ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਸੁਲਝਾਉਣ ’ਚ ਲੱਗੇ ਦਿੱਲੀ ਪੁਲੀਸ ਦੇ 12 ਅਧਿਕਾਰੀਆਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ

2022_12$largeimg_259231802

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਸੁਲਝਾਉਣ ਵਿਚ ਲੱਗੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੇ 12 ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਵਾਈ-ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਜਿਨ੍ਹਾਂ ਦੀ ਸੁਰੱਖਿਆ ’ਚ ਵਾਧਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਸਪੈਸ਼ਲ ਸੀਪੀ ਐੱਚਜੀਐੱਸ ਧਾਲੀਵਾਲ, ਡੀਸੀਪੀ ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀਸੀਪੀ ਰਾਜੀਵ ਰੰਜਨ ਸ਼ਾਮਲ ਹਨ। ਪੁਲੀਸ ਨੇ ਏਸੀਪੀ ਲਲਿਤ ਨੇਗੀ, ਏਸੀਪੀ ਹਿਰਦੇ ਭੂਸ਼ਣ, ਏਸੀਪੀ ਵੇਦ ਪ੍ਰਕਾਸ਼, ਏਸੀਪੀ ਰਾਹੁਲ ਵਿਕਰਮ, ਇੰਸਪੈਕਟਰ ਰਵਿੰਦਰ ਜੋਸ਼ੀ, ਇੰਸਪੈਕਟਰ ਸੁਨੀਲ ਕੁਮਾਰ, ਇੰਸਪੈਕਟਰ ਵਿਕਰਮ ਦਹੀਆ, ਇੰਸਪੈਕਟਰ ਨਿਸ਼ਾਂਤ ਦਹੀਆ, ਇੰਸਪੈਕਟਰ ਵਿਨੋਦ ਕੁਮਾਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। 29 ਮਈ ਦੇ ਕਤਲ ਕੇਸ ਨੂੰ ਸੁਲਝਾਉਣ ਲਈ ਤਾਇਨਾਤ ਹੋਰ ਪੁਲੀਸ ਮੁਲਾਜ਼ਮਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਰਿਪੋਰਟਾਂ ਅਨੁਸਾਰ ਹਰ ਸਮੇਂ ਕਮਾਂਡੋ ਹਰ ਸਮੇਂ ਇਨ੍ਹਾਂ ਨਾਲ ਰਹੇਗਾ। ਰਿਪੋਰਟਾਂ ਦੇ ਅਨੁਸਾਰ ਇਹ ਕਦਮ ਪੰਜਾਬ ਦੇ ਗੈਂਗਸਟਰ ਹਰਵਿੰਦਰ ਰਿੰਦਾ ਦੇ ਸਹਿਯੋਗੀ ਲਖਬੀਰ ਲੰਡਾ ਵੱਲੋਂ ਸੋਸ਼ਲ ਮੀਡੀਆ ‘ਤੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦੇਣ ਤੋਂ ਬਾਅਦ ਲਿਆ ਗਿਆ ਹੈ। ਲੰਡਾ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਸਪੈਸ਼ਲ ਸੈੱਲ ਦਾ ਕੋਈ ਵੀ ਅਧਿਕਾਰੀ ਪੰਜਾਬ ਵਿੱਚ ਦਾਖਲ ਨਾ ਹੋਵੇ। 

ਦੱਸਿਆ ਜਾਂਦਾ ਹੈ ਕਿ ਗੈਂਗਸਟਰ ਹਰਵਿੰਦਰ ਰਿੰਦਾ ਦੇ ਸਾਥੀ ਲਖਬੀਰ ਲੰਡਾ ਨੇ ਸੋਸ਼ਲ ਮੀਡੀਆ ਰਾਹੀਂ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸਾਡੇ ਕੋਲ ਸਪੈਸ਼ਲ ਸੈੱਲ ਦੇ ਉਨ੍ਹਾਂ ਸਾਰੇ ਅਧਿਕਾਰੀਆਂ ਦੀਆਂ ਤਸਵੀਰਾਂ ਹਨ ਅਤੇ ਜੇਕਰ ਅਸੀਂ ਤੁਹਾਨੂੰ ਸੜਕਾਂ ‘ਤੇ ਦੇਖਦੇ ਹਾਂ ਤਾਂ ਚੰਗਾ ਨਹੀਂ ਹੋਵੇਗਾ। ਇਸ ਧਮਕੀ ਤੋਂ ਬਾਅਦ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਵਾਈ ਸੁਰੱਖਿਆ ਦਿੱਤੀ ਗਈ ਹੈ। 

ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਮੂਸੇਵਾਲਾ ‘ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀਆਂ ਮਾਰਕੇ ਮਾਰ ਦਿੱਤਾ ਸੀ, ਜਿਨ੍ਹਾਂ ਵਿੱਚੋਂ 4 ਨੂੰ ਤਾਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ 2 ਸ਼ੂਟਰ ਪੁਲਿਸ ਮੁਕਾਬਲੇ ਦੌਰਾਨ ਅੰਮ੍ਰਿਤਸਰ ਦੇ ਅਟਾਰੀ ਵਿਖੇ ਮਾਰੇ ਗਏ ਸਨ।

With Thanks Reference to: https://www.punjabitribuneonline.com/news/delhi/y-category-protection-to-12-officers-of-delhi-police-engaged-in-solving-the-sidhu-moosewala-murder-case-198714 abpnews https://punjabi.abplive.com/news/punjab/sidhu-moosewala-s-murder-case-12-officers-of-delhi-police-s-special-cell-received-death-threats-increased-security-693678

Spread the love