Punjab: ਮੁੱਖ ਮੰਤਰੀ ਮਾਨ ਭਲਕੇ 293 ਨਵ-ਨਿਯੁਕਤ ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਵੱਖ-ਵੱਖ ਵਿਭਾਗਾਂ ਨੂੰ ਮਿਲਣਗੇ ਨਵੇਂ ਕਰਮਚਾਰੀ

HYP_4657194_Ha_Si_2915_Bha_1-3x2

Punjab: ਚੰਡੀਗੜ੍ਹ ਦੇ ਮਿਊਂਸੀਪਲ ਭਵਨ ’ਚ ਭਲਕੇ 293 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਜਾਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਰੋਗਾਰ ਤਹਿਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

Appointment Letters: ਮਾਨ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਭਲਕੇ ਇੱਕ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਗਿਆ ਹੈ। ਜਿਸ ਦੇ ਚੱਲਦੇ ਭਲਕੇ ਮੁੱਖ ਮੰਤਰੀ ਭਗਵੰਤ ਮਾਨ 293 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ । 

ਵੱਖ-ਵੱਖ ਵਿਭਾਗਾਂ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਮਿਲਣਗੇ। ਨਿਯੁਕਤੀ ਪੱਤਰ ਵੰਡ ਸਮਾਗਮ ਚੰਡੀਗੜ੍ਹ ਦੇ ਮਿਊਂਸਪਲ ਭਵਨ ਵਿਖੇ ਦੁਪਹਿਰ 12 ਵਜੇ ਹੋਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਰੋਗਾਰ ਤਹਿਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇੱਥੇ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਦੇ ਵਤਨ ਵਾਪਸੀ ਦੇ ਰੁਝਾਨ ਨੂੰ ਸ਼ੁਭ ਦੱਸਦੇ ਹਨ, ਜਿਸ ਦੇ ਚੱਲਦਿਆਂ ਹੁਣ ਤੱਕ ਸੂਬੇ ’ਚ 44,667 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀਭਗਵੰਤ ਮਾਨ ਦਾ ਦਾਅਵਾ ਹੈ ਕਿ ਪੰਜਾਬੀ ਨੌਜਵਾਨ ਵਿਦੇਸ਼ਾਂ ਨੂੰ ਜਾਣ ਦੀ ਬਜਾਏ, ਪੰਜਾਬ ’ਚ ਰਹਿ ਕੇ ਹੀ ਨੌਕਰੀ ਕਰਨ ਨੂੰ ਤਰਜੀਹ ਦੇ ਰਹੇ ਹਨ। ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ ਆਮ ਘਰਾਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਦਾ ਮੰਨਣਾ ਹੈ ਕਿ ਕੋਈ ਵੀ ਨੌਜਵਾਨ ਆਪਣੇ ਪੁਰਖਿਆਂ ਦੀ ਧਰਤੀ ਤੋਂ ਦੂਰ ਨਹੀਂ ਜਾਣਾ ਚਾਹੁੰਦਾ। ਦਰਅਸਲ ਨੌਜਵਾਨ ਪੀੜ੍ਹੀ ਪਹਿਲੀਆਂ ਸਰਕਾਰਾਂ ਤੋਂ ਦੁਖੀ ਹੋ ਰੋਜ਼ਗਾਰ ਦੀ ਭਾਲ਼ ’ਚ ਆਪਣਾ ਘਰ-ਬਾਰ ਛੱਡ ਰਹੇ ਸਨ। ਹੁਣ ਮਾਨ ਸਰਕਾਰ ਦੀ ਅਗਵਾਈ ’ਚ ਲਗਾਤਾਰ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ ਅਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ।

With Thanks Reference to :https://punjabi.abplive.com/district/chandigarh/cm-mann-will-give-appointment-letters-to-293-newly-appointed-youths-tomorrow-new-employees-will-get-to-different-departments-818055 and https://punjab.news18.com/news/mohali/chief-minister-bhagwant-mann-will-distribute-293-appointment-letters-tomorrow-in-chandigarh-hdb-local18-648890.html

Spread the love