ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ‘ਚ 16 ਫੀਸਦੀ ਤੋਂ ਜ਼ਿਆਦਾ ਦਾ ਹੋਇਆ ਵਾਧਾ : ਜਿੰਪਾ
ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ …
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ਼ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਹੋਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿੰਪਾ ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ।
ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਇਸ ਤੋਂ ਇਲਾਵਾ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਵੀ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ’ਤੇ ਦਰਜ ਕਰਵਾ ਸਕਦੇ ਹਨ।
With Thanks Reference to: https://www.punjabijagran.com/punjab/hoshiarpur-more-than-16-percent-increase-in-punjab-governments-treasury-from-land-and-property-registries-jimpa-9335646.html and https://jagbani.punjabkesari.in/punjab/news/16–increase-in-stamp-sale-and-registration-revenue-1466261