ਅਗਨੀਵੀਰ ਸ਼ਹੀਦ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ ਸੀਐੱਮ ਮਾਨ
ਅਗਨੀਵੀਰ ਸ਼ਹੀਦ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ ਸੀਐੱਮ ਮਾਨ: ਮੁੱਖ ਮੰਤਰੀ ਭਗਵੰਤ ਮਾਨ ਅਗਨੀਵੀਰ ਸ਼ਹੀਦ ਅੰਮ੍ਰਿਤ ਪਾਲ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨਗੇ। ਸੋਮਵਾਰ ਦੁਪਹਿਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਗਨੀਵੀਰ ਸ਼ਹੀਦ ਅੰਮ੍ਰਿਤ ਪਾਲ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮਾਣ ਭੱਤਾ ਦੇਣਗੇ। ਇਸ ਦੇ ਨਾਲ ਹੀ ਇਸ ਮੁੱਦੇ ‘ਤੇ ਸੀਐਮ ਮਾਨ ਜਲਦੀ ਹੀ ਦੇਸ਼ ਦੇ ਰੱਖਿਆ ਮੰਤਰੀ ਨਾਲ ਮੁਲਾਕਾਤ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਅਗਨੀਵੀਰ ਸ਼ਹੀਦ ਅੰਮ੍ਰਿਤ ਪਾਲ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨਗੇ। ਸੋਮਵਾਰ ਦੁਪਹਿਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਗਨੀਵੀਰ ਸ਼ਹੀਦ ਅੰਮ੍ਰਿਤ ਪਾਲ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮਾਣ ਭੱਤਾ ਦੇਣਗੇ। ਇਸ ਦੇ ਨਾਲ ਹੀ ਇਸ ਮੁੱਦੇ ‘ਤੇ ਸੀਐਮ ਮਾਨ ਜਲਦੀ ਹੀ ਦੇਸ਼ ਦੇ ਰੱਖਿਆ ਮੰਤਰੀ ਨਾਲ ਮੁਲਾਕਾਤ ਕਰਨਗੇ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮਾਨਸਾ ਤੋਂ ਹਾਲ ਹੀ ਵਿੱਚ ਭਰਤੀ ਹੋਏ ਇੱਕ ਅਗਨੀਵੀਰ ਅੰਮ੍ਰਿਤਪਾਲ ਸਿੰਘ, ਜਿਸ ਨੇ ਪਿਛਲੇ ਮਹੀਨੇ ਹੀ ਡਿਊਟੀ ਸ਼ੁਰੂ ਕੀਤੀ ਸੀ। 10 ਅਕਤੂਬਰ ਨੂੰ ਜੰਮੂ-ਕਸ਼ਮੀਰ ਵਿੱਚ ਸ਼ਹੀਦ ਗਏ । ਅੰਮ੍ਰਿਤਪਾਲ ਸਿੰਘ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਉਸ ਦੇ ਪਿੰਡ ਕੋਟਲੀ ਕਲਾਂ ਵਿਖੇ ਕੀਤਾ ਗਿਆ ।
ਅੰਤਿਮ ਸੰਸਕਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਅਤੇ ਕਾਂਗਰਸ ਨੇ ਕੇਂਦਰ ਸਰਕਾਰ ਉੱਤੇ ਸਵਾਲ ਖੜ੍ਹੇ੍ ਕੀਤੇੇ ਕਿਉਂਕਿ ਅਗਨੀਵੀਰ ਨੂੰ ਫੌਜੀ ਸਨਮਾਨ ਨਹੀ ਦਿੱਤਾ ਗਿਆ। ਅਗਨੀਵੀਰ ਅੰਮ੍ਰਿਤਪਾਲ ਸਿੰਘ 10 ਅਕਤੂਬਰ ਨੂੰ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਉਸ ਤੋਂ ਬਾਅਦ ਦੁੱਖ ਵਾਲੀ ਗੱਲ ਹੈ ਕਿ ਇਕ ਫੌਜੀ ਨੂੰ ਪ੍ਰਾਈਵੇਟ ਐਬੂਲੈਂਸ ਵਿੱਚ ਲਿਆਦਾ ਗਿਆ ਅਤੇ ਨਾ ਕਿ ਫੌਜੀ ਵਾਹਨ ਵਿੱਚ ਲਿਆਦਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਅੰਮ੍ਰਿਤ ਪਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਸਹਾਇਤਾ ਰਾਸ਼ੀ ਦੇਵੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਸ਼ਹੀਦ ਅੰਮ੍ਰਿਤ ਪਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਸਹਾਇਤਾ ਰਾਸ਼ੀ ਦੇਣ ਲਈ ਉਹਨਾਂ ਦੇ ਘਰ ਜਾਣਗੇ।
With Thanks Reference to: https://punjab.news18.com/news/punjab/cm-bhagwant-mann-will-share-grief-with-the-family-of-agniveer-shaheed-amrit-pal-singh-skm-470398.html