ਚੰਡੀਗੜ੍ਹ ਮੇਅਰ ਦੀ ਚੋਣ ਟਲੀ, ਹਾਈ ਕੋਰਟ ‘ਚ ਮੰਗਲਵਾਰ ਨੂੰ ਹੋਵੇਗੀ ਸੁਣਵਾਈ

ਮੇਅਰ ਦੀ ਚੋਣ

ਚੰਡੀਗੜ੍ਹ ਪ੍ਰਸ਼ਾਸਨ ਨੇ ਮੇਅਰ ਦੀ ਚੋਣ ਲਈ 6 ਫਰਵਰੀ ਦੀ ਤਾਰੀਕ ਦਿੱਤੀ ਸੀ। ਹਾਈ ਕੋਰਟ ਨੇ ਪੁੱਛਿਆ ਸੀ ਕਿ ਚੋਣ ਕੱਲ੍ਹ ਕਿਉਂ ਨਾ ਹੋਵੇ । ਏਜੀ ਨੇ ਕਿਹਾ ਕਿ 6 ਫਰਵਰੀ ਨੂੰ ਚੋਣ ਅੱਖਾਂ ਚ ਘੱਟ ਪਾਉਣ ਦੀ ਗੱਲ। ਚੰਡੀਗੜ੍ਹ ਪ੍ਰਸ਼ਾਸਨ ਨੇ ਕ਼ਾਨੂਨ ਵਿਵਸਥਾ ਦਾ ਹਵਾਲਾ ਦਿੱਤਾ ਹੈ ।

ਚੰਡੀਗੜ੍ਹ ਮੇਅਰ ਦੀ ਚੋਣ ਟਲ ਗਈ ਹੈ ਹੁਣ ਇਸ ਮਾਮਲੇ ਦੀ ਹਾਈ ਕੋਰਟ ‘ਚ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਮੇਅਰ ਦੀ ਚੋਣ ਲਈ 6 ਫਰਵਰੀ ਦੀ ਤਾਰੀਕ ਦਿੱਤੀ ਸੀ। ਹਾਈ ਕੋਰਟ ਨੇ ਪੁੱਛਿਆ ਸੀ ਕਿ ਚੋਣ ਕੱਲ੍ਹ ਕਿਉਂ ਨਾ ਹੋਵੇ । ਏਜੀ ਨੇ ਕਿਹਾ ਕਿ 6 ਫਰਵਰੀ ਨੂੰ ਚੋਣ ਅੱਖਾਂ ਚ ਘੱਟ ਪਾਉਣ ਦੀ ਗੱਲ। ਚੰਡੀਗੜ੍ਹ ਪ੍ਰਸ਼ਾਸਨ ਨੇ ਕ਼ਾਨੂਨ ਵਿਵਸਥਾ ਦਾ ਹਵਾਲਾ ਦਿੱਤਾ ਹੈ ।

ਇਸ ਤੋਂ ਪਹਿਲਾਂ ਚੰਡੀਗੜ੍ਹ ‘ਚ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ ਹੋਣੀ ਸੀ ਪਰ ਹੰਗਾਮੇ ਕਾਰਨ ਚੋਣ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਸਵੇਰੇ 11 ਵਜੇ ਤੋਂ ਚੋਣਾਂ ਹੋਣੀਆਂ ਸਨ ਪਰ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਦੀ ਸਿਹਤ ਖ਼ਰਾਬ ਹੋਣ ਕਾਰਨ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅਧਿਕਾਰਤ ਫਾਰਮ ਜਾਰੀ ਕੀਤਾ ਗਿਆ।

ਅੱਜ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕਥਿਤ ਕੌਂਸਲਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ ਅਤੇ ਭਾਜਪਾ ਉਤੇ ਧੱਕੇਸ਼ਾਹੀ ਦੇ ਦੋਸ਼ ਲਾਏ। ਅਗਲੇ ਹੁਕਮਾਂ ਤੱਕ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਇਸ ਤੋਂ ਬਾਅਦ ਕਾਫੀ ਰੌਲਾ-ਰੱਪਾ ਪਿਆ ਅਤੇ ਚੋਣ ਨੂੰ ਮੁਲਵਤੀ ਕਰ ਦਿੱਤਾ ਗਿਆ। ਕਾਂਗਰਸ ਨੇ ਆਖਿਆ ਹੈ ਕਿ ਭਾਜਪਾ ਦੇ ਧੱਕੇ ਖਿਲਾਫ ਕੋਰਟ ਦਾ ਰੁਖ ਕੀਤਾ ਜਾਵੇਗਾ।

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਮੁੱਖ ਮੁਕਾਬਲਾ ‘ਆਪ’-ਕਾਂਗਰਸ ਗੱਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਦੇ ਮਨੋਜ ਸੋਨਕਰ ਵਿਚਾਲੇ ਹੈ। ਤਾਜ਼ਾ ਸਥਿਤੀ ਅਨੁਸਾਰ ‘ਆਪ’ ਅਤੇ ਕਾਂਗਰਸ ਗੱਠਜੋੜ ਦੇ ਕੌਂਸਲਰਾਂ ਦੀਆਂ ਵੋਟਾਂ ਮਿਲ ਕੇ 20 ਹੋ ਗਈਆਂ ਹਨ ਅਤੇ ਦੂਜੇ ਪਾਸੇ ਭਾਜਪਾ ਕੋਲ ਉਸ ਦੇ 14 ਕੌਂਸਲਰਾਂ ਅਤੇ ਸਥਾਨਕ ਸੰਸਦ ਦੀ ਇਕ ਵੋਟ ਸਮੇਤ ਸਿਰਫ਼ 15 ਵੋਟਾਂ ਹਨ।

With Thanks Reference to: https://punjab.news18.com/news/punjab/chandigarh-the-election-of-chandigarh-mayor-has-been-postponed-the-hearing-will-be-held-in-the-high-court-on-tuesday-skm-518550.html

Spread the love