ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਭਾਜਪਾ ਪ੍ਰਧਾਨ ਦੇ ਨਤਮਸਤਕ ਹੋਣ ਸਮੇਂ ਮਰਯਾਦਾ ਦਾ ਉਲੰਘਣ ਦੁੱਖਦਾਈ- ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਅਸਥਾਨਾਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਅਤੇ ਕੀਰਤਨ ਦੀ ਇੱਕ ਆਪਣੀ ਮਰਯਾਦਾ ਹੈ ਜਿਸ ਨੂੰ ਯਕੀਨੀ ਬਣਾਉਣਾ ਪ੍ਰਬੰਧਕਾਂ ਦੀ ਵੱਡੀ ਜਿੰਮੇਵਾਰੀ ਹੈ।ਅੰਮ੍ਰਿਤਸਰ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਦੇ ਨਤਮਸਤਕ ਹੋਣ ਪੁੱਜਣ ਮੌਕੇ ਗੁਰੂ ਘਰ ਦੇ ਕੀਰਤਨੀ ਜਥੇ ਨੂੰ ਗੁਰਬਾਣੀ ਕੀਰਤਨ ਕਰਨ ਸਮੇਂ ਮੀਡੀਆ ਵੱਲੋਂ ਪਰੇਸ਼ਾਨ ਕਰਨਾ ਬੇਹੱਦ ਦੁੱਖਦਾਈ ਹੈ ਅਤੇ ਅਜਿਹੀ ਹਰਕਤ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ।
ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਅਸਥਾਨਾਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਅਤੇ ਕੀਰਤਨ ਦੀ ਇੱਕ ਆਪਣੀ ਮਰਯਾਦਾ ਹੈ ਜਿਸ ਨੂੰ ਯਕੀਨੀ ਬਣਾਉਣਾ ਪ੍ਰਬੰਧਕਾਂ ਦੀ ਵੱਡੀ ਜਿੰਮੇਵਾਰੀ ਹੈ। ਸਿੱਖ ਕੌਮ ਦੇ ਪਾਵਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਭਾਜਪਾ ਆਗੂ ਦੇ ਨਤਮਸਤਕ ਹੋਣ ਮੌਕੇ ਮਰਯਾਦਾ ਦਾ ਉਲੰਘਣ ਕਰਦਿਆਂ ਮੀਡੀਆ ਵੱਲੋਂ ਕੀਰਤਨ ਕਰ ਰਹੇ ਰਾਗੀ ਜਥੇ ਦੀ ਸੇਵਾ ਦੌਰਾਨ ਵਿਘਨ ਪਾਉਣ ਨਿੰਦਣਯੋਗ ਹੈ।
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਦੀ ਆਮਦ ਮੌਕੇ ਗੁਰੂ ਘਰ ਦੇ ਕੀਰਤਨੀ ਜੱਥੇ ਦੀ ਸੇਵਾ ਵਿਚ ਮੀਡੀਆ ਵੱਲੋਂ ਵਿਘਨ ਪਾਉਣਾ ਬੇਹੱਦ ਦੁਖਦ ਘਟਨਾ ਹੈ। ਗੁਰਬਾਣੀ ਕੀਰਤਨ ਅਤੇ ਅਜਿਹੀਆਂ ਹਰਕਤਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ।ਮੀਡੀਆ ਨੂੰ ਵੀ ਅਪੀਲ ਕੀਤੀ ਕਿ ਆਪਣੀ ਡਿਊਟੀ ਨਿਭਾਉਣ ਸਮੇਂ ਉਹ ਗੁਰੂ ਘਰਾਂ ਦੀ ਮਰਯਾਦਾ ਅਤੇ ਸਤਿਕਾਰ ਦਾ ਖਿਲਾਲ ਜ਼ਰੂਰ ਰੱਖਣ।
With Thanks Reference to: https://jagbani.punjabkesari.in/punjab/news/violation-of-etiquette-at-takht-sri-patna-sahib-while-bowing-down-of-bjp-1507962 and https://www.ptcnews.tv/news-in-punjabi/violation-of-etiquette-while-bowing-down-at-takht-sri-patna-sahib-to-bjp-president—advocate-dhami-4397506