ਗੈਂਗਸਟਰ ਗੋਲਡੀ ਬਰਾੜ ਨੇ ਕਤਲ ਦੀ ਜ਼ਿੰਮੇਵਾਰੀ ਲਈ
ਕੋਟਕਪੂਰਾ ‘ਚ ਡੇਰਾ ਸਮਰਥਕ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ‘ਚ ਨਵਾਂ ਮੋੜ ਲੈ ਲਿਆ ਹੈ ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਪੁਲੀਸ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਇਸ ਮੌਕੇ ‘ਤੇ ਨਾ ਤਾਂ ਇਸ ਦਾਅਵੇ ਤੋਂ ਇਨਕਾਰ ਕਰ ਸਕਦੇ ਹਨ ਅਤੇ ਨਾ ਹੀ ਪੁਸ਼ਟੀ ਕਰ ਸਕਦੇ ਹਨ।


ਦੱਸ ਦਈਏ ਕਿ ਫਰੀਦਕੋਟ ਵਿੱਚ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨਾਮਜ਼ਦ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ (ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ) ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਪ੍ਰੇਮੀ ਪ੍ਰਦੀਪ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ।
ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ ‘ਚ ਪ੍ਰਦੀਪ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਹਾਸਲ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਦੀ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਮੁਤਾਬਕ ਡੇਰਾ ਪ੍ਰੇਮੀ ਪ੍ਰਦੀਪ ਦਾ ਨਾਂ ਐਫਆਈਆਰ ਨੰਬਰ 63 ‘ਚ ਮੁਲਜ਼ਮ ਵਜੋਂ ਸ਼ਾਮਲ ਸੀ। ਉਹ ਸਵੇਰੇ ਆਪਣੀ ਦੁਕਾਨ ਖੋਲ੍ਹਣ ਗਿਆ ਸੀ ਜਦੋਂ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।
ਇਸ ਕਾਤਲਾਨਾ ਹਮਲੇ ਵਿਚ ਡੇਰਾ ਪ੍ਰੇਮੀ ਦੇ ਸੁਰੱਖਿਆ ਕਰਮਚਾਰੀ ਅਤੇ ਨਜ਼ਦੀਕ ਖੜ੍ਹੇ ਐੱਮਸੀ ਅਮਰ ਸਿੰਘ ਵਿਰਦੀ ਦੇ ਵੀ ਗੋਲੀਆਂ ਵੱਜਣ ਦੀ ਸੂਚਨਾ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉੱਪਰ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਗਲੀਆਂ ਵਿੱਚ ਖਿਲਾਰਨ ਦੇ ਦੋਸ਼ ਸਨ। ਘਟਨਾ ਸਮੇਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਆਪਣੇ ਘਰ ਦੇ ਬਾਹਰ ਅਖ਼ਬਾਰ ਪੜ੍ਹ ਰਿਹਾ ਸੀ।
ਡੇਰਾ ਪ੍ਰੇਮੀ ਦੀ ਹੱਤਿਆ ਮਗਰੋਂ ਐਕਸ਼ਨ ਮੋਡ ‘ਚ ਸੀਐਮ ਭਗਵੰਤ ਮਾਨ
ਡੇਰਾ ਪ੍ਰੇਮੀ ਦੀ ਹੱਤਿਆ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼…
With Thanks Reference to: https://punjabi.abplive.com/news/punjab/gangster-goldie-brar-took-responsibility-for-the-murder-of-a-dera-sirsa-follower-687355 punjabitrubune (https://www.punjabitribuneonline.com/news/punjab/gangster-goldie-brar-took-responsibility-for-the-murder-191334)