ਸ਼੍ਰੋਮਣੀ ਅਕਾਲੀ ਦਲ ਨੇ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕੀਤਾ ਅਤੇ ਨੋਟਿਸ ਜਾਰੀ ਕਰਕੇ 48 ਘੰਟਿਆਂ ’ਚ ਜਵਾਬ ਮੰਗਿਆ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਾਰਨ ਦੱਸੋ ਨੋਟਿਸ ਜਾਰੀ ਕਰਕੇ 48 ਘੰਟਿਆਂ ਵਿੱਚ ਜਵਾਬ ਮੰਗਿਆ ਹੈ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਬੀਬੀ ਜਗੀਰ ਕੌਰ ਨੇ ਪਾਰਟੀ ਫ਼ੈਸਲੇ ਤੋਂ ਬਾਹਰ ਜਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਪਰ ਉਨ੍ਹਾਂ ਆਪਣੇ ਫ਼ੈਸਲੇ ’ਤੇ ਕਾਇਮ ਰਹਿਣ ਦਾ ਐਲਾਨ ਕਰ ਦਿੱਤਾ ਸੀ। ਉਸ ਤੋਂ ਬਾਅਦ ਅੱਜ ਪਾਰਟੀ ਦੇ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ।
With Thanks Reference to: https://www.punjabitribuneonline.com/news/punjab/the-shiromani-akali-dal-suspended-jagir-kaur-from-the-party-and-issued-a-notice-asking-for-a-response-within-48-hours-189479