ਨਸ਼ਾ ਤਸਕਰੀ ਮਾਮਲਾ: ਮਜੀਠੀਆ ਖ਼ਿਲਾਫ਼ ਅਪਰਾਧਿਕ ਕੇਸ ਦਰਜ

2021_12$largeimg_1244415505

ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੰਜਾਬ ਸਰਕਾਰ ਨੇ ਅਪਰਾਧਿਕ ਕੇਸ ਦਰਜ ਕੀਤਾ ਹੈ। ਅਕਾਲੀ ਆਗੂ ਖ਼ਿਲਾਫ਼ ਇੱਥੋਂ ਦੇ ਫੇਜ਼-4 ਸਥਿਤ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਥਾਣੇ ਵਿੱਚ ਕੇਸ ਦਰਜ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਇਕ ਸੀਨੀਅਰ ਅਧਿਕਾਰੀ ਨੇ ਕੀਤੀ ਹੈ। ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਮਜੀਠੀਆ ’ਤੇ ਕਥਿਤ ਦੋਸ਼ ਲੱਗਦੇ ਆ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਨਸ਼ਾ ਤਸਕਰੀ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐੱਸਪੀ ਅਤੇ ਕੌਮਾਂਤਰੀ ਪਹਿਲਵਾਨ ਜਗਦੀਸ਼ ਭੋਲਾ ਨੇ ਵੀ ਕੇਸ ਦੀ ਸੁਣਵਾਈ ਦੌਰਾਨ ਕਈ ਸਿਆਸੀ ਆਗੂਆਂ ਦੇ ਨਾਵਾਂ ਦਾ ਜ਼ਿਕਰ ਕੀਤਾ ਸੀ ਅਤੇ ਨਸ਼ਿਆਂ ਖ਼ਿਲਾਫ਼ ਬਣੀ ਸਿੱਟ ਦੇ ਇਕ ਸੀਨੀਅਰ ਮੈਂਬਰ ਨੇ ਵੀ ਆਪਣੀ ਰਿਪੋਰਟ ਵਿੱਚ ਸਿਆਸੀ ਆਗੂ ਦਾ ਵੇਰਵਾ ਦਰਜ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਸਮੇਤ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂ ਕਾਫ਼ੀ ਸਮੇਂ ਤੋਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦੇ ਆ ਰਹੇ ਹਨ। ਨਵਜੋਤ ਸਿੱਧੂ ਮੀਡੀਆ ਵਿੱਚ ਇਹ ਦਾਅਵਾ ਕਰ ਚੁੱਕੇ ਹਨ ਕਿ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੀ ਰਿਪੋਰਟ ਵਿੱਚ ਮਜੀਠੀਆ ਦਾ ਨਾਂਅ ਹੈ। ਹਾਲ ਹੀ ਵਿੱਚ ਪੰਜਾਬ ਦੇ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਲਾਂਭੇ ਕਰਕੇ ਸੀਨੀਅਰ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਚੰਨੀ ਸਰਕਾਰ ਦੀ ਨਸ਼ਿਆਂ ਦੇ ਮਾਮਲੇ ਵਿੱਚ ਸਿਆਸੀ ਆਗੂਆਂ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ।

ਇਸ ਮਾਮਲੇ ਵਿੱਚ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਜੇਕਰ ਪਹਿਲਾਂ ਹੀ ਕਿਸੇ ਇਮਾਨਦਾਰ ਅਫ਼ਸਰ ਨੂੰ ਲਗਾਇਆ ਹੁੰਦਾ ਤਾਂ ਇਹ ਕਾਰਵਾਈ ਕਦੋਂ ਦੀ ਹੋ ਜਾਣੀ ਸੀ।

ਅਕਾਲੀ ਦਲ ਵੱਲੋਂ ਉੱਚ ਅਦਾਲਤ ਵਿੱਚ ਜਾਣ ਦੀ ਤਿਆਰੀ: ਸ਼੍ਰੋਮਣੀ ਅਕਾਲੀ ਦਲ ਨੇ ਇਸ ਕਾਰਵਾਈ ਨੂੰ ਮਹਿਜ਼ ਸਿਆਸੀ ਸਟੰਟ ਦੱਸਦਿਆਂ ਮਜੀਠੀਆ ਨੂੰ ਕਥਿਤ ਝੂਠੇ ਕੇਸ ਵਿੱਚ ਫਸਾਉਣ ਦੀ ਗੱਲ ਕਹੀ ਹੈ। ਅਕਾਲੀ ਦਲ ਦੇ ਕਾਨੂੰਨੀ ਮਾਹਰਾਂ ਦੀ ਵਿਸ਼ੇਸ਼ ਟੀਮ ਵੱਲੋਂ ਪੰਜਾਬ ਸਰਕਾਰ ਦੀ ਇਸ ਤਾਜ਼ਾ ਕਾਰਵਾਈ ਨੂੰ ਝੂਠਾ ਸਾਬਤ ਕਰਕੇ ਉੱਚ ਅਦਾਲਤ ਵਿੱਚ ਜਾਣ ਲਈ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਐਫ਼ਆਈਆਰ ਦੀ ਕਾਪੀ ਮਿਲਣ ਦੀ ਉਡੀਕ ਕੀਤੀ ਜਾ ਰਹੀ ਹੈ।

With Thanks Refrence to: https://www.punjabitribuneonline.com/news/punjab/drug-smuggling-case-criminal-case-registered-against-majithia-121010

Spread the love