੇ ਹਵਾਲੇ ਕਰੇਗੀ ‘ਆਪ’
76 ਵਿੱਚੋ ਸਭ ਤੋਂ ਵੱਧ ਲੁਧਿਆਣਾ ਵਿਖੇ ’22’ ਕਲੀਨਿਕ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ। ਇਨ੍ਹਾਂ 583 ਆਮ ਆਦਮੀ ਕਲੀਨਿਕਾਂ ਵਿੱਚੋਂ, 180 ਸ਼ਹਿਰੀ ਖੇਤਰਾਂ ਵਿੱਚ ਸਥਿਤ ਹਨ ਜਦਕਿ 403 ਰਾਜ ਦੇ ਪੇਂਡੂ ਖੇਤਰਾਂ ਵਿੱਚ ਸਥਿਤ ਹਨ। ਇਨ੍ਹਾਂ ਕਲੀਨਿਕਾਂ ਤੋਂ ਮਰੀਜ਼ਾਂ ਲਈ ਕੁੱਲ 80 ਦਵਾਈਆਂ ਅਤੇ 38 ਡਾਇਗਨੋਸਟਿਕ ਟੈਸਟ ਮੁਫਤ ਉਪਲਬਧ ਹਨ। ਪਿਛਲੇ ਇੱਕ ਸਾਲ ਦੌਰਾਨ 20 ਲੱਖ ਤੋਂ ਵੱਧ ਮਰੀਜ਼ਾਂ ਦੇ ਮੁਫਤ ਟੈਸਟ ਕੀਤੇ ਜਾ ਚੁੱਕੇ ਹਨ ਅਤੇ ਲਗਭਗ 30,25 ਕਰੋੜ ਰੁਪਏ ਦੀਆਂ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ।
• ਇਨ੍ਹਾਂ ਸੇਵਾਵਾਂ ਦੀ ਨਿਰੰਤਰ ਉਪਲਬਧਤਾ ਦੇ ਕਾਰਨ, ਇਨ੍ਹਾਂ ਕਲੀਨਿਕਾਂ ਵਿੱਚ 10.08.23 ਤੱਕ ਕੁੱਲ ਓਪੀਡੀ 44,05,253 ਕੀਤੀ ਜਾ ਚੁੱਕੀ ਹੈ।
• ਹਰੇਕ ਕਲੀਨਿਕ ਵਿੱਚ ਇੱਕ ਮੈਡੀਕਲ ਅਫਸਰ, ਫਾਰਮਾਸਿਸਟ, ਕਲੀਨਿਕ ਸਹਾਇਕ ਅਤੇ ਕਲਾਸ IV/ ਹੈਲਪਰ ਹੁੰਦਾ ਹੈ।
* ਇਹ ਕਲੀਨਿਕ ਆਈ.ਟੀ ਸਮਰਥਿਤ ਹਨ ਕਿਉਂਕਿ ਇਥੋਂ ਮੈਡੀਕਲ ਅਫਸਰ, ਫਾਰਮਾਸਿਸਟ ਅਤੇ ਕਲੀਨਿਕ ਸਹਾਇਕ ਲਈ ਹਰੇਕ ਕਲੀਨਿਕ ਵਿਚ ਤਿੰਨ ਟੈਬਲੇਟ ਦੀ ਵਿਵਸਥਾ ਕੀਤੀ ਗਈ ਹੈ। ਮਰੀਜਾ ਦੀ ਰਜਿਸਟ੍ਰੇਸ਼ਨ, ਦਵਾਈਆਂ ਦੀ ਪ੍ਰਸਕ੍ਰਿਪਸ਼ਨ ਅਤੇ ਵੰਡ ਇਨ੍ਹਾਂ ਟੈਬਲੇਟ ਰਾਹੀਂ ਆਨਲਾਈਨ ਕੀਤੀ ਜਾਂਦੀ ਹੈ।
· 14.08.2023 ਨੂੰ 76 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਪੰਜਾਬ ਦੇ ਵਸਨੀਕਾਂ ਨੂੰ ਸਮਰਪਿਤ ਕੀਤੇ ਜਾਏ ਹਨ।
ਇਨ੍ਹਾਂ 76 ਕਲੀਨਿਕਾਂ ਵਿੱਚੋਂ 26 ਪੇਂਡੂ ਖੇਤਰਾਂ ਵਿੱਚ ਅਤੇ 50 ਸ਼ਹਿਰੀ ਖੇਤਰਾਂ ਵਿੱਚ ਸਥਿਤ ਹਨ।
• 11-08-2023 ਨੂੰ ਰਾਜ ਵਿੱਚ ਕਾਰਜਸ਼ੀਲ ਕੀਤੇ ਗਏ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋ ਜਾਵੇਗੀ। ਇਨ੍ਹਾਂ 659 ਕਲੀਨਿਕਾਂ ਵਿੱਚੋਂ 429 ਪੇਂਡੂ ਖੇਤਰਾਂ ਵਿੱਚ ਸਥਿਤ ਹਨ ਜਦਕਿ 230 ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਸਥਿਤ ਹਨ।


ਹਾਊਸ ਸਰਜਨਾਂ ਦੀ ਭਰਤੀ
ਪੰਜਾਬ ਸਰਕਾਰ ਦੇ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਹਸਪਤਾਲਾ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮਜਬੂਤ ਕਰਨ ਲਈ ਛੇ ਮਹੀਨਿਆਂ ਦੀ ਮਿਆਦ ਲਈ 300 ਹਾਊਸ ਸਰਜਨ ਨਿਯੁਕਤ ਕੀਤੇ ਹਨ।
ਸਪੈਸ਼ਲਿਸਟ ਸੇਵਾਵਾਂ ਨੂੰ ਮਜ਼ਬੂਤ ਕਰਨ ਸਬੰਧੀ
ਮੈਡੀਕਲ ਖੋਜ ਅਤੇ ਸਿੱਖਿਆ ਵਿਭਾਗ ਵੱਲੋਂ 200 ਪੀਜੀ ਵਿਦਿਆਰਥੀਆਂ ਵੱਲੋਂ ਰਾਜ ਦੇ ਸਿਹਤ ਵਿਭਾਗ ਵਿੱਚ ਠੇਕੇ ‘ਤੇ ਮੈਡੀਕਲ ਅਫਸਰ ਵਜੋਂ ਸੇਵਾ ਨਿਭਾਉਣ ਲਈ ਬਾਂੜ ਕੀਤਾ ਗਿਆ ਹੈ। ਇਸ ਪਹਿਲ ਕਦਮੀ ਦਾ ਉਦੇਸ਼ ਸੈਕੰਡਰੀ ਸਿਹਤ ਸਹੂਲਤਾ ਵਿਖੇ ਮਾਹਰ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ।
• ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ 14 ਜ਼ਿਲ੍ਹਿਆਂ ਵਿੱਚ ਕੁੱਲ 85 ਡੀਐਨਬੀ ਸੀਟਾਂ ਮਨਜ਼ੂਰ ਕੀਤੀਆਂ ਗਈਆਂ ਹਨ
With Thanks Reference to: https://punjab.news18.com/news/punjab/aap-to-hand-over-76-mohalla-clinics-to-punjab-on-76th-independence-day-ak-451058.html