ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ’ਚ ਮੌਤ

2022_2$largeimg_1191060765

ਅਦਾਕਾਰ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਵੇਰਵਿਆਂ ਮੁਤਾਬਕ ਦੀਪ ਸਿੱਧੂ ਆਪਣੀ ਦੋਸਤ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਆ ਰਿਹਾ ਸੀ ਤੇ ਰਾਹ ਵਿਚ ਉਸ ਦਾ ਕੁੰਡਲੀ-ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ ਹੈ। ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ ਤੇ ਉਸ ਨੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਿਹਾ ਸੀ ਅਤੇ ਉਨ੍ਹਾਂ ਦੀ ਗੱਡੀ ਇੱਕ ਖੜ੍ਹੇ ਕੰਟੇਨਰ ’ਚ ਜਾ ਵੱਜੀ, ਜਿਸ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੀ ਦੋਸਤ ਦੇ ਵੀ ਕਾਫ਼ੀ ਸੱਟਾਂ ਲੱਗੀਆਂ ਹਨ। ਦੀਪ ਸਿੱਧੂ ਦੀ ਲਾਸ਼ ਸੋਨੀਪਤ ਦੇ ਹਸਪਤਾਲ ’ਚ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਅਦਾਕਾਰ ਦੀਪ ਸਿੱਧੂ ਸੁਰਖ਼ੀਆਂ ’ਚ ਰਿਹਾ ਸੀ।

With Thanks Refrence: https://www.punjabitribuneonline.com/news/nation/actor-deep-sidhu-dies-in-road-accident-133068

Spread the love