ਟਰਾਂਸਪੋਰਟ ਮੁਲਾਜ਼ਮ 52 ਸਵਾਰੀਆਂ ਤੱਕ ਹੀ ਕਰਵਾਉਣ ਸਫ਼ਰ : ਦਿਆਲ ਮਾਹੀ
ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਵੱਲੋਂ ਸਮੂਹ ਪੰਜਾਬ ਦੇ ਡਿੱਪੂਆਂ ਤੇ ਗੇਟ ਰੈਲੀਆਂ ਕਰਦੇ ਹੋਏ ਨੰਗਲ ਡਿਪੂ ਦੇ ਗੇਟ ਤੇ ਪ੍ਰਧਾਨ ਸੁਨੀਲ ਰਾਣਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਵ
ਅਭੀ ਰਾਣਾ, ਨੰਗਲ : ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਵੱਲੋਂ ਸਮੂਹ ਪੰਜਾਬ ਦੇ ਡਿੱਪੂਆਂ ਤੇ ਗੇਟ ਰੈਲੀਆਂ ਕਰਦੇ ਹੋਏ ਨੰਗਲ ਡਿਪੂ ਦੇ ਗੇਟ ਤੇ ਪ੍ਰਧਾਨ ਸੁਨੀਲ ਰਾਣਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਸੂਬਾ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਮੁਲਾਜ਼ਮਾਂ ਨੂੰ ਮੰਗਾਂ ਪੂਰੀਆਂ ਹੋਣ ਦੀ ਬਜਾਏ ਝੂਠ ਹੀ ਪੱਲੇ ਪੈ ਰਹੇ ਹਨ ਅਤੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀ ਕਿਸੇ ਵੀ ਸਰਕਾਰ ਨੇ ਵੋਟਾਂ ਤੋਂ ਬਾਅਦ ਸਾਰ ਨਹੀਂ ਲਈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਸਰਕਾਰ ਮਾਰੂ ਨੀਤੀਆਂ ਲਿਆ ਰਹੀ ਹੈ ਅਤੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਵਿੱਚ ਸੋਧ ਦੇ ਨਾਮ ਤੇ ਪੂਰੇ ਭਾਰਤ ਦੇ ਡਰਾਈਵਰਾਂ ਅਤੇ ਆਮ ਵਰਗ ਤੇ ਮਾਰੂ ਕਾਨੂੰਨ ਲਾਗੂ ਕਰਨ ਵੱਲ ਤੁਰੀ ਹੈ। ਜਿਸ ਦਾ ਪੂਰੇ ਭਾਰਤ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਐਕਟ ਵਿੱਚ ਜ਼ੋ ਸੈਕਸ਼ਨ 106 (2) ਬੀਐਨਐਸ ਵਿੱਚ ਡਰਾਈਵਰਾਂ ਨੂੰ 10 ਦੀ ਸਜ਼ਾ ਅਤੇ 7 ਲੱਖ ਜੁਰਮਾਨੇ ਦੀ ਸੋਧ ਕੀਤੀ ਹੈ। ਉਹ ਡਰਾਈਵਰਾਂ ਨਾਲ ਬਿਲਕੁੱਲ ਧੱਕੇਸ਼ਾਹੀ ਹੈ ਅਤੇ ਧਾਰਾ 104 (2) ਵਿੱਚ ਸੋਧ ਜੋ ਕਿ ਕਿਸੇ ਦੋਸ਼ੀ ਨੂੰ ਗਵਾਹ ਬਣਾਉ ਦੀ ਗੱਲ ਕਹਿੰਦੀ ਹੈ। ਉਹ ਭਾਰਤੀ ਸੰਵਿਧਾਨ ਦੀ ਧਾਰਾ 20 (3) ਦੇ ਖਿਲਾਫ ਹੋ ਸਕਦੀ ਹੈ। ਇਸ ਮੌਕੇ ਉਨਾਂ੍ਹ ਕਿਹਾ ਕਿ ਇਸ ਲਈ ਸਾਰੇ ਵਰਗਾਂ ਦੇ ਡਰਾਈਵਰਾਂ ਵੱਲੋਂ ਇਸ ਐਕਟ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਹ ਸੋਧ ਵਾਲਾ ਐਕਟ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ੍ਹ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਵੱਲੋਂ ਵਾਰ ਵਾਰ ਲੋਕ ਮਾਰੂ ਨੀਤੀਆਂ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਹੱਥੀਂ ਲੁੱਟ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਟਰਾਂਸਪੋਰਟ ਦੇ ਮੁਲਾਜ਼ਮਾਂ 100 ਤੋਂ ਉੱਪਰ ਸਵਾਰੀ ਨੂੰ ਸਫ਼ਰ ਸਹੂਲਤ ਦੇ ਰਹੇ ਹਨ। ਜਿਸਦੇ ਵਿਰੋਧ ਵਜੋਂ ਟਰਾਂਸਪੋਰਟ ਮੁਲਾਜ਼ਮਾਂ ਵੱਲੋਂ 52 ਸੀਟਾਂ ਵਾਲੀ ਬੱਸ ਵਿੱਚ 23 ਜਨਵਰੀ ਤੋਂ 52 ਸਵਾਰੀਆਂ ਨੂੰ ਸਫ਼ਰ ਕਰਵਾਇਆ ਜਾਵੇਗਾ ਅਤੇ 23 ਨੂੰ ਲੁਧਿਆਣੇ ਵਿਖੇ ਟਰੱਕ ਯੂਨੀਅਨਾਂ ਅਤੇ ਪਨਬੱਸ ਪੀਆਰਟੀਸੀ ਦੀ ਕੰਨਵੈਨਸ਼ਨ ਕਰ ਰਹੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਡਿੱਪੂ ਖਜ਼ਾਨਚੀ ਮੋਹਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਸਮੇਂ ਸਮੇਂ ਤੇ ਸਰਕਾਰ ਬਦਲਦਿਆਂ ਰਹੀਆਂ ਪਰ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ ਮੰਗਾਂ ਦਾ ਕਿਸੇ ਵੀ ਸਰਕਾਰ ਹੱਲ ਨਹੀਂ ਕੀਤਾ। ਬੜੇ ਉਤਸ਼ਾਹ ਨਾਲ ਅਸੀਂ ਆਮ ਆਦਮੀ ਦੀ ਸਰਕਾਰ ਨੂੰ ਕੁਰਸੀ ਤੇ ਬਿਠਾਇਆ ਸੀ ਪੰ੍ਤੂ ਇਹ ਵੀ ਉਨਾਂ੍ਹ ਸਰਕਾਰ ਦੇ ਨੁਮਾਇੰਦੇ ਵਾਂਗੂ ਹੀ ਕੁਰਸੀ ਤੇ ਬੈਠਦਿਆਂ ਹੀ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨੂੰ ਭੁਲ ਚੁੱਕੇ ਹਨ। ਉਨਾਂ੍ਹ ਕਿਹਾ ਕਿ ਇਸ ਸੁੱਤੀ ਸਰਕਾਰ ਨੇ ਜ਼ੋ ਵਾਅਦਾ ਕੀਤਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਹੁਣ ਤੱਕ ਕੋਈ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਨਬਸ/ ਪੀ.ਆਰ.ਟੀ.ਸੀ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਕਰੇ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰੇ, ਪਨਬਸ/ ਪੀ.ਆਰ.ਟੀ.ਸੀ ਦੇ ਵਿੱਚ ਪਬਲਿਕ ਦੀ ਸਹੂਲਤ ਦੇ ਲਈ ਘੱਟੋ ਘੱਟ ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰੇ, ਕੱਚੇ ਮੁਲਾਜ਼ਮਾਂ ਤੇ ਲਗਾਈਆਂ ਮਾਰੂ ਨੀਤੀਆਂ ਰੱਦ ਕਰੇ ਅਤੇ ਗਲਤ ਨੀਤੀਆਂ ਕਾਰਨ ਕੱਢੇ ਮੁਲਾਜ਼ਮਾਂ ਬਹਾਲ ਕਰੇ। ਇਸ ਮੌਕੇ ਉਨਾਂ੍ਹ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰਨ ਨੇ ਉਨਾਂ੍ਹ ਦੀਆਂ ਮੰਗਾਂ ਨਾ ਮੰਨੀਆਂ ਤਾਂ 26 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦਾ ਕਾਲ਼ੇ ਝੋਲੇ ਪਾ ਕੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 1 ਫਰਵਰੀ ਨੂੰ ਮੁੱਖ ਦਫਤਰ ਵਿਖੇ ਧਰਨਾ ਦਿੱਤਾ ਜਾਵੇਗਾ। ਉਨਾਂ੍ਹ ਕਿਹਾ ਕਿ 7 ਫਰਵਰੀ ਨੂੰ ਗੇਟ ਰੈਲੀਆਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਨਾਲ ਹੀ 13,14,15 ਫਰਵਰੀ ਦੀ ਤਿੰਨ ਰੋਜ਼ਾ ਮੁਕੰਮਲ ਹੜਤਾਲ ਕੀਤੀ ਜਾਵੇਗੀ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੀ ਹੋਵੇਗੀ। ਇਸ ਦੌਰਾਨ ਹਾਜ਼ਰ ਸਾਥੀਆਂ ਵਿੱਚ ਸੈਂਟਰ ਕਮੇਟੀ ਮੈਂਬਰ ਅਮਰਜੀਤ ਬੈਂਸ, ਮਨੋਹਰ ਲਾਲ, ਸੰਤੋਖ ਚੰਦ, ਹਰਪਾਲ ਸਿੰਘ, ਸੁਰੇਸ਼ ਸਿੰਘ, ਸੁਰਿੰਦਰ ਕੁਮਾਰ, ਸਤਨਾਮ ਸਿੰਘ, ਹਰਭਜਨ ਸਿੰਘ, ਮਨਦੀਪ ਸਿੰਘ, ਧਿਆਨ ਚੰਦ, ਮੰਗਤ ਰਾਏ, ਗੁਰਮੁਖ ਸਿੰਘ ਅਤੇ ਹੋਰ ਸਾਥੀ ਹਾਜ਼ਰ ਹੋਏ।
With Thanks Reference to: https://www.punjabijagran.com/punjab/ropar-ropar-news-9326452.html